Breaking NewsPunjabTop News

ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਿਆ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਹੋਈ। ਇਸ ਦੌਰਾਨ ਵੱਖ-ਵੱਖ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਵੱਡਾ ਫੈਸਲਾ ਸੁਣਾਇਆ ਗਿਆ। ਇਸ ਤਹਿਤ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ ਨੂੰ ਪੰਥ ‘ਚੋਂ ਛੇਕ ਦਿੱਤਾ ਹੈ।

ਇਸ ਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਵਿੱਚੋਂ ਭਾਈ ਮੰਗਲ ਸਿੰਘ ਨੇ ਸ਼ਮੂਲੀਅਤ ਕੀਤੀ। ਇਕੱਤਰਤਾ ਦੌਰਾਨ ਵਿਚਾਰ-ਵਟਾਂਦਰੇ ਤੋਂ ਬਾਅਦ ਦੋਵਾਂ ਖ਼ਿਲਾਫ਼ ਪੰਥਕ ਫੈਸਲਾ ਲਿਆ ਗਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਉਨ੍ਹਾਂ ਨੂੰ ਪੰਥ ‘ਚੋਂ ਖਾਰਜ ਕਰਨ ਦਾ ਐਲਾਨ ਕੀਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button