Breaking NewsD5 specialNewsPoliticsPunjabTop News

ਅਸਤੀਫਾ ਸੌਂਪਣ ਤੋਂ ਕੁਝ ਘੰਟੇ ਪਹਿਲਾਂ, ਕੈਪਟਨ ਨੇ ਸੋਨੀਆ ਗਾਂਧੀ ਨੂੰ ਲਿਖੀ ਸੀ ਚਿੱਠੀ , ਪਿਛਲੇ 5 ਮਹੀਨਿਆਂ ਦੀਆਂ ਰਾਜਨੀਤਿਕ ਘਟਨਾਵਾਂ ‘ਤੇ ਕੀਤਾ ਦੁਖ ਪ੍ਰਗਟ

ਚੰਡੀਗੜ੍ਹ: ਰਸਮੀ ਤੌਰ ‘ਤੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਤੋਂ ਕੁਝ ਘੰਟੇ ਪਹਿਲਾਂ, ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਉਨ੍ਹਾਂ ਨੂੰ ਆਪਣੇ ਫੈਸਲੇ ਤੋਂ ਜਾਣੂ ਕਰਵਾਇਆ। ਇਸ ਪੱਤਰ ਵਿੱਚ, ਉਹਨਾਂ ਨੇ ਪਿਛਲੇ 5 ਮਹੀਨਿਆਂ ਦੀਆਂ ਰਾਜਨੀਤਿਕ ਘਟਨਾਵਾਂ ਉੱਤੇ ਦੁਖ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਮੇਰੇ ਨਿੱਜੀ ਦੁੱਖਾਂ ਦੇ ਬਾਵਜੂਦ, ਮੈਨੂੰ ਉਮੀਦ ਹੈ ਕਿ ਇਸ ਨਾਲ ਸੂਬੇ ਵਿੱਚ ਮਿਹਨਤ ਨਾਲ ਕਮਾਏ ਗਏ ਅਮਨ ਅਤੇ ਵਿਕਾਸ ਨੂੰ ਨੁਕਸਾਨ ਨਹੀਂ ਪਹੁੰਚੇਗਾ।

ਕਾਂਗਰਸ ‘ਚ ਵੱਡਾ ਧਮਾਕਾ, ਹਾਈਕਮਾਨ ਨੇ ਬਦਲਿਆ ਆਪਣਾ ਫੈਸਲਾ || D5 Channel Punjabi

ਪਿਛਲੇ ਕੁਝ ਸਾਲਾਂ ਦੌਰਾਨ ਜਿਨ੍ਹਾਂ ਯਤਨਾਂ ‘ਤੇ ਮੈਂ ਧਿਆਨ ਕੇਂਦਰਤ ਕਰ ਰਿਹਾ ਹਾਂ ਉਹ ਜਾਰੀ ਰਹਿਣਗੇ। ਰਾਜ ਵਿੱਚ ਸਾਰਿਆਂ ਨੂੰ ਨਿਆਂ ਯਕੀਨੀ ਬਣਾਏਗਾ।ਇਸ ਦੇ ਨਾਲ ਹੀ, ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਲੋਕਾਂ ਲਈ ਆਪਣਾ ਸਭ ਤੋਂ ਵਧੀਆ ਕੰਮ ਕਰਨ ‘ਤੇ ਨਿੱਜੀ ਸੰਤੁਸ਼ਟੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਰਾਜ ਵਿੱਚ ਬਹੁਤ ਸਾਰੀਆਂ ਭੂ-ਰਾਜਨੀਤਕ ਅਤੇ ਹੋਰ ਅੰਦਰੂਨੀ ਸੁਰੱਖਿਆ ਚਿੰਤਾਵਾਂ ਹਨ, ਜਿਨ੍ਹਾਂ ਨੂੰ ਮੈਂ ਬਿਨਾਂ ਕਿਸੇ ਸਮਝੌਤੇ ਦੇ ਪ੍ਰਭਾਵਸ਼ਾਲੀ ਢੰਗ ਨਾਲ ਸੰਭਾਲਣ ਦੀ ਕੋਸ਼ਿਸ਼ ਕੀਤੀ।ਉਨ੍ਹਾਂ ਕਿਹਾ ਕਿ ਉਹ ਖੁਸ਼ ਹਨ ਕਿ ਸੂਬਾ ਪੂਰੀ ਤਰ੍ਹਾਂ ਸ਼ਾਂਤ ਰਿਹਾ। ਮੈਂ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਪੂਰੇ ਦਿਲ ਨਾਲ ਕੰਮ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button