Breaking NewsD5 specialInternationalNewsPunjabTop News

ਅਮਰੀਕਾ ’ਚ ਹਮਲੇ ਦੇ ਪੀੜਤ ਸੱਜਣ ਸਿੰਘ ਦਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਜਾਣਿਆ ਹਾਲ

ਅੰਮ੍ਰਿਤਸਰ/ਵਾਸ਼ਿੰਗਟਨ : ਅਮਰੀਕਾ ’ਚ ਨਿਊਯਾਰਕ ਦੇ ਰਿਚਮੰਡ ਹਿੱਲ ਵਿਚ ਦੋ ਸਿੱਖਾਂ ’ਤੇ ਹੋਏ ਹਮਲੇ ਦੇ ਇਕ ਪੀੜਤ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਨੇ ਹਾਲ ਜਾਣਿਆ। ਪਰਮਜੀਤ ਸਿੰਘ ਸਰੋਆ ਜੋ ਇਸ ਸਮੇਂ ਅਮਰੀਕਾ ਦੇ ਦੌਰੇ ’ਤੇ ਹਨ, ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਰਿਸਮੰਡ ਹਿੱਲ ਘਟਨਾ ਵਿਚ ਜ਼ਖ਼ਮੀ ਹੋਏ ਸੱਜਣ ਸਿੰਘ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਮਿਲ ਕੇ ਘਟਨਾ ਸਬੰਧੀ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਵੱਲੋਂ ਹਮਦਰਦੀ ਪ੍ਰਗਟ ਕੀਤੀ।
ਪਰਮਜੀਤ ਸਿੰਘ ਸਰੋਆ ਨੇ ਟੈਲੀਫੋਨ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਮਲਾ ਕਰਨ ਵਾਲੇ ਵਿੱਚੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਪੁਲਿਸ ਵੱਲੋਂ ਕਾਰਵਾਈ ਜਾਰੀ ਹੈ। ਉਨ੍ਹਾਂ ਦੱਸਿਆ ਕਿ ਨਿਊਯਾਰਕ ਦੇ ਰਿਚਮੰਡ ਹਿੱਲ ’ਚ ਰਹਿੰਦੇ ਸ. ਸੱਜਣ ਸਿੰਘ ਨੇ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਲਈ ਧੰਨਵਾਦ ਕੀਤਾ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button