Breaking NewsD5 specialNewsPoliticsPress ReleasePunjabTop News

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ੍ਰੀ ਰਵਿਦਾਸ ਮੰਦਰ ਵਿੱਚ ਮੱਥਾ ਟੇਕਿਆ

ਪੰਜਾਬ ਦੀ ਅਮਨ, ਸ਼ਾਂਤੀ ਤੇ ਖੁਸ਼ਹਾਲੀ ਲਈ ਕੀਤੀ ਪ੍ਰਾਰਥਨਾ

ਜਲੰਧਰ/ ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ‘ਆਪ’ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬੁੱਧਵਾਰ ਨੂੰ ਜਲੰਧਰ ਦੇ ਪ੍ਰਸਿੱਧ ਸ੍ਰੀ ਰਵਿਦਾਸ ਮੰਦਰ ਵਿੱਚ ਮੱਥਾ ਟੇਕਿਆ ਅਤੇ ਪੰਜਾਬ ਦੀ ਅਮਨ, ਸ਼ਾਂਤੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ।

http://Captain ਦੇ ਗੜ੍ਹ ‘ਚ ਗਰਜਿਆ Bhagwant Mann, ਭਖਿਆ ਮਾਹੌਲ, ਧਾਰਾ 144 ਲਾਗੂ?| D5 Channel Punjabi

ਇਸ ਮੌਕੇ ‘ਤੇ ਕੇਜਰੀਵਾਲ ਨੇ ਕਿਹਾ ਕਿ ਉਹ ਇੱਥੇ ਗੁਰੂ ਮਹਾਰਾਜ ਦਾ ਅਸ਼ੀਰਵਾਦ ਲੈਣ ਲਈ ਆਏ ਹਨ। ਗੁਰੂ ਮਹਾਰਾਜ ਉਨਾਂ ਨੂੰ ਹਿੰਮਤ ਅਤੇ ਹੌਸਲਾ ਦੇਣ ਤਾਂਕਿ ਉਹ ਪੂਰੇ ਤਨ, ਮਨ, ਧਨ ਨਾਲ ਲੋਕਾਂ ਦੀ ਨਿਰਸਵਾਰਥ ਸੇਵਾ ਕਰਦੇ ਰਹਿਣ। ਗੁਰੂ ਮਹਾਰਾਜ ਪੰਜਾਬ ਦੇ ਲੋਕਾਂ ਨੂੰ ਹਮੇਸ਼ਾਂ ਖੁਸ਼ਹਾਲ ਅਤੇ ਤੰਦਰੁਸਤ ਰੱਖਣ। ਕੇਜਰੀਵਾਲ ਨੇ ਕਿਹਾ ਕਿ ਉਨਾਂ ਦੀ ਇੱਛਾ ਹੈ ਕਿ ਦਿੱਲੀ ਵਿੱਚ ਵੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਇੱਕ ਸੁੰਦਰ ਮੰਦਰ ਹੋਵੇ।

Navjot Sidhu ਖ਼ਿਲਾਫ਼ ਚੋਣਾਂ ਲੜੂ ਖਾਲਿਸਤਾਨੀ, ਹੁਣ ਲਿਆਊ ਹਨੇਰੀਆਂ, ਹੋਊ ਤਕੜਾ ਮੁਕਾਬਲਾ | D5 Channel Punjabi

ਮੰਦਰ ਬਣਾਉਣ ਲਈ ਕੇਂਦਰ ਸਰਕਾਰ ਨਾਲ ਕੁੱਝ ਸਰਕਾਰੀ ਸਮੱਸਿਆਵਾਂ ਚੱਲ ਰਹੀਆਂ ਹਨ, ਜਿਨਾਂ ਨੂੰ ਹੱਲ ਕਰਕੇ ਦਿੱਲੀ ਵਿੱਚ ਵੀ ਸ੍ਰੀ ਗੁਰੂ ਰਵਿਦਾਸ ਜੀ ਦਾ ਇੱਕ ਸੁੰਦਰ ਮੰਦਰ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਪੂਰੀ ਦੁਨੀਆਂ ਨੂੰ ਸਮਾਨਤਾ, ਆਜ਼ਾਦੀ, ਮਾਨਵਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ। ਅੱਜ ਸਾਨੂੰ ਉਨਾਂ ਦੇ ਦੱਸੇ ਰਸਤੇ ‘ਤੇ ਚੱਲਣ ਦੀ ਜ਼ਰੂਰਤ ਹੈ। ਮਾਨ ਨੇ ਕਿਹਾ ਕਿ ਉਨਾਂ ਗੁਰੂ ਮਹਾਰਾਜ ਅੱਗੇ ਹਿੰਮਤ, ਹੌਸਲਾ ਅਤੇ ਤਾਕਤ ਦੇਣ ਲਈ ਬੇਨਤੀ ਕੀਤੀ ਹੈ ਤਾਂਕਿ ਦਿਨ ਰਾਤ ਇੱਕ ਕਰਕੇ ਪੰਜਾਬ ਦੀ ਤਰੱਕੀ ਲਈ ਕੰਮ ਸਕੀਏ ਅਤੇ ਪੰਜਾਬ ਦੇ ਲੋਕਾਂ ਨੂੰ ਫਿਰ ਤੋਂ ਖੁਸ਼ਹਾਲ ਬਣਾ ਸਕੀਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button