Breaking NewsD5 specialIndiaNewsPunjabTop News

ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕਰ ਕੀਤੇ ਵੱਡੇ ਐਲਾਨ

ਲੁਧਿਆਣਾ : ਅਰਵਿੰਦ ਕੇਜਰੀਵਾਲ ਦੀ ਪੰਜਾਬ ਲਈ ਦੂਜੀ ਗਾਰੰਟੀ ਤਹਿਤ ਪਾਰਟੀ ਦੀ ਪ੍ਰੈੱਸ ਕਾਨਫਰੰਸ ਸ਼ੁਰੂ ਹੋ ਚੁੱਕੀ ਹੈ।

ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਤਰੀਕੇ ਨਾਲ ਦਿੱਲੀ ਦੇ ਲੋਕਾਂ ਨੂੰ ਮੁਫ਼ਤ ਤੇ ਵਧੀਆ ਇਲਾਜ ਦਿੱਤਾ ਜਾ ਰਿਹਾ ਹੈ,ਉਸੇ ਤਰੀਕੇ ਨਾਲ ਜੇਕਰ ਪੰਜਾਬ ਵਿਚ ਆਪ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਤੇ ਵਧੀਆ ਇਲਾਜ ਮੁੱਹਈਆ ਕਰਵਾਇਆ ਜਾਵੇਗਾ। ਇਸ ਮੌਕੇ ਪੰਜਾਬ ਪ੍ਰਧਾਨ ਭਗਵੰਤ ਮਾਨ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ,ਸਹਿ ਇੰਚਾਰਜ ਰਾਘਵ ਚੱਢਾ, ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਵੀ ਹਾਜ਼ਰ ਸਨ।

ਲੜਾਈ ਵਿਚਕਾਰ ਪੰਜਾਬ ‘ਚ ਸਰਕਾਰ ਨਜ਼ਰ ਨਹੀਂ ਆ ਰਹੀ – ਕੇਜਰੀਵਾਲ।

ਮੁਫ਼ਤ ਅਤੇ ਵਧੀਆ ਇਲਾਜ ਪੰਜਾਬ ਦੇ ਹਰੇਕ ਵਿਅਕਤੀ ਨੂੰ ਦਿੱਤਾ ਜਾਵੇਗਾ – ਕੇਜਰੀਵਾਲ

ਸਾਰੀਆਂ ਦਵਾਈਆਂ, ਸਾਰੇ ਟੈਸਟ, ਅਪਰੇਸ਼ਨ ਹੋਣਗੇ ਮੁਫ਼ਤ – ਕੇਜਰੀਵਾਲ

ਪੰਜਾਬੀਆਂ ਨੂੰ ਸਿਹਤ ਕਾਰਡ ਜਾਰੀ ਕਰਾਂਗੇ – ਕੇਜਰੀਵਾਲ

ਰੋਡ ਐਕਸੀਡੈਂਟ ਵਿਚ ਜ਼ਖ਼ਮੀ ਵਿਅਕਤੀ ਦਾ ਹੋਵੇਗਾ ਹਰ ਹਸਪਤਾਲ ਵਿਚ ਮੁਫ਼ਤ ਇਲਾਜ – ਕੇਜਰੀਵਾਲ

ਆਪ ਦੀ ਸਰਕਾਰ ਬਣਨ ‘ਤੇ ਹਰ ਜ਼ਿਲ੍ਹੇ ਵਿਚ ਪ੍ਰੈੱਸ ਕਲੱਬ ਬਣਾਵਾਂਗੇ – ਕੇਜਰੀਵਾਲ

ਦਿੱਲੀ ਵਿਚ ਪੰਜਾਬ ਦੇ ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਰਕੇ ਪ੍ਰਦੂਸ਼ਣ ਨਹੀਂ ਫੈਲ ਰਿਹਾ – ਕੇਜਰੀਵਾਲ, ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਨਸ਼ਟ ਕਰਨ ਲਈ ਦਿੱਲੀ ਵਾਂਗ ਵਿਸ਼ੇਸ਼ ਦਵਾਈ ਦਾ ਛਿੜਕਾਅ ਕਰਾਂਗੇ |

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button