Breaking NewsIndiaInternationalNews

ਅਮਰੀਕੀ ਸਿੱਖਾਂ ਨੇ ਕਰਤਾਰਪੁਰ ਲਾਂਘੇ ਲਈ ਮੋਦੀ ਦਾ ਕੀਤਾ ਧੰਨਵਾਦ

ਵਾਸ਼ਿੰਗਟਨ : ਅਮਰੀਕੀ ਸਿੱਖ ਭਾਈਚਾਰੇ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਨੂੰ ਲੈ ਕੇ ਧੰਨਵਾਦ ਕੀਤਾ ਹੈ। ਇਸ ਲਾਂਘੇ ਨਾਲ ਭਾਰਤੀ ਤੀਰਥ ਯਾਤਰੀਆਂ ਨੂੰ ਪਾਕਿਸਤਾਨ ‘ਚ ਸਥਿਤ ਇਤਿਹਾਸਿਕ ਗੁਰਦੁਆਰਾ ਦਰਬਾਰ ਸਾਹਿਬ ਦਾ ਬਿਨਾਂ ਵੀਜ਼ਾ ਦੇ ਦਰਸ਼ਨ ਕਰਨ ਦੀ ਸਹੂਲਤ ਮਿਲੇਗੀ। ਉਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ ਅਤੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪਿਛਲੇ ਮਹੀਨੇ 26 ਨਵੰਬਰ ਨੂੰ ਇਸ ਯੋਜਨਾ ਦੀ ਨੀਂਹ ਰੱਖੀ ਸੀ ਅਤੇ ਇਸਨੂੰ ਛੇ ਮਹੀਨੇ ਦੇ ਅੰਦਰ ਪੂਰਾ ਹੋਣ ਦੀ ਉਮੀਦ ਹੈ।

Read Also ਕਰਤਾਰਪੁਰ ਲਾਂਘੇ ‘ਤੇ ਪਾਕਿਸਤਾਨ ਦਾ ਨਵਾਂ ਫ਼ੁਰਮਾਨ (ਵੀਡੀਓ)

ਇਹ ਲਾਂਘਾ ਪਾਕਿਸਤਾਨ ਦੇ ਕਰਤਾਰਪੁਰ ਵਿੱਚ ਸਥਿਤ ਦਰਬਾਰ ਸਾਹਿਬ ਨੂੰ ਭਾਰਤ ਦੇ ਗੁਰਦਾਸਪੁਰ ‘ਚ ਸਥਿਤ ਡੇਰਾ ਬਾਬਾ ਨਾਨਕ ਨਾਲ ਜੋੜੇਗਾ। ਇਸ ਲਾਂਘੇ ਦੇ ਬਣਨ ਤੋਂ ਬਾਅਦ ਭਾਰਤੀ ਸਿੱਖ ਤੀਰਥ ਯਾਤਰੀਆਂ ਨੂੰ ਬਿਨਾਂ ਵੀਜ਼ੇ ਦੇ ਸਿਰਫ ਇੱਕ ਪਰਮਿਟ ਦੇ ਸਹਾਰੇ 1522 ਈ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਸਥਾਪਤ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦਾ ਮੌਕਾ ਮਿਲੇਗਾ। ਅਮਰੀਕੀ ਸਿੱਖ ਭਾਈਚਾਰੇ ਨੇ ਕਿਹਾ ਕਿ ਅਸੀ ਪਰਵਾਸੀ ਸਿੱਖ, ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਸਰਕਾਰ ਦਾ ਇਸ ਲਾਂਘੇ ਦੀ ਨੀਂਹ ਰੱਖਣ ਅਤੇ ਸਾਡੇ ਇਸ ਸੁਪਨੇ ਨੂੰ ਪੂਰਾ ਕਰਨ ਲਈ ਧੰਨਵਾਦ ਕਰਨਾ ਚਾਹੁੰਦੇ ਹਨ।

ਹਾਲਾਂਕਿ ਇਹ ਕਵਾਇਦ ਪਾਕਿਸਤਾਨ ਵੱਲੋਂ ਵੀ ਕੀਤੀ ਗਈ ਹੈ ਤਾਂ ਦੁਨੀਆ ਭਰ ਦੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਇਸ ਨਾਲ ਕਾਫ਼ੀ ਉਮੀਦਾਂ ਹਨ ਤੇ ਉਨ੍ਹਾਂ ਨੂੰ ਇਸ ਤੀਰਥ ਯਾਤਰਾ ਦਾ ਬੇਸਬਰੀ ਨਾਲ ਇੰਤਜ਼ਾਰ ਹੈ। ਪਾਕਿਸਤਾਨ ਤੋਂ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਪਿਛਲੇ ਮਹੀਨੇ 28 ਨਵੰਬਰ ਨੂੰ ਇਸਦੀ ਨੀਂਹ ਰੱਖੀ ਸੀ। ਵਾਸ਼ਿੰਗਟਨ ਦੇ ਮੈਰੀਲੈਂਡ ‘ਚ ਅਮਰੀਕਾ ਸਿੱਖਾਂ ਦੁਆਰਾ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਇਸ ਪ੍ਰਸਤਾਵ ਦੇ ਪ੍ਰਤੀ ਭਾਰਤੀ ਦੂਤਾਵਾਸ ਦੇ ਉੱਤਮ ਅਧਿਕਾਰੀਆਂ ਨੂੰ ਰੈਜ਼ੋਲੇਸ਼ਨ ਪੱਤਰ ਸੌਂਪਿਆ ਗਿਆ। ਇਸ ਮੌਕੇ ਉੱਤੇ ਅਮਰੀਕੀ ਸਿੱਖਾਂ ਦੇ ਚੇਅਰਮੈਨ ਜਸਦੀਪ ਸਿੰਘ ਨੇ ਕਿਹਾ ਕਿ ਪਿਛਲੇ ਕੁੱਝ ਮਹੀਨਿਆਂ ਤੋਂ ਸਿੱਖ ਭਾਈਚਾਰੇ ਲਈ ਭਾਰਤ ਅਤੇ ਵਿਦੇਸ਼ਾਂ ‘ਚ ਚੰਗੀ ਖਬਰ ਆ ਰਹੀ ਹੈ ਉਨ੍ਹਾਂ ਨੇ1984 ਸਿੱਖ ਦੰਗਿਆਂ ‘ਚ ਸ਼ਾਮਲ ਕੁੱਝ ਦੋਸ਼ੀਆਂ ਨੂੰ ਸਜ਼ਾ ਦਵਾਉਣ ਲਈ ਭਾਰਤ ਸਰਕਾਰ ਦੀ ਸ਼ਲਾਘਾ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button