ਅਮਰੀਕਾ ‘ਚ 8 ਮਹੀਨੇ ਦੀ ਬੱਚੀ ਸਮੇਤ ਭਾਰਤੀ ਮੂਲ ਦੇ 4 ਲੋਕ ਅਗਵਾ, ਜਾਂਚ ਵਿੱਚ ਜੁਟੀ ਪੁਲਿਸ
ਕੈਲੀਫੋਰਨੀਆ : ਅਮਰੀਕਾ ਦੇ ਕੈਲੀਫੋਰਨੀਆ ‘ਚ ਭਾਰਤੀ ਮੂਲ ਦੇ 4 ਲੋਕਾਂ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਕੈਲੀਫੋਰਨੀਆ ਦੇ ਮਰਸਡ ਕਾਉਂਟੀ ਦੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਗਵਾ ਕੀਤੇ ਗਏ ਚਾਰ ਲੋਕਾਂ ‘ਚ ਇੱਕ 8 ਮਹੀਨੇ ਦੀ ਬੱਚੀ ਅਤੇ ਉਸਦੇ ਮਾਤਾ-ਪਿਤਾ ਸ਼ਾਮਲ ਹਨ। ਰਿਪੋਰਟ ਮੁਤਾਬਕ, ਮਰਸਡ ਕਾਉਂਟੀ ਸ਼ੈਰਿਫ ਦੇ ਦਫ਼ਤਰ ਨੇ ਸੋਮਵਾਰ ਨੂੰ ਜਾਰੀ ਇਕ ਬਿਆਨ ਵਿਚ ਕਿਹਾ ਕਿ 36 ਸਾਲਾ ਜਸਦੀਪ ਸਿੰਘ, 27 ਸਾਲਾ ਜਸਲੀਨ ਕੌਰ, ਉਨ੍ਹਾਂ ਦੀ 8 ਮਹੀਨੇ ਦੀ ਬੱਚੀ ਆਰੋਹੀ ਅਤੇ 39 ਸਾਲਾ ਅਮਨਦੀਪ ਸਿੰਘ ਨੂੰ ਅਗਵਾ ਕਰ ਲਿਆ ਗਿਆ ਹੈ।
SGPC ਨੇ ਪੱਟੀਆਂ ਧੂੜਾਂ, ਸਪੀਕਰ ਸੰਧਵਾਂ ਦੀ ਗ੍ਰਿਫ਼ਤਾਰੀ ? ਵਾਰੰਟਾਂ ’ਤੇ ਕਾਰਵਾਈ? | D5 Channel Punjabi
ਪੁਲਿਸ ਨੇ ਸ਼ੱਕੀ ਨੂੰ ਹਥਿਆਰਬੰਦ ਅਤੇ ਖ਼ਤਰਨਾਕ ਦੱਸਿਆ ਹੈ। ਘਟਨਾ ਬਾਰੇ ਜ਼ਿਆਦਾ ਵੇਰਵੇ ਜਾਰੀ ਨਹੀਂ ਕੀਤੇ ਗਏ ਹਨ, ਕਿਉਂਕਿ ਜਾਂਚ ਅਜੇ ਸ਼ੁਰੂਆਤੀ ਪੜਾਅ ਵਿੱਚ ਹੈ ਪਰ ਅਧਿਕਾਰੀਆਂ ਨੇ ਕਿਹਾ ਹੈ ਕਿ ਚਾਰਾਂ ਨੂੰ ਦੱਖਣੀ ਹਾਈਵੇਅ 59 ਦੇ 800 ਬਲਾਕ ਤੋਂ ਜ਼ਬਰਨ ਅਗਵਾ ਕੀਤਾ ਗਿਆ ਹੈ। ਸਥਾਨਕ ਮੀਡੀਆ ਨੇ ਦੱਸਿਆ ਕਿ ਅਧਿਕਾਰੀਆਂ ਨੇ ਕਿਸੇ ਸ਼ੱਕੀ ਜਾਂ ਸੰਭਾਵਿਤ ਉਦੇਸ਼ ਦਾ ਨਾਮ ਨਹੀਂ ਲਿਆ ਹੈ। ਸ਼ੈਰਿਫ ਦੇ ਦਫ਼ਤਰ ਨੇ ਸੋਮਵਾਰ ਨੂੰ ਆਪਣੇ ਬਿਆਨ ਵਿੱਚ ਲੋਕਾਂ ਨੂੰ ਕਿਹਾ ਹੈ ਕਿ ਜੇਕਰ ਸ਼ੱਕੀ ਜਾਂ ਪੀੜਿਤ ਉਨ੍ਹਾਂ ਨੂੰ ਨਜ਼ਰ ਆਉਂਦੇ ਹਨ ਤਾਂ ਉਹ ਤੁਰੰਤ ਉਨ੍ਹਾਂ ਨਾਲ ਸੰਪਰਕ ਕਰਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.