InternationalPunjabTop News

ਅਮਰੀਕਾ ’ਚ ਭਾਰਤੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

ਅੰਮ੍ਰਿਤਸਰ/ਵਾਸ਼ਿੰਗਟਨ : ਅਮਰੀਕਾ ’ਚ ਭਾਰਤੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਆਪਣੇ ਦਾਦੇ ਦੇ ਨਾਂ ’ਤੇ ਬਣੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੁੱਜ ਕੇ ਆਪਣੇ ਪੁਰਖਿਆਂ ਦੀ ਯਾਦ ਤਾਜ਼ਾ ਕੀਤੀ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਤਰਨਜੀਤ ਸਿੰਘ ਸੰਧੂ ਨੂੰ ਵਧੀਕ ਸਕੱਤਰ ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਸਨਮਾਨਿਤ ਕੀਤਾ।

Sandeep Nangal Ambia ਮਾਮਲੇ ’ਚ ਨਵਾਂ ਮੋੜ, Sukhbir Badal ਦੀ ਪੇਸ਼ੀ, ਫਸੇ ਕਸੂਤੇ | D5 Channel Punjabi

ਇਸ ਮੌਕੇ ਤਰਨਜੀਤ ਸਿੰਘ ਸੰਧੂ ਨੇ ਆਖਿਆ ਕਿ ਉਹ ਹਰ ਸਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੇ ਹਨ ਅਤੇ ਇਸ ਵਾਰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਦੇ ਨਾਂ ’ਤੇ ਬਣੇ ਇਕੱਤਰਤਾ ਹਾਲ ਨੂੰ ਵੇਖਣ ਦਾ ਵੀ ਮੌਕਾ ਮਿਲਿਆ ਹੈ। ਇਸ ਯਾਦਗਾਰੀ ਹਾਲ ਨੂੰ ਵੇਖ ਕੇ ਤੇਜਾ ਸਿੰਘ ਸਮੁੰਦਰੀ ਦੀ ਘਾਲਣਾ ਯਾਦ ਆਈ ਹੈ। ਉਨ੍ਹਾਂ ਕਿਹਾ ਕਿ ਤੇਜਾ ਸਿੰਘ ਸਮੁੰਦਰੀ ਨੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸਮੇਂ ਵੱਡਾ ਯੋਗਦਾਨ ਪਾਇਆ ਸੀ ਅਤੇ ਕਈ ਮੋਰਚਿਆਂ ਵਿਚ ਹਿੱਸਾ ਲਿਆ।

AAP ਦਾ ਸਾਬਕਾ ਲੀਡਰ ਜਾਊ ਜੇਲ੍ਹ, ਜਲਦੀ ਹੋਊ Arrest? ਵਿਜੀਲੈਂਸ ਦਾ ਵੱਡਾ ਐਕਸ਼ਨ | D5 Channel Punjabi

ਸਮੁੰਦਰੀ ਜੀ ਦਾ ਇਹ ਕੌਮ ਪ੍ਰਤੀ ਸਮਰਪਣ ਸੀ ਅਤੇ ਪਰਿਵਾਰ ਲਈ ਵੱਡੇ ਫਖਰ ਵਾਲੀ ਗੱਲ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਹਰਭਜਨ ਸਿੰਘ ਵਕਤਾ, ਰਾਜਿੰਦਰ ਸਿੰਘ ਰੂਬੀ, ਮੁਖਤਾਰ ਸਿੰਘ ਕੁਹਾੜਕਾ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਸਹਾਇਕ ਸੁਪਰਡੈਂਟ ਗੁਰਪ੍ਰੀਤ ਸਿੰਘ ਅਤੇ ਜਸਕਰਨ ਸਿੰਘ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button