Breaking NewsD5 specialEntertainmentNewsTop News

ਅਮਰਿੰਦਰ ਗਿੱਲ ਦਾ ਪ੍ਰਸ਼ੰਸਕਾਂ ਨੂੰ ਤੋਹਫ਼ਾ

ਚੰਡੀਗੜ੍ਹ : ਪੰਜਾਬੀ ਗਾਇਕ ਅਤੇ ਅਦਾਕਾਰ ਅਮਰਿੰਦਰ ਗਿੱਲ ਜਿਸ ਨੂੰ ਹਰ ਵਰਗ ਦੇ ਲੋਕ ਪਸੰਦ ਕਰਦੇ ਹਨ। ਸ਼ਾਇਦ ਹੀ ਕੋਈ ਅਜਿਹਾ ਇਨਸਾਨ ਹੋਵੇਗਾ, ਜੋ ਅਮਰਿੰਦਰ ਗਿੱਲ ਦੀ ਗਾਇਕੀ ਤੇ ਅਦਾਕਾਰੀ ਤੋਂ ਪ੍ਰਭਾਵਿਤ ਨਾ ਹੋਇਆ ਹੋਵੇ। ਆਪਣੇ ਨਿਮਰ ਸੁਭਾਅ ਤੇ ਸਾਦਗੀ ਨਾਲ ਅਮਰਿੰਦਰ ਗਿੱਲ ਨੇ ਹਰ ਇਕ ਨੂੰ ਆਪਣਾ ਪ੍ਰਸ਼ੰਸਕ ਬਣਾ ਲਿਆ ਹੈ। ਇਸ ਗੱਲ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਦੀ ਐਲਬਮ ‘ਜੁਦਾ 3’ ਦੀ ਲੋਕਾਂ ਨੇ ਬੇਸਬਰੀ ਨਾਲ ਉਡੀਕ ਕੀਤੀ ਤੇ ਜਦੋਂ ਐਲਬਮ ਰਿਲੀਜ਼ ਹੋਈ ਤਾਂ ਰੱਜ ਕੇ ਪਿਆਰ ਵੀ ਦਿੱਤਾ।

CM ਚੰਨੀ ਦਾ ਮੋਦੀ ਨੂੰ ਜਵਾਬ! ਕੇਜਰੀਵਾਲ ਦਾ ਬਿਆਨ, ਕੈਪਟਨ ਬਾਰੇ ਨਵੇਂ ਖੁਲਾਸੇ! ਨਵਜੋਤ ਸਿੱਧੂ ਦੀਆਂ ਵਧੀਆਂ ਮੁਸ਼ਕਲਾਂ!

ਇਸੇ ਪਿਆਰ ਨੂੰ ਬਰਕਰਾਰ ਰੱਖਦਿਆਂ ਅਮਰਿੰਦਰ ਗਿੱਲ ਨੇ ਆਪਣੇ ਚਾਹੁਣ ਵਾਲਿਆਂ ਨੂੰ ਵੈਲੇਨਟਾਈਨਜ਼ ਡੇਅ ਦਾ ਤੋਹਫ਼ਾ ਦਿੱਤਾ ਹੈ। ਅਮਰਿੰਦਰ ਗਿੱਲ ਦਾ ਅੱਜ ਰੋਮਾਂਟਿਕ ਸਿੰਗਲ ਟਰੈਕ ‘ਅਡੌਰ’ ਰਿਲੀਜ਼ ਹੋਇਆ ਹੈ। ਗੀਤ ਦੇ ਬੋਲ ਰੈਵ ਹੰਜਰਾ ਨੇ ਲਿਖੇ ਹਨ ਤੇ ਸੰਗੀਤ ਲੋ ਕੀ ਨੇ ਦਿੱਤਾ ਹੈ। ਗੀਤ ਦੀ ਵੀਡੀਓ ਬੇਹੱਦ ਖ਼ੂਬਸੂਰਤ ਹੈ ਤੇ ਅਮਰਿੰਦਰ ਗਿੱਲ ਦੀ ਲੁੱਕ ਗੀਤ ’ਚ ਕਾਫੀ ਸ਼ਾਨਦਾਰ ਲੱਗ ਰਹੀ ਹੈ। ਗੀਤ ਰਿਧਮ ਬੁਆਏਜ਼ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਹੁਣ ਤਕ 10 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button