Breaking NewsD5 specialIndiaNewsPoliticsPunjab

ਅਰਵਿੰਦ ਕੇਜਰੀਵਾਲ ਨੇ ਕੀਤਾ ਵੱਡਾ ਐਲਾਨ

ਨਵੀਂ ਦਿੱਲੀ : ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਦਿੱਲੀ ਦੇ ਮਰੀਜ਼ਾਂ ਦੇ ਸੰਪਰਕ ‘ਚ ਆਉਣ ਵਾਲੇ 88 ਲੋਕਾਂ ਦੀ ਜਾਂਚ ਦੀਆਂ ਸਾਰੀਆਂ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਕੋਰੋਨਾਵਾਇਰਸ ਨਾਲ ਪੈਦਾ ਹੋਏ ਹਲਾਤਾਂ ਨਾਲ ਨਿਬੜਨ ਲਈ ਉਨ੍ਹਾਂ ਦੀ ਅਗਵਾਈ ‘ਚ ਇੱਕ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ।

Punjab Vidhan Sabha LIVE | ਬਰਗਾੜੀ ਗਵਾਹ ਦਾ ਪਰਿਵਾਰ ਪਹੁੰਚਿਆ ਵਿਧਾਨ ਸਭਾ, ਕੈਪਟਨ ਹੈਰਾਨ, ਪਿਆ ਪੰਗਾ

ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਟਾਸਕ ਫੋਰਸ ‘ਚ ਸਾਰੇ ਸਬੰਧਤ ਵਿਭਾਗਾਂ ਦੇ ਲੋਕ ਸ਼ਾਮਿਲ ਹੋਣਗੇ। ਉਨ੍ਹਾਂ ਨੇ ਕਿਹਾ, ‘‘ਅਸੀ ਹਾਲਾਤ ਨੂੰ ਲੈ ਕੇ ਚਿੰਤਤ ਹਾਂ ਪਰ ਘਬਰਾਉਣ ਦੀ ਲੋੜ ਨਹੀਂ ਹੈ।’’ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੱਸਿਆ ਹੈ ਕਿ ਦਿੱਲੀ ਦੇ 25 ਹਸਪਤਾਲਾਂ ਨੂੰ ਮਰੀਜ਼ਾਂ ਲਈ ਤਿਆਰ ਰੱਖਿਆ ਗਿਆ ਹੈ। ਇਸ ‘ਚ ਦਿੱਲੀ ਸਰਕਾਰ ਦੇ 19 ਅਤੇ 6 ਪ੍ਰਾਈਵੇਟ ਹਸਪਤਾਲਾਂ ਨੂੰ ਕੋਰੋਨਾਵਾਇਰਸ ਨਾਲ ਪੀੜਿਤ ਮਰੀਜ਼ਾਂ ਦੇ ਇਲਾਜ ਲਈ ਤਿਆਰ ਕੀਤਾ ਗਿਆ ਹੈ।

KEJRIWAL ਨੇ ਕੀਤਾ ਵੱਡਾ ਐਲਾਨ

ਇਨ੍ਹਾਂ ਹਸਪਤਾਲਾਂ ‘ਚ ਆਈਸੋਲੇਸ਼ਨ ਦੀ ਸਹੂਲਤ ਦਿੱਤੀ ਗਈ ਹੈ। ਇਸ ਦੇ ਲਈ 230 ਬੈੱਡ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ‘ਚ ਹਸਪਤਾਲਾਂ ‘ਚ ਇਲਾਜ ਕਰ ਰਹੇ ਡਾਕਟਰ ਅਤੇ ਹੋਰ ਸਟਾਫ ਨੂੰ ਵੀ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਦਿੱਲੀ ਸਰਕਾਰ 3.50 ਲੱਖ ਤੋਂ ਜ਼ਿਆਦਾ N95 ਮਾਸਕ ਵੰਡਣ ਦੀ ਵਿਵਸਥਾ ਕੀਤੀ ਗਈ। ਇਸ ਤੋਂ ਇਲਾਵਾ 8,000 ਸੈਪਰੇਸ਼ਨ ਕਿੱਟਾਂ ਦਾ ਇੰਤਜ਼ਾਮ ਵੀ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button