Breaking NewsD5 specialNewsPoliticsPunjabTop News

ਅਮਰਜੀਤ ਸਿੰਘ ਭਾਟੀਆ ਸਾਥੀਆਂ ਸਮੇਤ ਅਕਾਲੀ ਦਲ ‘ਚ ਸ਼ਾਮਲ

ਚੰਡੀਗੜ੍ਹ: ਅਮਰਜੀਤ ਸਿੰਘ ਭਾਟੀਆ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਭਾਟੀਆ ਦੇ ਪਾਰਟੀ ‘ਚ ਸ਼ਾਮਲ ਹੋਣ ‘ਤੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਸ ਨਾਲ ਪਾਰਟੀ ਨੂੰ ਬਹੁਤ ਵੱਡਾ ਮਾਣ ਮਿਲੇਗਾ।ਇਸ ਦੇ ਨਾਲ ਹੀ ਮਜੀਠੀਆ ਨੇ ਚੰਨੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ‘ਚ ਪੈਟਰੋਲ-ਡੀਜ਼ਲ ਸਭ ਤੋਂ ਸਸਤਾ ਹੋਣ ਦਾ ਦਾਅਵਾ ਕਰਨਾ ਪੂਰੀ ਤਰ੍ਹਾਂ ਗਲਤ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਾਢੇ ਪੰਜ ਸਾਲਾਂ ਤੋਂ ਲੁੱਟ-ਖਸੁੱਟ ਦੀ ਰਣਨੀਤੀ ਅਪਣਾਈ ਹੈ।

Punjab Congress Crisis : Congress ਖਿਲਾਫ਼ Sidhu ਨੇ ਖੋਲ੍ਹਿਆ ਵੱਡਾ Morcha || D5 Channel Punjabi

ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸਰਕਾਰ ਪੰਜਾਬ ਵਿੱਚ ਪੈਟਰੋਲ ਸਸਤਾ ਹੋਣ ਦਾ ਦਾਅਵਾ ਕਰਦੀ ਹੈ ਤਾਂ ਚੰਡੀਗੜ੍ਹ ਵਿੱਚ ਪੈਟਰੋਲ ਪੰਜਾਬ ਨਾਲੋਂ ਸਸਤਾ ਕਿਵੇਂ ਹੈ?ਉਨ੍ਹਾਂ ਅੱਗੇ ਕਿਹਾ ਕਿ ਚੰਨੀ ਸਰਕਾਰ ਨੇ 1 ਮਹੀਨੇ ਵਿੱਚ 15 ਹਜ਼ਾਰ ਕਰੋੜ ਰੁਪਏ ਦੀ ਰਿਆਇਤ ਦਿੱਤੀ ਹੈ। ਲੋਕਾਂ ਨੂੰ ਰਾਹਤ ਦੇਣਾ ਸਿਰਫ਼ ਚੋਣ ਸਟੰਟ ਹੈ। ਚਾਹੇ ਸਸਤੀ ਬਿਜਲੀ ਹੋਵੇ ਜਾਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ‘ਚ ਰਾਹਤ।ਮਜੀਠੀਆ ਨੇ ਸੁੱਖਜਿੰਦਰ ਸਿੰਘ ਰੰਧਾਵਾ ‘ਤੇ ਵੀ ਨਿਸ਼ਾਨਾ ਸਾਧਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਘਰ-ਘਰ ਰੁਜ਼ਗਾਰ ਦਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ।ਮਜੀਠੀਆ ਨੇ ਚੁਟਕੀ ਲੈਂਦਿਆਂ ਕਿਹਾ ਕਿ ਜਿਨ੍ਹਾਂ ਨੇ ਫਾਰਮ ਭਰੇ ਸਨ, ਉਹ ਅਜੇ ਵੀ ਨੌਕਰੀ ਲਈ ਤਰਸ ਰਹੇ ਹਨ।

Kisan Bill 2020 : Supreme Court ਨੇ ਖੁਸ਼ ਕਰਤੇ ਕਿਸਾਨ! ਹੱਕ ‘ਚ ਲਿਆ ਵੱਡਾ ਫੈਸਲਾ || D5 Channel Punjabi

ਬੇਅਦਬੀ ਮਾਮਲੇ ‘ਤੇ ਬੋਲਦਿਆਂ ਮਜੀਠੀਆ ਨੇ ਕਿਹਾ ਕਿ ਕਾਂਗਰਸ ਨੇ ਕੋਈ ਨਵਾਂ ਕੰਮ ਨਹੀਂ ਕੀਤਾ, ਉਹ ਅਕਾਲੀ ਦਲ ਬਾਦਲ ਖਿਲਾਫ ਸਾਜ਼ਿਸ਼ ਰਚ ਰਹੀ ਹੈ।ਕਾਂਗਰਸ ਨੇ ਬੇਅਦਬੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ।ਉਨ੍ਹਾਂ ਚੰਨੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸੀਐਮ ਚੰਨੀ ਆਮ ਆਦਮੀ ਦੀ ਗੱਲ ਕਰਦੇ ਹਨ।ਕਰੋੜਾਂ ਦੇ ਇਸ਼ਤਿਹਾਰਾਂ ‘ਚ ਦਿੱਤੇ ਗਏ ਵੈਟ ਦੀ ਕਮਾਈ ਪੰਜਾਬ ਅਤੇ ਰਾਜਸਥਾਨ ਨੇ ਹੀ ਲਈ।ਜਦੋਂ ਕਿ ਰਾਜਸਥਾਨ ਵਿੱਚ ਵੀ ਕਾਂਗਰਸ ਦੀ ਹੀ ਸਰਕਾਰ ਹੈ।ਉਨ੍ਹਾਂ ਅੱਗੇ ਕਿਹਾ ਕਿ ਮੰਤਰੀ ਮੰਡਲ ਵਿੱਚ ਭ੍ਰਿਸ਼ਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ 6-6 ਮੰਡੀਆਂ ਦਾ ਚਾਰਜ ਮੰਤਰੀਆਂ ਦੇ ਚਹੇਤੇ ਨੂੰ ਸੌਂਪ ਦਿੱਤਾ ਹੈ।ਹਰੀਸ਼ ਚੌਧਰੀ ਰਾਜਸਥਾਨ ਦਾ ਮੰਤਰੀ ਹੈ ਪਰ ਹਾਈਕਮਾਨ ਦੇ ਇਸ਼ਾਰੇ ‘ਤੇ ਪੰਜਾਬ ਦੇ ਖਜ਼ਾਨੇ ਨੂੰ ਲੁੱਟਣ ‘ਚ ਲੱਗਾ ਹੋਇਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button