InternationalTop News

ਅਮਰੀਕਾ ਦੇ ਮਿਸੂਰੀ ਰਾਜ ‘ਚ ਸਕਾਈਡਾਈਵਿੰਗ ਯਾਤਰੀਆਂ ਨੂੰ ਲੈ ਕੇ ਜਾ ਰਿਹਾ ਇੱਕ ਜਹਾਜ਼ ਹਾਦਸਾਗ੍ਰਸਤ

ਜਹਾਜ਼ 'ਚ ਸਵਾਰ ਸਾਰੇ 12 ਲੋਕਾਂ ਦੀ ਮੌਤ

ਤੜਕ ਸਵੇਰੇ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਲੋਕਾਂ ਵਿਚਾਲੇ ਮਾਤਮ ਪਸਰਿਆ ਹੋਇਆ ਹੈ।  ਅਮਰੀਕਾ ਦੇ ਮਿਸੂਰੀ ਰਾਜ ਵਿੱਚ ਸਕਾਈਡਾਈਵਿੰਗ ਯਾਤਰੀਆਂ ਨੂੰ ਲੈ ਕੇ ਜਾ ਰਿਹਾ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਵਿੱਚ ਸਵਾਰ ਸਾਰੇ 12 ਲੋਕਾਂ ਦੀ ਮੌਤ ਹੋ ਗਈ। ਮਿਸੂਰੀ ਸਟੇਟ ਹਾਈਵੇਅ ਪੈਟਰੋਲ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਸਦੇ ਜਵਾਨ ਮੌਕੇ ‘ਤੇ ਮੌਜੂਦ ਸਨ ਅਤੇ ਬਟਲਰ ਪੁਲਿਸ ਵਿਭਾਗ ਅਤੇ ਬੇਟਸ ਕਾਉਂਟੀ ਸ਼ੈਰਿਫ ਦੇ ਦਫਤਰ ਦੀ ਸਹਾਇਤਾ ਕਰ ਰਹੇ ਸਨ। ਇਹ ਹਾਦਸਾ ਬਟਲਰ ਮੈਮੋਰੀਅਲ ਹਵਾਈ ਅੱਡੇ ਦੇ ਨੇੜੇ ਵਾਪਰਿਆ। ਬਟਲਰ ਕੈਨਸਸ ਸਿਟੀ ਤੋਂ ਲਗਭਗ 65 ਮੀਲ ਦੱਖਣ ਵਿੱਚ ਸਥਿਤ ਹੈ।
ਇਸ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਐਤਵਾਰ ਨੂੰ ਸਥਾਨਕ ਸਮੇਂ ਅਨੁਸਾਰ ਸਵੇਰੇ ਲਗਭਗ 11:34 ਵਜੇ ਮਿਸੂਰੀ ਦੇ ਬਟਲਰ ਮੈਮੋਰੀਅਲ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਇੱਕ ਪੈਸੀਫਿਕ ਏਅਰੋਸਪੇਸ P650 ਜਹਾਜ਼ ਤਕਨੀਕੀ ਖਰਾਬੀ ਜਾਂ ਅਣਜਾਣ ਕਾਰਨਾਂ ਕਰਕੇ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਪਾਇਲਟ ਅਤੇ 11 ਸਕਾਈਡਾਈਵਰਾਂ ਸਮੇਤ ਸਾਰੇ 12 ਲੋਕਾਂ ਦੀ ਮੌਤ ਹੋ ਗਈ।

ਮਿਸੂਰੀ ਸਟੇਟ ਹਾਈਵੇਅ ਪੈਟਰੋਲ ਅਤੇ ਬੇਟਸ ਕਾਉਂਟੀ ਐਮਰਜੈਂਸੀ ਮੈਨੇਜਮੈਂਟ ਦੇ ਅਨੁਸਾਰ, ਇਹ ਦੁਖਦਾਈ ਹਾਦਸਾ ਕੈਨਸਸ ਸਿਟੀ ਤੋਂ ਲਗਭਗ 60 ਮੀਲ ਦੱਖਣ ਵਿੱਚ ਬਟਲਰ ਦੇ ਹਵਾਈ ਅੱਡੇ ਦੇ ਨੇੜੇ ਵਾਪਰਿਆ। ਜਹਾਜ਼ ਦੇ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੀ ਬਚਾਅ ਅਤੇ ਰਾਹਤ ਟੀਮਾਂ ਮੌਕੇ ‘ਤੇ ਪਹੁੰਚ ਗਈਆਂ, ਪਰ ਉਦੋਂ ਤੱਕ ਸਾਰੇ ਯਾਤਰੀਆਂ ਦੀ ਮੌਤ ਹੋ ਚੁੱਕੀ ਸੀ।ਇਸ ਦੌਰਾਨ ਮਿਸੂਰੀ ਸਟੇਟ ਹਾਈਵੇਅ ਪੈਟਰੋਲ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇੱਕ ਪੋਸਟ ਰਾਹੀਂ ਇਸ ਦੁਖਦਾਈ ਘਟਨਾ ਬਾਰੇ ਅਧਿਕਾਰਤ ਜਾਣਕਾਰੀ ਸਾਂਝੀ ਕੀਤੀ। ਏਜੰਸੀ ਨੇ ਆਪਣੀ ਪੋਸਟ ਵਿੱਚ ਕਿਹਾ ਕਿ ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਹਾਦਸੇ ਵਿੱਚ ਜਹਾਜ਼ ਵਿੱਚ ਸਵਾਰ ਕੁੱਲ 12 ਲੋਕਾਂ ਦੀ ਮੌਤ ਹੋ ਗਈ ਹੈ, ਅਤੇ ਕਿਸੇ ਦੇ ਵੀ ਬਚਣ ਦੀ ਉਮੀਦ ਨਹੀਂ ਹੈ।

ਸਥਾਨਕ ਟੈਲੀਵਿਜ਼ਨ ਸਟੇਸ਼ਨ ਫੌਕਸ4 ਨਾਲ ਗੱਲ ਕਰਦੇ ਹੋਏ, ਬੇਟਸ ਕਾਉਂਟੀ ਐਮਰਜੈਂਸੀ ਮੈਨੇਜਮੈਂਟ ਦੇ ਬੁਲਾਰੇ ਨੇ ਪੀੜਤਾਂ ਦੀ ਪਛਾਣ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਜਹਾਜ਼ ਵਿੱਚ 12 ਲੋਕ ਸਵਾਰ ਸਨ, ਜਿਨ੍ਹਾਂ ਵਿੱਚ 11 ਸਕਾਈਡਾਈਵਿੰਗ ਪ੍ਰੇਮੀ ਅਤੇ ਇੱਕ ਪਾਇਲਟ ਸ਼ਾਮਲ ਹੈ। ਅਮਰੀਕੀ ਹਵਾਬਾਜ਼ੀ ਰੈਗੂਲੇਟਰ, FAA ਨੇ ਕਿਹਾ ਕਿ ਪੈਸੀਫਿਕ ਏਰੋਸਪੇਸ P750 ਜਹਾਜ਼ ਬਟਲਰ ਮੈਮੋਰੀਅਲ ਹਵਾਈ ਅੱਡੇ ਤੋਂ ਰਵਾਨਾ ਹੋਣ ਤੋਂ ਥੋੜ੍ਹੀ ਦੂਰੀ ‘ਤੇ ਹਾਦਸਾਗ੍ਰਸਤ ਹੋ ਗਿਆ। ਹਾਦਸੇ ਦੀ ਗੰਭੀਰਤਾ ਦੇ ਕਾਰਨ, ਨੈਸ਼ਨਲ ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ (NTSB) ਨੇ ਜਾਂਚ ਦਾ ਕੰਟਰੋਲ ਸੰਭਾਲ ਲਿਆ ਹੈ ਅਤੇ ਹੋਰ ਅਪਡੇਟ ਜਾਰੀ ਕਰੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button