ਚੰਡੀਗੜ੍ਹ: ਹਾਈ ਕੋਰਟ ਨੇ ਅਮਰੂਦ ਬਾਗ ਮੁਆਵਜ਼ਾ ਘੁਟਾਲੇ ਵਿੱਚ ਆਈਏਐਸ ਅਧਿਕਾਰੀ ਰਾਜੇਸ਼ ਧੀਮਾਨ ਦੀ ਪਤਨੀ ਜੈਸਮੀਨ ਕੌਰ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਜੈਸਮੀਨ ਦੀ ਤਰਫੋਂ ਅਦਾਲਤ ‘ਚ ਕਿਹਾ ਗਿਆ ਕਿ ਉਸ ‘ਤੇ 1 ਕਰੋੜ 17 ਲੱਖ ਰੁਪਏ ਦੇ ਮੁਆਵਜ਼ੇ ਦੀ ਗਬਨ ਕਰਨ ਦਾ ਦੋਸ਼ ਹੈ। ਅਦਾਲਤੀ ਹਦਾਇਤਾਂ ਅਨੁਸਾਰ ਉਸ ਨੇ ਇਸ ਰਾਸ਼ੀ ਦਾ 50 ਫੀਸਦੀ ਪਹਿਲਾਂ ਹੇਠਲੀ ਅਦਾਲਤ ਵਿੱਚ ਜਮ੍ਹਾ ਕਰਵਾ ਦਿੱਤਾ ਹੈ।
ਚਰਚਾ ‘ਚ ਕਰੋੜਪਤੀ Farmer, 25 ਕਰੋੜ ਸਲਾਨਾ ਆਮਦਨ, ਕਰੋੜਾਂ ਦਾ ਖਰੀਦਿਆ ਜਹਾਜ਼ || D5 Channel Punjabi
ਇਸ ਤੋਂ ਪਹਿਲਾਂ ਹਾਈ ਕੋਰਟ ਨੇ ਉਸ ਨੂੰ 1 ਮਹੀਨੇ ਦੇ ਅੰਦਰ ਹੇਠਲੀ ਅਦਾਲਤ ਵਿੱਚ 58 ਲੱਖ 50 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੰਦਿਆਂ ਅੰਤਰਿਮ ਅਗਾਊਂ ਜ਼ਮਾਨਤ ਦਾ ਲਾਭ ਦਿੱਤਾ ਸੀ ਅਤੇ ਨੇ 10 ਦਿਨਾਂ ਦੇ ਅੰਦਰ ਜਾਂਚ ‘ਚ ਸ਼ਾਮਲ ਹੋਣ ਨੂੰ ਕਿਹਾ ਸੀ। ਵਿਜੀਲੈਂਸ ਬਿਊਰੋ ਨੇ ਬਹੁ-ਕਰੋੜੀ ਅਮਰੂਦ ਬਾਗ ਮੁਆਵਜ਼ਾ ਘੁਟਾਲੇ ਵਿੱਚ ਆਈਏਐਸ ਅਧਿਕਾਰੀ ਰਾਜੇਸ਼ ਧੀਮਾਨ ਦੀ ਪਤਨੀ ਖ਼ਿਲਾਫ਼ 2 ਮਈ ਨੂੰ ਮੁਹਾਲੀ ਵਿਜੀਲੈਂਸ ਬਿਊਰੋ ਦੇ ਥਾਣੇ ਵਿੱਚ ਕੇਸ ਦਰਜ ਕੀਤਾ ਸੀ। ਐਫਆਈਆਰ ਮੁਤਾਬਕ ਧੀਮਾਨ ਦੀ ਪਤਨੀ ਜੈਸਮੀਨ ਕੌਰ 18 ਮੁਲਜ਼ਮਾਂ ਵਿੱਚੋਂ ਇੱਕ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.