PunjabPunjabTop News

ਅਮਰੀਕੀ ਸਰਕਾਰ ਸਾਹਮਣੇ ਉਠਾਇਆ ਭਾਰਤ ਨੇ ਡਿਪੋਰਟ ਦੌਰਾਨ ਸਿੱਖ ਨੋਜਵਾਨ ਦੀ ਪੱਗ ਲਾਹੁਣ ਦਾ ਮਸਲਾ

ਭਾਰਤ ਸਰਕਾਰ ਨੇ ਹੁਣ ਸਿੱਖ ਨੌਜਵਾਨ ਦਾ ਮਾਮਲਾ ਅਮਰੀਕੀ ਸਰਕਾਰ ਸਾਹਮਣੇ ਵੀ ਉਠਾਇਆ ਹੈ ਜਿਸ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਸੀ ਤੇ ਬਿਨਾਂ ਪੱਗ ਦੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਿਆ ਸੀ। ਇਹ ਨੌਜਵਾਨ ਸ਼ਨੀਵਾਰ ਰਾਤ ਨੂੰ ਅਮਰੀਕਾ ਤੋਂ ਡਿਪੋਰਟ ਕੀਤੇ ਗਏ 116 ਭਾਰਤੀਆਂ ਦੇ ਇੱਕ ਸਮੂਹ ‘ਚ ਭਾਰਤ ਪਹੁੰਚਿਆ ਸੀ। ਬਿਨਾਂ ਪੱਗ ਵਾਲੀ ਫੋਟੋ ਵਾਇਰਲ ਹੋਣ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਗੁੱਸਾ ਵੱਧ ਗਿਆ ਹੈ।ਇਸ ਮਾਮਲੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਹਰਕਤ ‘ਚ ਆਈ ਤੇ ਕੇਂਦਰ ਸਰਕਾਰ ਨੂੰ ਇਸ ਸਬੰਧੀ ਕਦਮ ਚੁੱਕਣ ਦੀ ਬੇਨਤੀ ਕੀਤੀ ਹੈ। ਇਸ ‘ਤੇ ਹੁਣ ਕੇਂਦਰ ਸਰਕਾਰ ਨੇ ਅਮਰੀਕੀ ਸਰਕਾਰ ਨਾਲ ਵੀ ਗੱਲ ਕੀਤੀ ਹੈ।

ਅਮਰੀਕਾ ਤੋਂ ਭਾਰਤੀ ਨਾਗਰਿਕਾਂ ਨੂੰ ਲੈ ਕੇ ਅੰਮ੍ਰਿਤਸਰ ਉਤਰਨ ਵਾਲੀਆਂ ਉਡਾਣਾਂ ਬਾਰੇ, ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, “15 ਅਤੇ 16 ਫਰਵਰੀ ਨੂੰ ਅੰਮ੍ਰਿਤਸਰ ਉਤਰਨ ਵਾਲੀਆਂ ਉਡਾਣਾਂ ਸਾਡੇ ਲਈ ਚਿੰਤਾ ਦਾ ਵਿਸ਼ਾ ਸਨ, ਅਸੀਂ ਇਸ ਸਬੰਧ ‘ਚ ਡਰੰਪ ਸਰਕਾਰ ਨਾਲ ਆਪਣੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ ਸਨ। ਅਸੀਂ ਜ਼ੋਰ ਦੇ ਕੇ ਕਿਹਾ ਸੀ ਕਿ ਜਿਨ੍ਹਾਂ ਨੂੰ ਦੇਸ਼ ਨਿਕਾਲਾ ਦਿੱਤਾ ਜਾ ਰਿਹਾ ਹੈ, ਉਨ੍ਹਾਂ ਨਾਲ ਮਨੁੱਖੀ ਵਿਵਹਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੀਆਂ ਧਾਰਮਿਕ ਸੰਵੇਦਨਸ਼ੀਲਤਾਵਾਂ ਨੂੰ ਵੀ ਧਿਆਨ ‘ਚ ਰੱਖਿਆ ਜਾਣਾ ਚਾਹੀਦਾ ਹੈ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button