IndiaTop News

 ਅਮਰੀਕਾ-ਇਜ਼ਰਾਈਲ ਅਤੇ ਈਰਾਨ ਵਿਚਕਾਰ ਤਣਾਅ ਕਾਰਨ ਗਲੋਬਲ ਤੇਲ ਸਪਲਾਈ ‘ਚ 2 ਰੁਪਏ ਦਾ ਵਾਧਾ

 ਅਮਰੀਕਾ-ਇਜ਼ਰਾਈਲ ਅਤੇ ਈਰਾਨ ਵਿਚਕਾਰ ਤਣਾਅ ਕਾਰਨ ਗਲੋਬਲ ਤੇਲ ਸਪਲਾਈ ‘ਤੇ ਅਸਰ ਪਿਆ ਹੈ, ਜਿਸ ਨਾਲ ਕੀਮਤਾਂ ‘ਚ ਉਛਾਲ ਆਇਆ ਹੈ। ਤੇਲ ਕੰਪਨੀਆਂ ਵਲੋਂ ਸ਼ੁੱਕਰਵਾਰ ਨੂੰ ਸਪੀਡ ਅਤੇ ਪਾਵਰ ਵਰਗੇ ਪ੍ਰੀਮੀਅਮ ਪੈਟਰੋਲ ਦੀਆਂ ਕੀਮਤਾਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਪੰਜਾਬ ‘ਚ ਪ੍ਰੀਮੀਅਮ ਪੈਟਰੋਲ ਦੀ ਕੀਮਤ ‘ਚ 2 ਰੁਪਏ ਪ੍ਰਤੀ ਲੀਟਰ ਦਾ ਇਜਾਫਾ ਕੀਤਾ ਗਿਆ ਹੈ। ਇਹ ਵਾਧਾ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਵਧ ਰਹੀਆਂ ਕੀਮਤਾਂ ਦੇ ਮੱਦੇਨਜ਼ਰ ਕੀਤਾ ਗਿਆ ਹੈ।

ਨਵੇਂ ਰੇਟ ਸ਼ੁੱਕਰਵਾਰ ਸਵੇਰੇ 6 ਵਜੇ ਤੋਂ ਲਾਗੂ ਹੋ ਗਏ ਹਨ ਅਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਇਕਸਾਰ ਤੌਰ ‘ਤੇ 2 ਰੁਪਏ ਦਾ ਵਾਧਾ ਕੀਤਾ ਗਿਆ ਹੈ। ਮੁਹਾਲੀ ‘ਚ ਪਹਿਲਾਂ ਪ੍ਰੀਮੀਅਮ ਪੈਟਰੋਲ ਦੀ ਕੀਮਤ 105.12 ਰੁਪਏ ਪ੍ਰਤੀ ਲੀਟਰ ਸੀ, ਜੋ ਹੁਣ ਵਧ ਕੇ 107.13 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਵਾਧੇ ਨਾਲ ਖਾਸ ਕਰਕੇ ਉਨ੍ਹਾਂ ਵਾਹਨ ਮਾਲਕਾਂ ‘ਤੇ ਅਸਰ ਪਵੇਗਾ ਜੋ ਉੱਚ ਗੁਣਵੱਤਾ ਵਾਲਾ ਪ੍ਰੀਮੀਅਮ ਪੈਟਰੋਲ ਵਰਤਦੇ ਹਨ।

ਜ਼ਿਕਰਯੋਗ ਹੈ ਕਿ ਜੇਕਰ ਅੰਤਰਰਾਸ਼ਟਰੀ ਪੱਧਰ ‘ਤੇ ਤਣਾਅ ਜਾਰੀ ਰਹਿੰਦਾ ਹੈ ਤਾਂ ਆਉਣ ਵਾਲੇ ਸਮੇਂ ‘ਚ ਹੋਰ ਵਾਧਾ ਵੀ ਸੰਭਵ ਹੈ। ਇਸ ਦੇ ਨਾਲ ਹੀ ਆਮ ਲੋਕਾਂ ‘ਤੇ ਮਹਿੰਗਾਈ ਦਾ ਬੋਝ ਹੋਰ ਵਧਣ ਦੀ ਸੰਭਾਵਨਾ ਹੈ, ਕਿਉਂਕਿ ਤੇਲ ਦੀਆਂ ਕੀਮਤਾਂ ਵਿਚ ਵਾਧਾ ਆਵਾਜਾਈ ਅਤੇ ਲੋਜਿਸਟਿਕਸ ਖਰਚੇ ਨੂੰ ਪ੍ਰਭਾਵਿਤ ਕਰਦਾ ਹੈ। ਤੇਲ ਮਹਿੰਗਾ ਹੋਣ ਨਾਲ ਵਪਾਰੀ ਵਰਗ ‘ਤੇ ਵੀ ਇਸਦਾ ਅਸਰ ਪਵੇਗਾ, ਕਿਉਂਕਿ ਸਮਾਨ ਦੀ ਢੁਆਈ ਮਹਿੰਗੀ ਹੋ ਜਾਵੇਗੀ, ਜਿਸ ਦਾ ਸਿੱਧਾ ਅਸਰ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਦੀਆਂ ਕੀਮਤਾਂ ‘ਤੇ ਪੈ ਸਕਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button