PunjabTop News

ਅਮਰੀਕਾ ਤੋਂ ਆਏ ਤਾਏ ਨੇ ਭਤੀਜੇ ਦਾ ਗੋਲ਼ੀ ਮਾਰ ਕੇ ਕਤਲ

 ਜ਼ਮੀਨੀ ਵਿਵਾਦ ਦੇ ਚੱਲਦਿਆਂ ਅਮਰੀਕਾ ਤੋਂ ਆਏ ਤਾਏ ਨੇ ਭਤੀਜੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਛੀਕੇ ਵਿਖੇ ਪਰਵਾਸੀ ਭਾਰਤੀ ਵੱਲੋਂ ਆਪਣੇ ਸਕੇ ਭਤੀਜੇ ਦੇ ਮੱਥੇ ਵਿਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।

ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਸਿਟੀਜਨ ਬਹਾਦਰ ਸਿੰਘ ਜਿਸ ਦਾ ਆਪਣੇ ਭਤੀਜੇ ਦੀਪ ਨਾਲ ਜ਼ਮੀਨ ਸਬੰਧੀ ਵਿਵਾਦ ਚੱਲ ਰਿਹਾ ਸੀ ਕਿ ਅੱਜ ਉਸ ਦੀ ਆਪਣੇ ਭਤੀਜੇ ਨਾਲ ਖੇਤ ਵਿਚ ਹੀ ਤੂੰ-ਤੂੰ ਮੈਂ-ਮੈਂ ਹੋ ਗਈ ਅਤੇ ਉਸਨੇ ਮੌਕੇ ‘ਤੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਭਤੀਜੇ ਨਵਦੀਪ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ ਜਿਸ ਨਾਲ ਨਵਦੀਪ ਸਿੰਘ ਦੀ ਗੋਲੀ ਲੱਗਣ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button