InternationalTop News

ਅਮਰੀਕਾ ਨੇ 175,000 ਤੋਂ ਵੱਧ ਵੀਜ਼ੇ ਕੀਤੇ ਰੱਦ, ਵਿਦੇਸ਼ ਵਿਭਾਗ ਨੇ ਕੀਤਾ ਖੁਲਾਸਾ

ਅਮਰੀਕਾ ਨੇ ਐਲਾਨ ਕੀਤਾ ਕਿ ਉਸ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਾਰਜਕਾਲ ਦੌਰਾਨ ਲਾਪਰਵਾਹੀ ਨਾਲ ਗੱਡੀ ਚਲਾਉਣ ਤੋਂ ਲੈ ਕੇ ਜਿਨਸੀ ਸ਼ੋਸ਼ਣ ਵਰਗੇ ਵੱਖ-ਵੱਖ ਅਪਰਾਧਾਂ ਕਾਰਨ 175,000 ਤੋਂ ਵੱਧ ਵੀਜ਼ੇ ਰੱਦ ਕਰ ਦਿੱਤੇ ਹਨ। ਇੱਕ ਬਿਆਨ ‘ਚ, ਵਿਦੇਸ਼ ਵਿਭਾਗ ਨੇ ਸਪੱਸ਼ਟ ਕੀਤਾ ਕਿ ਇਹ ਵੀਜ਼ੇ ਲਗਾਤਾਰ ਕੀਤੀ ਜਾਣ ਵਾਲੀ ਜਾਂਚ ਤਹਿਤ ਰੱਦ ਕੀਤੇ ਗਏ ਹਨ, ਜਿਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਧਾਰਕ ਵੀਜ਼ਾ ਸ਼ਰਤਾਂ ਦੀ ਪਾਲਣਾ ਕਰਨ ਤੇ ਅਮਰੀਕੀਆਂ ਲਈ ਖ਼ਤਰਾ ਨਾ ਬਣਨ।
ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਰਾਸ਼ਟਰਪਤੀ ਟਰੰਪ ਦੇ ਕਾਰਜਕਾਲ ਦੌਰਾਨ ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਅਜਿਹੇ ਵਿਦੇਸ਼ੀ ਨਾਗਰਿਕਾਂ ਦੇ 1,75,000 ਤੋਂ ਵੱਧ ਵੀਜ਼ੇ ਰੱਦ ਕੀਤੇ ਹਨ, ਜਿਨ੍ਹਾਂ ਨੇ ਆਪਣੇ ਵੀਜ਼ੇ ਦੀਆਂ ਸ਼ਰਤਾਂ ਦੀ ਉਲੰਘਣਾ ਕੀਤੀ, ਅਪਰਾਧ ਕੀਤੇ, ਅਮਰੀਕੀ ਨਾਗਰਿਕਾਂ ਖ਼ਿਲਾਫ਼ ਹਿੰਸਾ ਕੀਤੀ, ਅਮਰੀਕੀਆਂ ਨਾਲ ਧੋਖਾਧੜੀ ਕੀਤੀ, ਸਾਡੀ ਇਮੀਗ੍ਰੇਸ਼ਨ ਪ੍ਰਣਾਲੀ ਦਾ ਦੁਰਉਪਯੋਗ ਕੀਤਾ ਜਾਂ ਰਾਸ਼ਟਰੀ ਸੁਰੱਖਿਆ ਨੂੰ ਖ਼ਤਰੇ ‘ਚ ਪਾਇਆ।
ਵੀਜ਼ੇ ਰੱਦ ਕੀਤੇ ਜਾਣ ਦਾ ਵੇਰਵਾ ਤੁਰੰਤ ਉਪਲਬਧ ਨਹੀਂ ਕਰਵਾਇਆ ਗਿਆ ਹੈ। ਬਿਆਨ ‘ਚ ਕਿਹਾ ਗਿਆ ਕਿ ਅਮਰੀਕੀ ਵੀਜ਼ਾ ਅਧਿਕਾਰ ਨਹੀਂ, ਸਗੋਂ ਵਿਸ਼ੇਸ਼ ਅਧਿਕਾਰ ਹੈ। ਵਿਭਾਗ ਉਨ੍ਹਾਂ ਲੋਕਾਂ ਤੋਂ ਆਪਣੇ ਭਾਈਚਾਰਿਆਂ ਦੀ ਸੁਰੱਖਿਆ ਲਈ ਉਪਲਬਧ ਹਰ ਉਪਾਅ ਦੀ ਵਰਤੋਂ ਕਰਨ ਲਈ ਵਚਨਬੱਧ ਹੈ, ਜੋ ਇਸ ਦਾ ਦੁਰਉਪਯੋਗ ਕਰਦੇ ਹਨ।
ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਕਿਹਾ ਕਿ ਇਹ ਕਾਰਵਾਈ ਜਾਂਚ ਮੁਹਿੰਮਾਂ ਦੇ ਤਹਿਤ ਕੀਤੀ ਗਈ ਹੈ, ਤਾਂ ਜੋ ਵੀਜ਼ਾ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਜਾਂ ਅਮਰੀਕੀ ਨਾਗਰਿਕਾਂ ਦੀ ਸੁਰੱਖਿਆ ਲਈ ਖ਼ਤਰਾ ਬਣਨ ਵਾਲੇ ਲੋਕਾਂ ਤੇ ਰੋਕ ਲਗਾਈ ਜਾ ਸਕੇ। ਹਾਲਾਂਕਿ, ਹਾਲੇ ਏਜੰਸੀ ਨੇ ਅੰਕੜਿਆਂ ਦੀ ਤੁਰੰਤ ਜਾਣਕਾਰੀ ਉਪਲਬਧ ਨਹੀਂ ਕਰਵਾਈ ਹੈ।
ਵਿਦੇਸ਼ ਵਿਭਾਗ ਨੇ ਕਿਹਾ ਕਿ ਇਨ੍ਹਾਂ ਲੋਕਾਂ ਦੀ ਪਛਾਣ ਅਪਰਾਧ ਕਰਨ, ਅਮਰੀਕੀ ਨਾਗਰਿਕਾਂ ਖ਼ਿਲਾਫ਼ ਹਿੰਸਾ ਭੜਕਾਉਣ, ਅਮਰੀਕੀਆਂ ਨਾਲ ਧੋਖਾਧੜੀ ਕਰਨ, ਇਮੀਗ੍ਰੇਸ਼ਨ ਸਿਸਟਮ ਦਾ ਗਲਤ ਇਸਤੇਮਾਲ ਕਰਨ ਜਾਂ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਪੈਦਾ ਕਰਨ ਵਾਲਿਆਂ ਵਜੋਂ ਹੋਈ ਹੈ। ਵਿਦੇਸ਼ ਵਿਭਾਗ ਨੇ ਆਪਣੇ ਬਿਆਨ ‘ਚ ਕਿਹਾ ਕਿ ਅਮਰੀਕਾ ਦਾ ਵੀਜ਼ਾ ਇੱਕ ਵਿਸ਼ੇਸ਼ ਅਧਿਕਾਰ ਹੈ, ਅਧਿਕਾਰ ਨਹੀਂ। ਜ਼ਿਆਦਾਤਰ ਵੀਜ਼ੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵੱਲੋਂ ਕੀਤੀਆਂ ਕਾਰਵਾਈਆਂ, ਜਿਵੇਂ-ਹਮਲਾ, ਨਸ਼ੇ ‘ਚ ਗੱਡੀ ਚਲਾਉਣਾ ਤੇ ਵਿੱਤੀ ਧੋਖਾਧੜੀ ਕਾਰਨ ਰੱਦ ਕੀਤੇ ਗਏ। ਇਨ੍ਹਾਂ ‘ਚ ਨਾਬਾਲਗਾਂ ਦੇ ਜਿਨਸੀ ਸ਼ੋਸ਼ਣ ਤੇ ਜਬਰ ਜਨਾਹ ਵਰਗੇ ਸੰਗੀਨ ਮਾਮਲਿਆਂ ਦੇ ਦੋਸ਼ੀ ਵੀ ਸ਼ਾਮਲ ਹਨ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button