InternationalBreaking NewsD5 specialNewsTop News

ਅਮਰੀਕਾ ਦੇ ਸਿੱਖ ਜੈਪਾਲ ਸਿੰਘ ਨੂੰ “ਇਕੁਏਜ਼ਨ” ਸੰਸਥਾ ਵੱਲੋਂ ਦਿੱਤਾ ਗਿਆ ਕਮਿਊਨਿਟੀ ਪੁਰਸਕਾਰ

ਸਿਨਸਿਨਾਟੀ : ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨਾਟੀ ਵਿਖੇ ਵੱਖ ਵੱਖ ਧਰਮਾਂ, ਭਾਈਚਾਰਿਆਂ ‘ਚ ਆਪਸੀ ਸਬੰਧ, ਪਿਆਰ ਤੇ ਸਮਝ ਵਧਾਉਣ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਜੈਪਾਲ ਸਿੰਘ (ਮਰਨ ਉਪਰੰਤ) ਨੂੰ ਇੰਟਰਫੇਥ ਸੰਸਥਾ ਇਕੁਏਜ਼ਨ ਵੱਲੋਂ ਪਹਿਲੇ ਜੇਮਸ ਪੀ. ਬੁਕਾਨਨ ਕਮਿਊਨਿਟੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਜੈਪਾਲ ਸਿੰਘ ਦਾ ਪਿਛਲੇ ਮਹੀਨੇ ਕੈਂਸਰ ਦੀ ਬਿਮਾਰੀ ਕਾਰਨ 41 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਸੀ। ਉਹ ਇੱਕ ਆਰਕੀਟੈਕਟ ਸਨ ਜਿਨ੍ਹਾਂ ਨੇ ਆਪਣੇ ਜੀਵਨ ਵਿੱਚ ਕੰਮ ਦੇ ਨਾਲ ਨਾਲ ਸਿੱਖ ਧਰਮ ਦੇ ਪ੍ਰਚਾਰ ਵਿੱਚ ਅਹਿਮ ਯੋਗਦਾਨ ਪਾਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚੋਂ ਉਸਦੀ ਮਨਪਸੰਦ ਕਹਾਣੀਆਂ ਵਿੱਚੋਂ ਇੱਕ ਕਹਾਣੀ ਚਾਤ੍ਰਿਕ ਦੀ ਸੀ, ਜਿਸਦੇ ਨਾਮ ਉੱਤੇ ਉਸਨੇ ਆਪਣੀ ਆਰਕੀਟੈਕਚਰ ਕੰਪਨੀ ਦਾ ਨਾਮ ਰੱਖਿਆ ਸੀ।

Khabran Da Sira : Bishnoi ਦੇ ਸਾਥੀਆਂ ‘ਤੇ ਪੁਲਿਸ ਦੀ ਕਾਰਵਾਈ! ਅਗਨੀਪਥ ਦੇ ਵਿਰੋਧ ‘ਚ ਆਏ ਕਿਸਾਨ

ਪੁਰਸਕਾਰ ਸਮਾਰੋਹ ਸਿਨਸਿਨਾਟੀ ਦੇ ਲੌਰੇਲ ਪਾਰਕ ਦੇ ਉਸੇ ਸਥਾਨ ‘ਤੇ ਆਯੋਜਿਤ ਕੀਤਾ ਗਿਆ ਸੀ ਜਿੱਥੇ ਸਿਨਸਿਨਾਟੀ ਪਾਰਕਸ ਫਾਊਂਡੇਸ਼ਨ ਵਲੋਂ ਜੈਪਾਲ ਸਿੰਘ ਦੀ ਟੀਮ ਦੁਆਰਾ ਡਿਜ਼ਾਈਨ ਕੀਤਾ ਸਿਨਸਿਨਾਟੀ ਦੇ ਮਹਾਨ ਐਜ਼ਾਰਡ ਚਾਰਲਸ ਦੇ ਬੁੱਤ ਦੀ ਸਥਾਪਨਾ ਕਰੇਗੀ। ਜੈਪਾਲ ਸਿੰਘ ਲਈ ਸੇਵਾ ਬਹੁਤ ਮਹੱਤਵਪੂਰਨ ਸੀ। ਉਹਨਾਂ 2018 ਵਿੱਚ ਸ਼ੁਰੁ ਹੋਏ ਸਾਲਾਨਾ ਸਿਨਸਿਨਾਟੀ “ਫੈਸਟੀਵਲ ਆਫ਼ ਫ਼ੇਥਸ (ਵਿਸ਼ਵ ਧਰਮ ਸੰਮੇਲਨ)” ਲਈ ਸਹਾਇਕ ਚੇਅਰ ਵਜੋਂ ਸੇਵਾ ਕੀਤੀ। ਇਸ ਸੰਮੇਲਨ ਵਿਚ 13 ਪ੍ਰਮੁੱਖ ਵਿਸ਼ਵ ਧਰਮਾਂ ਦੇ ਲੋਕ ਅਤੇ 90 ਤੋਂ ਵੀ ਵੱਧ ਸੰਸਥਾਵਾਂ ਭਾਗ ਲੈਂਦੀਆਂ ਹਨ ਜਿੱਥੇ ਸਿੱਖ ਸੰਗਤਾਂ ਵੱਲੋਂ ਲੰਗਰ ਵੀ ਲਗਾਇਆ ਜਾਂਦਾ ਹੈ। ਉਨ੍ਹਾਂ ਗੁਰੂ ਸਾਹਿਬ ਦਾ ਸੁਨੇਹਾ “ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰਹਾਈ”, ਵੱਖ-ਵੱਖ ਧਰਮਾਂ ਦੇ ਲੋਕਾਂ ਤੱਕ ਪਹੁੰਚਾਇਆ।

Aghneepath Protest : ਪੰਜਾਬ ‘ਚ ਹਾਈਅਲਰਟ, ਚੱਪੇ-ਚੱਪੇ ’ਤੇ ਲੱਗੀ ਪੁਲਿਸ ਤੇ ਆਰਮੀ | D5 Channel Punjabi

ਹੈਤੀ ਵਿਖੇ ਆਏ ਭੂਚਾਲ ਤੋਂ ਬਾਅਦ 2010 ਤੋਂ 2012 ਤੱਕ, ਉਹਨਾ ਨੇ ਸਕੂਲਾਂ, ਅਨਾਥ ਆਸ਼ਰਮਾਂ, ਘਰਾਂ ਦੇ ਪੁਨਰ ਨਿਰਮਾਣ ਲਈ ਸਹਾਈਤਾ ਕੀਤੀ। 2017 ਵਿੱਚ ਪੋਰਟੋ ਰੀਕੋ ਵਿੱਚ ਹਰੀਕੇਨ ਮਾਰੀਆ ਤੋਂ ਬਾਅਦ, ਉਹਨਾਂ ਦੂਰ-ਦੁਰਾਡੇ ਖੇਤਰਾਂ ਵਿੱਚ ਗਰਮ ਭੋਜਨ, ਡਾਕਟਰੀ ਸਪਲਾਈ ਅਤੇ ਸਾਫ ਪਾਣੀ ਮੁਹੱਈਆ ਕਰਨ ਵਿੱਚ ਮਦਦ ਕੀਤੀ। ਉਹ ਗੁਰਦੁਆਰਾ ਸਾਹਿਬ ਵਿਖੇ ਬੱਚਿਆਂ ਦੇ ਗੁਰਮਤਿ ਕੈਂਪ ਲਾਉਂਦੇ ਅਤੇ ਗੁਰਬਾਣੀ ਕੀਰਤਨ ਨਾਲ ਜੋੜਦੇ ਸਨ। ਉਹਨਾਂ ਵਲੋਂ ਹਰ ਸਾਲ ਕੀਰਤਨ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਸੀ, ਜਿਸ ਵਿੱਚ ਬੱਚਿਆਂ ਸਮੇਤ ਸੰਗਤਾਂ ਵਲੋਂ ਰੱਸ ਭਿੰਨਾਂ ਕੀਰਤਨ ਕੀਤਾ ਜਾਂਦਾ ਸੀ। ਅਮਰੀਕਨ ਜੀਉਸ਼ ਆਰਕਾਈਵਜ਼ ਦੇ ਡਾਇਰੈਕਟਰ, ਰੈਬਾਈ ਡਾ. ਗੈਰੀ ਜ਼ੋਲਾ ਨੇ ਕਿਹਾ ਕਿ ਜੈਪਾਲ ਸਿੰਘ ਨੇ ਹਮੇਸ਼ਾ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਮਹੱਤਵਪੂਰਨ ਉਪਦੇਸ਼ ‘ਤੇ ਜ਼ੋਰ ਦਿੱਤਾ ਕਿ ਸਾਰੀ ਮਨੁੱਖਤਾ ਅਤੇ ਅਸਲ ਵਿੱਚ ਸਾਰਾ ਬ੍ਰਹਿਮੰਡ ਇੱਕ ਸਾਂਝੇ ਸਰੋਤ, ਇੱਕ ਪ੍ਰਕਾਸ਼ ਤੋਂ ਪੈਦਾ ਹੁੰਦਾ ਹੈ।

20 ਤਾਰੀਖ਼ ਤੋਂ ਬਾਅਦ ਝੋਨਾ ਲਾਉਣ ਵਾਲੇ ਜ਼ਰੂਰ ਦੇਖਣ ਆਹ ਵੀਡੀਓ! ਨਹੀਂ ਹੋ ਸਕਦਾ ਹੈ ਵੱਡਾ ਨੁਕਸਾਨ

ਸਿਨਸਿਨਾਟੀ ਦੇ ਪਹਿਲੇ ਏਸ਼ੀਅਨ ਅਮਰੀਕਨ ਮੇਅਰ ਆਫ਼ਤਾਬ ਸਿੰਘ ਪੁਰੇਵਾਲ ਅਤੇ ਵੱਖ ਵੱਖ ਧਰਮਾਂ ਦੇ ਨੁਮਾਇੰਦਿਆਂ ਨੇ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਤੇ ਕਿਹਾ ਕਿ ਉਹ ਸਾਰਿਆਂ ਨੂੰ ਜੋੜਦਾ ਪਿਆਰ ਵੰਡਦਾ ਸੀ। ਮੇਅਰ ਨੇ ਦੱਸਿਆ ਕਿ “ਮੈਂ ਉਨ੍ਹਾਂ ਨੂੰ ਬਚਪਨ ਤੋਂ ਜਾਣਦਾ ਹਾਂ, ਅਸੀਂ ਇਕੱਠੇ ਵੱਡੇ ਹੋਏ । ਜੈਪਾਲ ਨੇ ਸਤੰਬਰ 2001 ਦੇ ਹਮਲੇ ਤੋਂ ਬਾਅਦ ਸਿੱਖਾਂ ਦੀ ਵੱਖਰੀ ਪਛਾਣ ਨੂੰ ਦਰਸਾਉਂਦੇ ਸਿੱਖੀ ਸਰੂਪ ਬਾਰੇ ਪ੍ਰਚਾਰ ਕੀਤਾ।” ਉਨ੍ਹਾਂ ਦੀ ਧਰਮ ਪਤਨੀ ਅਸੀਸ ਕੌਰ ਨੇ ਇਹ ਅਵਾਰਡ ਸਵੀਕਾਰ ਕਰਦਿਆਂ ਕਿਹਾ ਕਿ ਸਾਡੇ ਪਰਿਵਾਰ ਤੇ ਸਭਨਾਂ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਜੈਪਾਲ ਸਿੰਘ ਨੇ ਹਮੇਸ਼ਾ “ਇਕ” ਦੀ ਗੱਲ ਕੀਤੀ ਤੇ ਅੱਜ ਅਸੀਂ ਉਨ੍ਹਾਂ ਦੀ ਯਾਦ ਵਿੱਚ ਇਕੱਠੇ ਹੋਏ ਹਾਂ। ਬੱਚਿਆਂ ਨੇ ਜੈਪਾਲ ਸਿੰਘ ਵੱਲੋਂ ਸਿਖਾਏ ਸ਼ਬਦ “ਸੋ ਵਡਭਾਗੀ ਜਿਸੁ ਨਾਮਿ ਪਿਆਰੁ”ਦਾ ਗਾਇਨ ਕੀਤਾ । ਉਨ੍ਹਾਂ ਦੇ ਨੌਜਵਾਨ ਵਿਦਿਆਰਥੀ ਕੀਰਤ ਸਿੰਘ ਨੇ ਦੱਸਿਆ ,“ਹਰ ਸਾਲ ਅਸੀਂ ਗਰਮੀਆਂ ਦੇ ਕੈਂਪ ਦੋਰਾਨ ਰੋਜ਼ ਮੁੱਖ ਸ਼ਬਦ ਨੂੰ ਗਾਉਂਦੇ, ਤਾਂ ਜੋ ਸ਼ਬਦ ਤੇ ਇਸ ਦੇ ਅਰਥ ਸਦਾ ਯਾਦ ਰਹਿਣ। ਅਸੀਂ ਸਾਰੇ ਖੁਸ਼ਕਿਸਮਤ ਹਾਂ ਕਿ ਜੈਪਾਲ ਸਿੰਘ ਸਾਡੇ ਅਧਿਆਪਕ ਸਨ। ਉਨ੍ਹਾਂ ਨੇ ਸਾਨੂੰ ਸਾਡੀ ਭਾਸ਼ਾ, ਸਾਡੀ ਬੋਲੀ, ਧਰਮ ਤੇ ਇਤਿਹਾਸ ਸੰਬੰਧੀ ਬਹੁਤ ਸਾਰੀਆਂ ਮਹਾਨ ਗੱਲਾਂ ਸਿਖਾਈਆਂ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button