ਅਮਰਜੀਤ ਸਿੰਘ ਚਾਵਲਾ ਨਾਲ ਜੁੜੇ ਜਬਰ-ਜਨਾਹ ਮਾਮਲੇ ਵਿੱਚ ਸ੍ਰੀ ਆਨੰਦਪੁਰ ਸਾਹਿਬ ਪੁਲਿਸ ਦੀ ਤਫਤੀਸ਼ ਲਗਾਤਾਰ ਜਾਰੀ ਹੈ। ਡੀਐਸਪੀ ਜਸ਼ਨਦੀਪ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ 21 ਅਗਸਤ ਨੂੰ ਐਫਆਈਆਰ ਨੰਬਰ 149 ਦਰਜ ਕੀਤੀ ਗਈ ਸੀ, ਜਿਸ ਵਿੱਚ ਅਮਰਜੀਤ ਸਿੰਘ ਚਾਵਲਾ ਦਾ ਨਾਮ ਮੁੱਖ ਮੁਲਜ਼ਮ ਵਜੋਂ ਸਾਹਮਣੇ ਆਇਆ ਸੀ
ਪੁਲਿਸ ਵੱਲੋਂ ਮਾਮਲੇ ਨਾਲ ਜੁੜੇ ਹਰ ਪੱਖ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਡਰਾਈਵਰ ਵਜੋਂ ਤਾਇਨਾਤ ਮੋਹਨ ਸਿੰਘ ਤੋਂ ਕਰੀਬ ਪੰਜ ਘੰਟੇ ਪੁੱਛਗਿੱਛ ਕੀਤੀ ਗਈ। ਇਸ ਤੋਂ ਇਲਾਵਾ ਹੈੱਡ ਗ੍ਰੰਥੀ ਮਲਕੀਤ ਸਿੰਘ ਨੂੰ ਵੀ ਪੁਲਿਸ ਵੱਲੋਂ ਮੁੜ ਨੋਟਿਸ ਜਾਰੀ ਕਰਨ ਦੀ ਗੱਲ ਕਹੀ ਗਈ ਹੈ।
ਡੀਐਸਪੀ ਜਸ਼ਨਦੀਪ ਸਿੰਘ ਨੇ ਦੱਸਿਆ ਕਿ ਐਫਆਈਆਰ ਦਰਜ ਹੋਣ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ। ਤਫਤੀਸ਼ ਦੌਰਾਨ ਜਿਨ੍ਹਾਂ ਵਿਅਕਤੀਆਂ ਦੇ ਨਾਮ ਸਾਹਮਣੇ ਆ ਰਹੇ ਹਨ, ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁਲਿਸ ਟੀਮ ਵੱਲੋਂ ਲੋੜ ਅਨੁਸਾਰ ਵੱਖ-ਵੱਖ ਥਾਵਾਂ ’ਤੇ ਰੇਡ ਵੀ ਕੀਤੇ ਜਾ ਰਹੇ ਹਨ। ਇਸੇ ਸਿਲਸਿਲੇ ਵਿੱਚ ਸ਼ਿਕਾਇਤਕਰਤਾ ਵੱਲੋਂ ਆਪਣੇ ਬਿਆਨ ਵਿੱਚ ਜ਼ਿਕਰ ਕੀਤੇ ਗਏ ਮੋਹਨ ਸਿੰਘ ਤੋਂ ਪੁੱਛਗਿੱਛ ਕੀਤੀ ਗਈ। ਮੋਹਨ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਡਰਾਈਵਰ ਵਜੋਂ ਤਾਇਨਾਤ ਹਨ। ਡੀਐਸਪੀ ਮੁਤਾਬਕ ਉਨ੍ਹਾਂ ਤੋਂ ਕਰੀਬ ਪੰਜ ਘੰਟੇ ਤੱਕ ਵਿਸਥਾਰ ਨਾਲ ਪੁੱਛਗਿੱਛ ਕੀਤੀ ਗਈ ਅਤੇ ਪੁੱਛਗਿੱਛ ਦੌਰਾਨ ਕੁਝ ਜਾਣਕਾਰੀਆਂ ਮਿਲੀਆਂ ਹਨ, ਜਿਨ੍ਹਾਂ ਦੀ ਪੁਲਿਸ ਵੱਲੋਂ ਤਸਦੀਕ ਕੀਤੀ ਜਾ ਰਹੀ ਹੈ।
ਹੈੱਡ ਗ੍ਰੰਥੀ ਮਲਕੀਤ ਸਿੰਘ ਬਾਰੇ ਜਾਣਕਾਰੀ ਦਿੰਦਿਆਂ ਡੀਐਸਪੀ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਵੀ ਨੋਟਿਸ ਜਾਰੀ ਕੀਤਾ ਗਿਆ ਸੀ ਪਰ ਉਹ ਨਿਰਧਾਰਤ ਤਰੀਕ ’ਤੇ ਪੇਸ਼ ਨਹੀਂ ਹੋਏ। ਹੁਣ ਉਨ੍ਹਾਂ ਨੂੰ ਦੁਬਾਰਾ ਨੋਟਿਸ ਜਾਰੀ ਕੀਤਾ ਜਾਵੇਗਾ। ਡੀਐਸਪੀ ਮੁਤਾਬਕ ਕਿਉਂਕਿ ਸ਼ਿਕਾਇਤਕਰਤਾ ਵੱਲੋਂ ਉਨ੍ਹਾਂ ਦੇ ਨਾਮ ਦਾ ਜ਼ਿਕਰ ਕੀਤਾ ਗਿਆ ਹੈ, ਇਸ ਲਈ ਪੁਲਿਸ ਵੱਲੋਂ ਉਨ੍ਹਾਂ ਦੀਆਂ ਗਤੀਵਿਧੀਆਂ ਅਤੇ ਤਖ਼ਤ ਸਾਹਿਬ ਵਿਖੇ ਉਨ੍ਹਾਂ ਵੱਲੋਂ ਕੀਤੇ ਗਏ ਕੰਮਾਂ ਦੀ ਵੀ ਜਾਂਚ ਅਤੇ ਤਸਦੀਕ ਕੀਤੀ ਜਾਵੇਗੀ।
ਡੀਐਸਪੀ ਨੇ ਕਿਹਾ ਕਿ ਜੇਕਰ ਤਫਤੀਸ਼ ਦੌਰਾਨ ਲੋੜ ਪਈ ਤਾਂ ਮਲਕੀਤ ਸਿੰਘ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਕੁਝ ਅਜਿਹੀਆਂ ਲੀਡਸ ਮਿਲੀਆਂ ਹਨ, ਜਿਨ੍ਹਾਂ ਦੇ ਆਧਾਰ ’ਤੇ ਪੁੱਛਗਿੱਛ ਕਰਨੀ ਜ਼ਰੂਰੀ ਹੈ। ਪੁਲਿਸ ਵੱਲੋਂ ਸਮਨਿੰਗ ਪ੍ਰਕਿਰਿਆ ਜਾਰੀ ਰੱਖਣ ਦੀ ਗੱਲ ਵੀ ਆਖੀ ਗਈ ਹੈ ਅਤੇ ਮਾਮਲੇ ਨਾਲ ਸਬੰਧਤ ਹੋਰ ਅਧਿਕਾਰੀਆਂ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਜਾ ਸਕਦਾ ਹੈ।
ਉੱਧਰ ਅਮਰਜੀਤ ਸਿੰਘ ਚਾਵਲਾ ਦੇ ਪਰਿਵਾਰ ਸਬੰਧੀ ਡੀਐਸਪੀ ਨੇ ਦੱਸਿਆ ਕਿ ਪੁਲਿਸ ਵੱਲੋਂ ਅਮਰਜੀਤ ਸਿੰਘ ਚਾਵਲਾ ਦੇ ਘਰ ਵੀ ਰੇਡ ਕੀਤੀ ਗਈ ਸੀ। ਇਸ ਦੌਰਾਨ ਉਨ੍ਹਾਂ ਦੀ ਪਤਨੀ ਮੌਕੇ ’ਤੇ ਮੌਜੂਦ ਮਿਲੀ, ਜਿਨ੍ਹਾਂ ਤੋਂ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਦਾ ਬਿਆਨ ਰਿਕਾਰਡ ਕੀਤਾ ਗਿਆ। ਪੁਲਿਸ ਹੁਣ ਇਸ ਬਿਆਨ ਵਿੱਚੋਂ ਮਿਲਣ ਵਾਲੇ ਤੱਥਾਂ ਦੀ ਵੀ ਤਸਦੀਕ ਕਰ ਰਹੀ ਹੈ।ਡੀਐਸਪੀ ਜਸ਼ਨਦੀਪ ਸਿੰਘ ਨੇ ਕਿਹਾ ਕਿ ਫਿਲਹਾਲ ਪਰਿਵਾਰਕ ਮੈਂਬਰ ਦਾ ਬਿਆਨ ਰਿਕਾਰਡ ਕੀਤਾ ਗਿਆ ਹੈ ਅਤੇ ਜੇਕਰ ਤਫਤੀਸ਼ ਦੌਰਾਨ ਲੋੜ ਮਹਿਸੂਸ ਹੋਈ ਤਾਂ ਦੁਬਾਰਾ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਤਫਤੀਸ਼ ਹਰ ਐਂਗਲ ਤੋਂ ਕੀਤੀ ਜਾ ਰਹੀ ਹੈ। ਡੀਐਸਪੀ ਮੁਤਾਬਕ ਜਬਰ-ਜਨਾਹ ਜਾਂ ਕਿਸੇ ਜਿਨਸੀ ਅਪਰਾਧ ਸਬੰਧੀ ਸ਼ਿਕਾਇਤ ਮਿਲਣ ’ਤੇ ਅਦਾਲਤੀ ਹਦਾਇਤਾਂ ਦੇ ਤਹਿਤ ਪੁਲਿਸ ਨੂੰ ਤੁਰੰਤ ਐਫਆਈਆਰ ਦਰਜ ਕਰਨੀ ਹੁੰਦੀ ਹੈ। ਹੁਣ ਤਫਤੀਸ਼ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਅਤੇ ਸਬੂਤਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.