IndiaTop News

ਅਰਵਿੰਦ ਕੇਜਰੀਵਾਲ ਦੀ ਕਾਰ ‘ਤੇ ਇੱਟ-ਪੱਥਰਾਂ ਨਾਲ ਹਮਲਾ

ਆਮ ਆਦਮੀ ਪਾਰਟੀ ਨੇ ਦੋਸ਼ ਲਗਾਇਆ ਹੈ ਕਿ ਅੱਜ ਨਵੀਂ ਦਿੱਲੀ ਹਲਕੇ ਵਿਚ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਕਾਰ ‘ਤੇ ਭਾਜਪਾ ਵਰਕਰਾਂ ਨੇ ਹਮਲਾ ਕੀਤਾ।

ਆਮ ਆਦਮੀ ਪਾਰਟੀ (ਆਪ) ਨੇ ਦਾਅਵਾ ਕੀਤਾ ਹੈ ਕਿ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗੱਡੀ ‘ਤੇ ਹਮਲਾ ਹੋਇਆ ਹੈ। ਪਾਰਟੀ ਨੇ ਇਸ ਦਾ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਕੀਤਾ ਹੈ  ਕੇਜਰੀਵਾਲ ਨਵੀਂ ਦਿੱਲੀ ਖੇਤਰ ‘ਚ ਚੋਣ ਪ੍ਰਚਾਰ ਕਰ ਰਹੇ ਸਨ  ਉਮੀਦਵਾਰ ਪ੍ਰਵੇਸ਼ ਵਰਮਾ ਦੇ ਗੁੰਡਿਆਂ ਨੇ ਚੋਣ ਪ੍ਰਚਾਰ ਦੌਰਾਨ ਕੇਜਰੀਵਾਲ ‘ਤੇ ਇੱਟ-ਪੱਥਰਾਂ ਨਾਲ ਹਮਲਾ ਕੀਤਾ। ਉਸ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਤਾਂ ਜੋ ਉਹ ਪ੍ਰਚਾਰ ਨਾ ਕਰ ਸਕੇ। ਕੇਜਰੀਵਾਲ ਇਸ ਕਾਇਰਾਨਾ ਹਮਲੇ ਤੋਂ ਡਰਨ ਵਾਲੇ ਨਹੀਂ ਹਨ। ਦਿੱਲੀ ਦੇ ਲੋਕ ਇਸ ਦਾ ਮੂੰਹ ਤੋੜ ਜਵਾਬ ਦੇਣਗੇ। ਸਮਰਥਕਾਂ ਨੇ ਮੌਕੇ ‘ਤੇ ਹੀ ਮੁਲਜ਼ਮਾਂ ਦੀ ਕੁੱਟਮਾਰ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button