ਅਮਰੀਕਾ ‘ਚ ਕਰਵਾਇਆ ਅੰਤਰਰਾਸ਼ਟਰੀ ਸਿੱਖ ਯੂਥ ਸਿਮਪੋਜ਼ੀਅਮ
ਡਿਟਰੋਇਟ, ਮਿਸ਼ੀਗਨ (ਅਮਰੀਕਾ) : ਬੀਤੇ ਦਿਨੀਂ ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ (ਸਿਆਨਾ) ਵਲੋਂ ਕਰਵਾਏ ਜਾਂਦੇ ਸਲਾਨਾ ਤਿੰਨ ਦਿਨਾਂ ਇੰਟਰਨੈਸ਼ਨਲ ਸਿੱਖ ਯੂਥ ਸਿਮਪੋਜ਼ੀਅਮ 2022 ਸੰਬੰਧੀ ਮੁਕਾਬਲੇ ਅਮਰੀਕਾ ਦੇ ਸੂਬੇ ਮਿਸ਼ੀਗਨ ਦੇ ਸ਼ਹਿਰ ਡਿਟਰੋਇਟ ਵਿਖੇ ਆਯੋਜਿਤ ਕੀਤੇ ਗਏ। ਸਿੱਖ ਗੁਰਦੁਆਰਾ ਆਫ਼ ਰੋਚੈਸਟਰ ਹਿਲਜ਼ ਵਿਖੇ ਹੋਏ ਪ੍ਰੋਗਰਾਮਾਂ ਵਿਚ 6 ਸਾਲ ਤੋਂ ਲੈ ਕੇ 22 ਸਾਲਾਂ ਤੱਕ ਦੇ 51 ਬੱਚਿਆਂ ਤੇ ਨੌਜਵਾਨਾਂ ਨੇ ਭਾਗ ਲਿਆ। ਸਿਮਪੋਜ਼ੀਅਮ ਅਤੇ ਸੰਸਥਾ ਦੇ ਨੈਸ਼ਨਲ ਕਨਵੀਨਰ ਕੁਲਦੀਪ ਸਿੰਘ ਨੇ ਦੱਸਿਆ ਕਿ ਸਿਆਨਾ ਸੰਸਥਾ ਵਲੋਂ ਸੰਨ 2000 ਤੋਂ ਹਰ ਸਾਲ ਮਾਰਚ-ਅਪਰੈਲ ਦੇ ਮਹੀਨੇ ਵਿਚ ਇਹ ਮੁਕਾਬਲੇ ਪਹਿਲਾਂ ਅਮਰੀਕਾ ਤੇ ਕੈਨੇਡਾ ਦੇ ਵੱਖ ਵੱਖ ਸ਼ਹਿਰਾਂ ਵਿਚ ਕਰਵਾਏ ਜਾਂਦੇ ਹਨ, ਫਿਰ ਰਾਜ ਪੱਧਰੀ ਤੇ ਅੰਤ ਵਿਚ ਅਗਸਤ ਦੇ ਮਹੀਨੇ ਵਿਚ ਅੰਤਰ-ਰਾਸ਼ਰਟੀ ਪੱਧਰ ਦੇ ਮੁਕਾਬਲੇ ਕਰਵਾਏ ਜਾਂਦੇ ਹਨ।
Manpreet Singh Ayali ਛੱਡੇਗਾ ਸਿਆਸਤ, ਕਰਤਾ ਚੈਲੰਜ, Valtoha ਨੂੰ ਦਿੱਤਾ ਠੋਕਵਾਂ ਜਵਾਬ | D5 Channel Punjabi
ਇਸ ਵਿਚ ਰਾਜ ਪੱਧਰੀ ਮੁਕਾਬਲਿਆਂ ਦੇ ਜੇਤੂ ਬੱਚੇ ਭਾਗ ਲੈਦੇ ਹਨ। ਰਾਜ ਪੱਧਰੀ ਮੁਕਾਬਲਿਆਂ ਲਈ ਅਮਰੀਕਾ ਅਤੇ ਕੈਨੇਡਾ ਨੂੰ 13 ਹਿੱਸਿਆਂ ਵਿਚ ਵੰਡਿਆ ਗਿਆ ਹੈ ਤੇ ਹਰ ਖਿੱਤੇ ਤੋਂ ਜੇਤੂ ਬੱਚੇ ਫਾਈਨਲ ਮੁਕਾਬਲਿਆਂ ਵਿਚ ਜਾਂਦੇ ਹਨ। ਭਾਗ ਲੈਣ ਵਾਲੇ ਬੱਚਿਆ ਨੂੰ ਉਮਰ ਅਨੁਸਾਰ ਪੰਜ ਗਰੁੱਪਾਂ ਵਿਚ ਵੰਡਿਆ ਜਾਂਦਾ ਹੈ। ਹਰੇਕ ਗਰੁੱਪ ਨੂੰ ਇਕ ਕਿਤਾਬ ਦਿੱਤੀ ਜਾਂਦੀ ਹੈ ਤੇ ਬੱਚਿਆਂ ਨੇ ਉਸ ਦੇ ਵਿਚੋਂ ਤਿੰਨ ਸਵਾਲਾਂ ਦੇ ਜਵਾਬ 6 ਤੋਂ 7 ਮਿੰਟ ਵਿਚ ਭਾਸ਼ਣ ਦੇ ਰੂਪ ਵਿਚ ਦੇਣੇ ਹੁੰਦੇ ਹਨ। ਇਸ ਸਾਲ ਪਹਿਲੇ ਗਰੁੱਪ ਨੂੰ “ਮੇਰੇ ਗੁਰੂ ਦੀਆਂ ਅਸੀਸਾਂ”, ਦੂਜੇ ਨੂੰ “ਸਿੱਖ ਸਾਖੀਆਂ”, ਤੀਜੇ ਨੂੰ “ਸਿੱਖ ਗੁਰੂਆਂ ਦਾ ਇਤਿਹਾਸ” ਅਤੇ ਚੌਥੇ ਨੂੰ “ਦ ਵੈਲੀਐਂਟ – ਜਸਵੰਤ ਸਿੰਘ ਖਾਲੜਾ” ਕਿਤਾਬ ਦਿੱਤੀ ਗਈ ਜਿਸ ਵਿੱਚੋਂ ਉਹਨਾਂ ਦਿੱਤੇ ਗਏ ਤਿੰਨ ਸਵਾਲਾਂ ਦੇ ਜਵਾਬ ਵਿੱਚ ਭਾਸ਼ਨ ਦਿੱਤੇ।
SC ਭਾਈਚਾਰੇ ਦਾ ਵੱਡਾ ਐਲਾਨ, ਹੁਣ ਹਿੱਲਣਗੀਆਂ ਸਰਕਾਰਾਂ! ਗਲ਼ਤ ਟਿੱਪਣੀ ਨੇ ਛੇੜਿਆ ਵਿਵਾਦ
ਪਹਿਲੇ ਦਿਨ ਚਾਰ ਗਰੁੱਪਾਂ ਦੇ ਫਾਈਨਲ ਵਿਚ ਪਹੁੰਚੇ ਬੱਚਿਆਂ ਦੇ ਭਾਸ਼ਨ ਹੋਏ। ਦੂਜੇ ਦਿਨ ਪੰਜਵੇਂ ਗਰੁੱਪ ਵਿਚ ਭਾਗ ਲੈਣ ਵਾਲੇ 16 ਤੋਂ 22 ਸਾਲਾਂ ਦੇ ਨੌਜਵਾਨਾਂ ਨੇ “ਸਰਬੱਤ ਦਾ ਭਲਾ” ਸੰਬੰਧੀ ਡਿਬੇਟ ਵਿਚ ਭਾਗ ਲਿਆ ਅਤੇ ਲਗਭਗ 2 ਘੰਟਿਆਂ ਲਈ ਪ੍ਰਸ਼ਨਾਂ ਅਤੇ ਜੁਆਬਾਂ ਨਾਲ ਸੰਬੰਧਤ ਮੁੱਦਿਆਂ ਤੇ ਵਿਚਾਰ ਵਟਾਂਦਰੇ ਕੀਤੇ। ਡਿਬੇਟ ਦੇ ਸੰਚਾਲਕ ਬੱਫਲੋ ਤੋਂ ਡਾ. ਸ਼ਤਪਾਲ ਸਿੰਘ ਸਨ, ਜਿਨ੍ਹਾਂ ਨੇ ਵਿਚਾਰ ਵਟਾਂਦਰੇ ਨੂੰ ਬਹੁਤ ਵਧੀਆ ਤਰੀਕੇ ਨਾਲ ਨੇਪਰੇ ਚਾੜਿਆ। ਇਨ੍ਹਾਂ ਸਲਾਨਾ ਫਾਈਨਲ ਮੁਕਾਬਲਿਆਂ ਦਾ ਇਕ ਹੋਰ ਮੁੱਖ ਆਕਰਸ਼ਨ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸ਼ਾਮ ਦੇ ਖਾਣੇ ਦਾ ਇਕ ਵਿਸ਼ੇਸ਼ ਪ੍ਰੋਗਰਾਮ ਹੈ ਜਿਸ ਵਿਚ ਸਾਰੇ ਬੁਲਾਰਿਆਂ ਦਾ ਸਨਮਾਨ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਬਾਰੇ ਆਏ ਹੋਏ ਮਹਿਮਾਨਾਂ ਨੂੰ ਜਾਣਕਾਰੀ ਦਿੱਤੀ ਜਾਂਦੀ ਹੈ।
Akali Dal ਪਹੁੰਚੀ ਟੁੱਟਣ ਕਿਨਾਰੇ! ਲੀਡਰਾਂ ਨੇ ਬਗਾਤਵ ਕੀਤੀ ਸ਼ੁਰੂ, | D5 Channel Punjabi
ਸਿਮਪੋਜ਼ੀਅਮ ਦੇ ਅਖੀਰਲੇ ਦਿਨ ਗੁਰਦੂਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਉਪਰੰਤ ਨਤੀਜਿਆਂ ਦਾ ਐਲਾਨ ਕੀਤਾ ਗਿਆ। ਭਾਸ਼ਨ ਪ੍ਰਤੀਯੋਗਤਾ ਵਿਚ ਪਹਿਲੇ ਗਰੁੱਪ ਵਿਚ ਡੈਲਸ ਤੋਂ ਜਸਕੀਰਤ ਸਿੰਘ, ਦੂਜੇ ਵਿਚ ਅਟਲਾਂਟਾ ਤੋਂ ਬਿਸਮਾਦ ਕੌਰ, ਤੀਜੇ ਵਿਚ ਸਿਨਸਿਨਾਟੀ ਤੋਂ ਬਨਜੋਤ ਕੌਰ, ਚੌਥੇ ਵਿਚ ਸ਼ਿਕਾਗੋ ਤੋਂ ਮੁਸਕਾਨ ਕੌਰ ਅਤੇ ਪੰਜਵੇਂ ਗਰੁੱਪ ਵਿਚ ਨਿਉਯਾਰਕ ਤੋਂ ਗੁਰਪ੍ਰਤਾਪ ਸਿੰਘ ਪਹਿਲੇ ਸਥਾਨ ‘ਤੇ ਰਹੇ। ਭਾਸ਼ਨ ਪ੍ਰਤੀਯੋਗਤਾ ਵਿਚ ਜੇਤੂਆਂ ਤੋਂ ਇਲਾਵਾ ਬਾਕੀ ਦੇ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਵਿਸ਼ੇਸ਼ ਪੁਰਸਕਾਰ “ਡਿਸਟਿਗਯੂਟਿਸ਼ਡ ਸਪੀਕਰ ਅਵਾਰਡ” ਦਿੱਤਾ ਗਿਆ।
Bandi Singh ਦੀ Rehai ਪੱਕੀ? Mann ਦੀ ਟੁੱਟੂ ਸਰਕਾਰ, ਹੋਇਆ ਤੈਅ! ਲੀਡਰ ਹੋਣਗੇ ਬਾਗੀ, ਕਲਸੀ ਦੀ ਭਵਿੱਖਬਾਣੀ
ਸਿਆਨਾ ਸੰਸਥਾ ਦੇ ਕਨਵੀਨਰ ਸ. ਕੁਲਦੀਪ ਸਿੰਘ ਦਾ ਕਹਿਣਾ ਸੀ ਕਿ ਸਿਮਪੋਜ਼ੀਅਮ ਦੀ ਤਿਆਰੀ ਨਾਲ ਬੱਚਿਆ ਨੂੰ ਜਿੱਥੇ ਸਿੱਖ ਇਤਿਹਾਸ ਤੇ ਵਿਰਸੇ ਬਾਰੇ ਜਾਣਕਾਰੀ ਮਿਲਦੀ ਹੈ ਨਾਲ ਹੀ ਉਹਨਾਂ ਨੂੰ ਭਾਸ਼ਣ ਲਿਖਣ ਤੇ ਬੋਲਣ ਦਾ ਵੀ ਪਤਾ ਲਗਦਾ ਹੈ। ਇਸ ਸਮਾਗਮ ਦੀ ਵਿਸ਼ੇਸ਼ਤਾ ਇਹ ਰਹੀ ਕਿ ਬੱਚਿਆਂ ਨੇ ਇਸ ਸਮਾਗਮ ਵਿਚ ਭਾਗ ਲੈਂਦੇ ਹੋਏ ਆਪਣੇ ਵਲੋਂ ਵਧੀਆ ਤੋਂ ਵਧੀਆ ਭਾਸ਼ਣ ਤਿਆਰ ਕੀਤੇ ਅਤੇ ਇਹ ਮਹਿਸੂਸ ਨਹੀਂ ਹੋਣ ਦਿੱਤਾ ਕਿ ਉਹ ਕਿਸੇ ਪ੍ਰਤੀਯੋਗਤਾ ਵਿਚ ਭਾਗ ਲੈ ਰਹੇ ਹਨ। ਹਰ ਉਮਰ ਦੇ ਸੇਵਾਦਾਰਾਂ ਦੁਆਰਾ ਤਨ, ਮਨ ਤੇ ਧਨ ਨਾਲ ਲੰਗਰ ਤੇ ਹੋਰ ਸੇਵਾਵਾਂ ਕੀਤੀਆਂ ਗਈਆਂ। ਉਹਨਾਂ ਸਮਾਗਮ ਨੂੰ ਸਫਲਤਾਪੂਰਵਕ ਆਯੋਜਤ ਕਰਣ ਲਈ ਸਾਰੇ ਵਲੰਟੀਅਰਾਂ, ਬੱਚਿਆਂ, ਸੰਗਤ ਅਤੇ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.