Breaking NewsD5 specialInternationalNewsTop News

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ Donald Trump ਫੇਸਬੁੱਕ,ਟਵਿਟਰ ਅਤੇ ਗੂਗਲ ਦੇ ਖਿਲਾਫ ਕਰਨਗੇ ਮੁਕੱਦਮਾ 

ਵਾਸ਼ਿੰਗਟਨ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇਸ਼ ਦੀਆਂ ਦਿੱਗਜ਼ ਕੰਪਨੀਆਂ ਫੇਸਬੁੱਕ, ਟਵਿਟਰ ਅਤੇ ਗੂਗਲ ਸਮੇਤ ਉਨ੍ਹਾਂ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀਈਓ) ਦੇ ਖਿਲਾਫ ਮੁਕੱਦਮਾ ਦਰਜ ਕਰਨਗੇ। ਟਰੰਪ ਨੇ ਕਿਹਾ ਕਿ ਉਹ ਇਸ ਸਮੂਹਿਕ ਕਾਰਵਾਈ ‘ਚ ਮੁਕੱਦਮਾ ਦਰਜ ਕਰਨ ਵਾਲੇ ਪ੍ਰਮੁੱਖ ਵਿਅਕਤੀ ਹੋਣਗੇ। ਉਨ੍ਹਾਂ ਦਾ ਦਾਅਵਾ ਹੈ ਕਿ ਇਨ੍ਹਾਂ ਕੰਪਨੀਆਂ ਵੱਲੋਂ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਪ੍ਰਤੀਬੰਧਿਤ ਕੀਤਾ ਗਿਆ ਹੈ।

ਕਸੂਤਾ ਫ਼ਸਿਆ ਸਿਮਰਜੀਤ ਬੈਂਸ !ਅਦਾਲਤ ਨੇ ਦਿੱਤੇ ਪੁਲਿਸ ਨੂੰ ਹੁਕਮ!15 ਜੁਲਾਈ ਤੱਕ ਹੋਊ ਵੱਡਾ ਕੰਮ!

ਟਰੰਪ ਨੇ ਇਕ ਪ੍ਰੈਸ ਕਾਨਫਰੰਸ ‘ਚ ਕਿਹਾ, ‘‘ਅਸੀਂ ਇਸ ਤਰ੍ਹਾਂ ਦੀ ਰੋਕ ਨੂੰ ਖ਼ਤਮ ਕਰਨ ਦੀ ਮੰਗ ਕਰ ਰਹੇ ਹਾਂ। ਕਾਲੀ ਸੂਚੀ ਵਿੱਚ ਪਾਉਣਾ, ਹਟਾਉਣ ਅਤੇ ਰੱਦ ਕਰਨਾ ਵਰਗੀਆਂ ਪ੍ਰਕਿਰਿਆਵਾਂ ਨੂੰ ਰੋਕਣਾ ਚਾਹੀਦਾ ਹੈ। ਸਾਬਕਾ ਰਾਸ਼ਟਰਪਤੀ ਵੱਲੋਂ ਇਹ ਮੁਕੱਦਮੇ ਅਮਰੀਕਾ ਦੇ ਜ਼ਿਲ੍ਹਾ ਅਦਾਲਤ ਵਿੱਚ ਦਰਜ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ 6 ਜਨਵਰੀ ਨੂੰ ਅਮਰੀਕੀ ਸੰਸਦ ਕੈਪੀਟਲ ਬਿਲਡਿੰਗ ਵਿੱਚ ਟਰੰਪ ਸਮਰਥਕਾਂ ਦੁਆਰਾ ਹਿੰਸਾ ਤੋਂ ਬਾਅਦ ਉਨ੍ਹਾਂ ਨੂੰ ਗੂਗਲ ਸਮੇਤ ਸੋਸ਼ਲ ਮੀਡੀਆ ਕੰਪਨੀਆਂ ਨੇ ਪਾਬੰਦੀ ਲਗਾ ਦਿੱਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button