Breaking NewsD5 specialIndiaNewsTop News

ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ

ਨਵੀਂ ਦਿੱਲੀ : ਲਖੀਮਪੁਰ ਖੀਰੀ ਮਾਮਲੇ ਵਿਚ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਸੁਪਰੀਮ ਕੋਰਟ ਵਲੋਂ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ। ਚੀਫ਼ ਜਸਟਿਸ ਐੱਨ.ਵੀ. ਰਮੰਨਾ ਅਤੇ ਜੱਜ ਸੂਰੀਆਕਾਂਤ ਅਤੇ ਜੱਜ ਹੇਮਾ ਕੋਹਲੀ ਦੀ ਵਿਸ਼ੇਸ਼ ਬੈਂਚ ਨੇ ਵੀ ਦੋਸ਼ੀ ਨੂੰ ਇਕ ਹਫ਼ਤੇ ਅੰਦਰ ਆਤਮਸਮਰਪਣ ਕਰਨ ਨੂੰ ਕਿਹਾ। ਸੁਪਰੀਮ ਕੋਰਟ ਨੇ 4 ਅਪ੍ਰੈਲ ਨੂੰ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਕਿਸਾਨਾਂ ਦੀ ਪਟੀਸ਼ਨ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਤੋਂ ਪਹਿਲਾਂ ਹਾਈ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਸੀ।

ਬੀਜੇਪੀ ਦੇ ਖਿਲਾਫ਼ ਹੋਏ ਦੇਸ਼ ਦੇ ਮੁੱਖ ਮੰਤਰੀ? ਜਾਊ ਸਰਕਾਰ! ? D5 Channel Punjabi

ਦੱਸਣਯੋਗ ਹੈ ਕਿ ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ ‘ਚ ਹਿੰਸਾ ਦੌਰਾਨ 8 ਲੋਕ ਮਾਰੇ ਗਏ ਸਨ। ਇਹ ਹਿੰਸਾ ਉਦੋਂ ਹੋਈ ਸੀ ਜਦੋਂ ਕਿਸਾਨ ਉੱਤਰ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੋਰੀਆ ਦੇ ਇਲਾਕੇ ਦੇ ਦੌਰੇ ਦਾ ਵਿਰੋਧ ਕਰ ਰਹੇ ਸਨ। ਉੱਤਰ ਪ੍ਰਦੇਸ਼ ਪੁਲਿਸ ਦੀ ਸ਼ਿਕਾਇਤ ਅਨੁਸਾਰ, ਇਕ ਵਾਹਨ, ਜਿਸ ‘ਚ ਅਸ਼ੀਸ਼ ਮਿਸ਼ਰਾ ਬੈਠੇ ਸਨ, ਉਸ ਨੇ ਚਾਰ ਕਿਸਾਨਾਂ ਨੂੰ ਕੁਚਲ ਦਿੱਤਾ ਸੀ। ਘਟਨਾ ਤੋਂ ਬਾਅਦ ਗੁੱਸੇ ਕਿਸਾਨਾਂ ਨੇ ਵਾਹਨ ਚਾਲਕ ਅਤੇ 2 ਭਾਜਪਾ ਵਰਕਰਾਂ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ। ਇਸ ਦੌਰਾਨ ਹੋਈ ਹਿੰਸਾ ‘ਚ ਇਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ। ਕੇਂਦਰ ਨੇ ਹੁਣ ਰੱਦ ਕੀਤੇ ਗਏ ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਵਿਰੋਧੀ ਦਲਾਂ ਅਤੇ ਕਿਸਾਨਾਂ ਸਮੂਹਾਂ ‘ਚ ਇਸ ਘਟਨਾ ਨੂੰ ਲੈ ਕੇ ਕਾਫ਼ੀ ਗੁੱਸਾ ਸੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button