Breaking NewsD5 specialNewsPress ReleasePunjab

ਅਰਜੁਨਾ ਐਵਾਰਡੀ ਸੱਜਣ ਸਿੰਘ ਮੁੜ ਹੋਏ ‘ਆਪ’ ‘ਚ ਸ਼ਾਮਲ

ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਸੱਜਣ ਸਿੰਘ ਦਾ ਸਿਰੋਪੇ ਪਾ ਕੇ ਕੀਤਾ ਪਾਰਟੀ ਵਿੱਚ ਸਵਾਗਤ

ਪੰਜਾਬ ਦਾ ਹਰ ਵਰਗ ਆਮ ਆਦਮੀ ਪਾਰਟੀ ਨਾਲ ਜੁੜ ਰਿਹਾ ਹੈ ਕਿਉਂਕਿ ਆਪ ਹੀ ਹੈ ਆਮ ਲੋਕਾਂ ਦੀ ਪਾਰਟੀ: ਭਗਵੰਤ ਮਾਨ

ਕੇਜਰੀਵਾਲ ਸਰਕਾਰ ਦੀਆਂ ਲੋਕ ਹਿਤੈਸੀ ਨੀਤੀਆਂ ਤੋਂ ਪ੍ਰਭਾਵਿਤ ਹੋ ਆਪ ਵਿੱਚ ਕੀਤੀ ਵਾਪਸੀ: ਸੱਜਣ ਸਿੰਘ

ਚੰਡੀਗੜ੍ਹ :  ਬਾਸਕਟਬਾਲ ਦੇ ਵਿਸਵ ਪ੍ਰਸਿੱਧ ਖਿਡਾਰੀ ਅਤੇ ਅਰਜੁਨਾ ਐਵਾਰਡੀ ਸੱਜਣ ਸਿੰਘ ਅੱਜ ਆਮ ਆਦਮੀ ਪਾਰਟੀ ਵਿੱਚ ਮੁੜ ਤੋਂ  ਸਾਮਲ ਹੋ ਗਏ ਹਨ। ਅੱਜ ਪਾਰਟੀ ਦੇ ਮੁੱਖ ਦਫਤਰ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਸੱਜਣ ਸਿੰਘ ਦਾ ਸਿਰੋਪੇ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ। ਸੋਮਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਵਿਖੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਅਰਜੁਨਾ ਐਵਾਰਡੀ ਸੱਜਣ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦਾ ਹਰ ਵਰਗ ਆਮ ਆਦਮੀ ਪਾਰਟੀ ਨਾਲ ਜੁੜ ਰਿਹਾ ਹੈ ਕਿਉਂਕਿ ਇਹ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ।

ਸ਼ਿਵ ਸੈਨਾ ਦੇ ਪ੍ਰੋਗਰਾਮ ‘ਚ ਵੜ੍ਹਗੇ ਗੁਰੂ ਦੇ ਸਿੰਘ,ਮਾਹੌਲ ਗਰਮ,ਚਾਰੇ ਪਾਸੇ ਲੱਗੀ ਪੁਲਿਸ!

ਜਿਸ ਦਾ ਉਦੇਸ ਦੇਸ ਦੇ ਲੋਕਾਂ ਦੀ ਸੇਵਾ ਕਰਨਾ ਹੈ। ਉਨ੍ਹਾਂ ਕਿਹਾ ਕਿ ਖਡਿਾਰੀਆਂ, ਕਲਾਕਾਰਾਂ ਅਤੇ ਸਮਾਜਸੇਵੀਆਂ ਦਾ ਪਾਰਟੀ ਵਿੱਚ ਖੁਲ੍ਹੇ ਦਿਲ ਨਾਲ ਸਵਾਗਤ ਕੀਤਾ ਜਾਂਦਾ ਹੈ ਅਤੇ ਪੰਜਾਬ ਦੇ ਖਡਿਾਰੀ ਅਤੇ ਕਲਾਕਾਰ ਵੱਡੀ ਗਿਣਤੀ ਵਿੱਚ ਆਪ ਦੇ ਪਰਿਵਾਰ ਵਿੱਚ ਸਾਮਲ ਹੋ ਰਹੇ ਹਨ। ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਸੱਜਣ ਸਿੰਘ ਨੇ ਬਾਸਕਟਬਾਲ ਖੇਡ ਰਾਹੀਂ ਦੇਸ ਦਾ ਮਾਣ ਵਧਾਇਆ ਹੈ। ਭਾਰਤ ਸਰਕਾਰ ਵੱਲੋਂ ਸੱਜਣ ਸਿੰਘ ਨੂੰ ਅਰਜੁਨਾ ਐਵਾਰਡ ਅਤੇ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਐਵਾਰਡ ਦੇ ਕੇ ਸਨਮਾਨਿਆ ਗਿਆ ਹੈ ਅਤੇ ਉਨ੍ਹਾਂ ਪੰਜਾਬ ਪੁਲੀਸ ਵਿੱਚ ਵੀ ਸੇਵਾਵਾਂ ਨਿਭਾਈਆਂ ਹਨ।

🔴LIVE| 2022 ਦੀਆਂ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਨੇ ਦਿੱਤੀ ਵੱਡੀ ਖੁਸ਼ਖਬਰੀ || D5 Channel Punjabi

ਇਸ ਸਮੇਂ ਸੱਜਣ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਕੇ ਉਹ ਮਾਣ ਮਹਿਸੂਸ ਕਰ ਰਹੇ ਹਨ ਕਿਉਂਕਿ ਇਹ ਪਾਰਟੀ ਹੀ ਆਮ ਲੋਕਾਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਦਿੱਲੀ ਵਿਚਲੀ ਕੇਜਰੀਵਾਲ ਸਰਕਾਰ ਦੀਆਂ ਲੋਕ ਹਿਤੈਸੀ ਨੀਤੀਆਂ ਤੋਂ ਉਹ ਬਹੁਤ ਪ੍ਰਭਾਵਿਤ ਹੋਏ ਹਨ ਅਤੇ ਉਨ੍ਹਾਂ ਆਪ ਵਿੱਚ ਵਾਪਸੀ ਦਾ ਫੈਸਲਾ ਕੀਤਾ ਹੈ। ਸੱਜਣ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਰਾਜਨੀਤੀ ਵਿੱਚ ਤਬਦੀਲੀ ਲਿਆਉਣਾ ਚਾਹੁੰਦੇ ਹਨ ਅਤੇ ਆਮ ਆਦਮੀ ਪਾਰਟੀ ਹੀ ਰਾਜਨੀਤੀ ਵਿੱਚ ਤਬਦੀਲੀ ਲਿਆਉਣ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜਿਹੜੀ ਡਿਊਟੀ ਦਿੱਤੀ ਜਾਵੇਗੀ ਉਸ ਨੂੰ ਤਨ ਮਨ ਨਾਲ ਨਿਭਾਉਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button