ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਮਿਲਾਇਆ PM ਮੋਦੀ ਨੂੰ ਫੋਨ, ਕੀਤਾ ਵੈਕਸੀਨ ਸਪਲਾਈ ਦਾ ਵਾਅਦਾ

ਵਾਸ਼ਿੰਗਟਨ : ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿੱਚ ਵੀਰਵਾਰ ਨੂੰ ਫੋਨ ‘ਤੇ ਗੱਲ ਹੋਈ। ਦੋਵਾਂ ਨੇਤਾਵਾਂ ਦੇ ਵਿੱਚ ਵੈਕਸੀਨ ਨੂੰ ਲੈ ਕੇ ਚਰਚਾ ਹੋਈ ਹੈ। ਕਮਲਾ ਹੈਰਿਸ ਨੇ ਪ੍ਰਧਾਨ ਮੰਤਰੀ ਨਾਲ ਵੈਕਸੀਨ ਸਪਲਾਈ ਦਾ ਵਾਅਦਾ ਕੀਤਾ ਹੈ। ਸੂਤਰਾਂ ਦੇ ਹਵਾਲੇ ਤੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਫੋਨ ਕਾਲ ਕਮਲਾ ਹੈਰਿਸ ਵੱਲੋਂ ਹੀ ਪ੍ਰਧਾਨ ਮੰਤਰੀ ਮੋਦੀ ਨੂੰ ਕੀਤੀ ਗਈ ਸੀ।
ਕਾਂਗਰਸ ‘ਚ ਆਉਣ ਸਾਰ ਖਹਿਰਾ ਨੇ ਹਿਲਾਈ ਸਿਆਸਤ! ਕੇਜਰੀਵਾਲ ਬਾਰੇ ਹੁਣ ਤੱਕ ਦੇ ਵੱਡੇ ਖੁਲਾਸੇ!
ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਲਿਖਿਆ, ਕੁਝ ਦੇਰ ਪਹਿਲਾਂ ਕਮਲਾ ਹੈਰਿਸ ਨਾਲ ਗੱਲ ਹੋਈ ਹੈ। ਮੈਂ ਦੁਨੀਆ ਭਰ ‘ਚ ਵੈਕਸੀਨ ਵੰਡਣ ਲਈ ਅਮਰੀਕੀ ਰਣਨੀਤੀ ਦੇ ਹਿੱਸੇ ਦੇ ਰੂਪ ‘ਚ ਭਾਰਤ ਨੂੰ ਵੈਕਸੀਨ ਦੀ ਸਪਲਾਈ ਦੇ ਭਰੋਸੇ ਦੀ ਸ਼ਾਬਾਸ਼ੀ ਕੀਤੀ। ਇਸ ਤੋਂ ਇਲਾਵਾ ਅਮਰੀਕੀ ਸਰਕਾਰ, ਕਾਰੋਬਾਰੀਆਂ ਅਤੇ ਪ੍ਰਵਾਸੀ ਭਾਰਤੀਆਂ ਤੋਂ ਮਿਲੇ ਸਮਰਥਨ ਲਈ ਵੀ ਉਨ੍ਹਾਂ ਦਾ ਧੰਨਵਾਦ ਦਿੱਤਾ। ਪੀ.ਐੱਮ. ਨੇ ਇਹ ਵੀ ਲਿਖਿਆ ਕਿ ਉਨ੍ਹਾਂ ਨੇ ਵੈਕਸੀਨ ਨੂੰ ਲੈ ਕੇ ਭਾਰਤ-ਅਮਰੀਕਾ ਵਿਚਾਲੇ ਚੱਲ ਰਹੇ ਸਹਿਯੋਗ ਨੂੰ ਲੈ ਕੇ ਵੀ ਚਰਚਾ ਕੀਤੀ।
BIG NEWS ਦਿੱਲੀ ਤੋਂ ਆਈ ਵੱਡੀ ਖ਼ਬਰ, ਕੈਪਟਨ ਤੋਂ ਪਹਿਲਾਂ ਹਾਈਕਮਾਨ ਕੋਲ ਪਹੁੰਚੇ ਦੂਲੋਂ ਤੇ ਬਾਜਵਾ !
ਦੱਸਿਆ ਜਾ ਰਿਹਾ ਹੈ ਕਿ ਪੀ.ਐੱਮ ਨੇ ਕਮਲਾ ਹੈਰਿਸ ਨੂੰ ਭਾਰਤ ਆਉਣ ਦਾ ਸੱਦਾ ਵੀ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਹਾਲਾਤ ਸੁਧਰਣ ਤੋਂ ਬਾਅਦ ਭਾਰਤ ਆਓ। ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਐਲਾਨ ਕੀਤਾ ਹੈ ਕਿ ਜੂਨ ਦੇ ਅਖੀਰ ਤੱਕ ਵੈਕਸੀਨ ਦੇ 8 ਕਰੋੜ ਡੋਜ ਸਪਲਾਈ ਕੀਤੇ ਜਾਣਗੇ। ਇਨ੍ਹਾਂ ਵਿਚੋਂ ਸ਼ੁਰੂਆਤ ਵਿੱਚ 2.5 ਕਰੋੜ ਡੋਜ ਸਪਲਾਈ ਹੋਣਗੇ, ਜਿਨ੍ਹਾਂ ਵਿਚੋਂ 75% ਯਾਨੀ 1.9 ਕਰੋੜ ਕੋਵੈਕਸ ਦੇ ਤਹਿਤ ਦੂਜੇ ਦੇਸ਼ਾਂ ਵਿੱਚ ਭੇਜੇ ਜਾਣਗੇ। ਜਦੋਂ ਕਿ, ਬਾਕੀ ਬਚੇ 60 ਲੱਖ ਡੋਜ਼ ਉਨ੍ਹਾਂ ਦੇਸ਼ਾਂ ਵਿੱਚ ਭੇਜੇ ਜਾਣਗੇ ਜਿੱਥੇ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਨ੍ਹਾਂ ਵਿੱਚ ਕੈਨੇਡਾ, ਮੈਕਸੀਕੋ, ਭਾਰਤ ਅਤੇ ਦੱਖਣੀ ਕੋਰੀਆ ਨੂੰ ਭੇਜੇ ਜਾਣਗੇ।
Spoke to @VP Kamala Harris a short while ago. I deeply appreciate the assurance of vaccine supplies to India as part of the US Strategy for Global Vaccine Sharing. I also thanked her for the all the support and solidarity from the US government, businesses and Indian diaspora.
— Narendra Modi (@narendramodi) June 3, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.