Breaking NewsD5 specialNewsPoliticsPunjab

ਅਸਤੀਫ਼ਾ ਦੇਣ ਤੋਂ ਬਾਅਦ ਡੀਆਈਜੀ ਦਾ ਵੱਡਾ ਐਲਾਨ, ਹੁਣ ਕਿਸਾਨਾਂ ਲਈ ਕਰਨਗੇ ਆਹ ਕੰਮ

ਚੰਡੀਗੜ੍ਹ : ਪੰਜਾਬ ਦੇ ਡੀਆਈਜੀ ਲਖਵਿੰਦਰ ਸਿੰਘ ਜਾਖੜ ਦੇ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਜਿਸ ‘ਚ ਲਖਵਿੰਦਰ ਸਿੰਘ ਦਾ ਕਹਿਣਾ ਹੈ ਕਿ ਉਹ ਵੀ ਕਿਸਾਨ ਦੇ ਪੁੱਤ ਹਨ ਅਤੇ ਉਨ੍ਹਾਂ ਨੂੰ ਪਤਾ ਹੈ ਕਿ ਕਿਸਾਨ ਕਿਸ ਤਰ੍ਹਾਂ ਨਾਲ ਮੁਸ਼ਕਿਲਾਂ ਦੇ ਵਿੱਚ ਘਿਰਿਆ ਰਹਿੰਦਾ ਹੈ ਅਤੇ ਆਪਣੇ ਬੱਚਿਆਂ ਨੂੰ ਪਾਲਦਾ ਹੈ ਅਤੇ ਵੱਡਾ ਕਰਦਾ ਹੈ ਅਤੇ ਉਨ੍ਹਾਂ ਦੁੱਖਾਂ ਦਰਦਾਂ ਨੂੰ ਮੈਂ ਜਾਣਦਾ ਹਾਂ ਕਿਉਂਕਿ ਮੇਰੇ ਪਿਤਾ ਕਿੰਨਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਕੇ ਸਾਨੂੰ ਪੜਾਉਂਦੇ ਸਨ।

ਸ਼ੰਭੂ ਬੈਰੀਅਰ ‘ਤੇ ਕਾਂਗਰਸ ਦੀ ਰੈਲੀ, LIVE ਤਸਵੀਰਾਂ

ਇਸ ਲਈ ਮੈਂ ਅੱਜ ਇਨ੍ਹੇ ਵੱਡੇ ਅਹੁਦੇ ‘ਤੇ ਮੌਜੂਦ ਹਾਂ ਤਾਂ ਅਜਿਹੇ ‘ਚ ਜਦੋਂ ਕਿਸਾਨ ਦਿੱਲੀ ਬਾਰਡਰ ‘ਤੇ ਇੰਨੀ ਸਰਦੀ ਦੇ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਠੇ ਹਨ ਤਾਂ ਸਾਡੇ ਲਈ ਘਰ ਵਿੱਚ ਬੈਠਣਾ ਆਸਾਨ ਨਹੀਂ ਹੈ। ਉਥੇ ਹੀ ਲਖਵਿੰਦਰ ਸਿੰਘ ਨੇ ਕਿਹਾ ਕਿ ਉਹ ਵੀ ਹੁਣ ਦਿੱਲੀ ਜਾਕੇ ਕਿਸਾਨਾਂ ਦੇ ਨਾਲ ਧਰਨੇ ‘ਚ ਸ਼ਾਮਿਲ ਹੋਣਗੇ ਤਾਂ ਨਾਲ ਹੀ ਉਨ੍ਹਾਂ ਨੇ ਕੇਂਦਰ ਦੇ ਖਿਲਾਫ ਵੀ ਹਮਲਾ ਬੋਲਿਆ ਅਤੇ ਕਿਹਾ ਕਿ ਉਨ੍ਹਾਂ ਦੇ ਵੱਲੋਂ ਆਪਣੇ ਅਹੁਦੇ ਨੂੰ ਛੱਡਣ ਦੀਆਂ ਸਾਰੀਆਂ ਜਿੰਮੇਵਾਰੀਆਂ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਜੋ ਵੀ ਸਰਕਾਰ ਦੇ ਵੱਲੋਂ ਉਨ੍ਹਾਂ ਨੂੰ ਭਰਨ ਲਈ ਦਿੱਤਾ ਜਾਵੇਗਾ ਉਹ ਉਸਨੂੰ ਤੁਰੰਤ ਪੂਰਾ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button