Breaking NewsD5 specialIndiaNewsPunjab

ਅਸ਼ਵਨੀ ਸ਼ਰਮਾ ਨੇ ਭਾਰਤ ਸਰਕਾਰ ਨੂੰ ਪੱਤਰ ਲਿਖ ਕੇ ਅਫਗਾਨਿਸਤਾਨ ਤੋਂ ਹਿੰਦੂ-ਸਿੱਖਾਂ ਨੂੰ ਉਥੋਂ ਕਢਣ ਦੀ ਕੀਤੀ ਅਪੀਲ

ਚੰਡੀਗੜ੍ਹ/ਨਵੀਂ ਦਿੱਲੀ: ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਰਤ ਸਰਕਾਰ ਅਤੇ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਪੱਤਰ  ਲਿਖ ਕੇ ਤਾਲਿਬਾਨ ਦਰਮਿਆਨ ਚੱਲ ਰਹੀ ਸੱਤਾ ਦੀ ਲੜਾਈ ਕਾਰਨ ਉੱਥੇ ਲਗਾਤਾਰ ਵਿਗੜ ਰਹੀ ਸਥਿਤੀ ਦੇ ਵਿਚਕਾਰ ਅਫਗਾਨਿਸਤਾਨ ਵਿੱਚ ਮੌਜੂਦ ਹਿੰਦੂ ਅਤੇ ਸਿੱਖ ਪਰਿਵਾਰਾਂ ਨੂੰ ਉਥੋਂ ਬਾਹਰ ਕੱਢਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਥੇ ਫਸੇ ਹਿੰਦੂ-ਸਿੱਖ ਪਰਿਵਾਰਾਂ ਨੂੰ ਛੇਤੀ ਤੋਂ ਛੇਤੀ ਮਦਦ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ।

🔴LIVE :ਮੋਦੀ ਨੂੰ ਝਟਕਾ ! ਕਿਸਾਨਾਂ ‘ਚ ਖੁਸ਼ੀ ਦੀ ਲਹਿਰ, ਹੁਣ ਫਸਿਆ ਸੁਮੇਧ ਸੈਣੀ, ਖੁੱਲ੍ਹੇ ਪੁਰਾਣੇ ਭੇਤ!

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਫਗਾਨਿਸਤਾਨ ‘ਤੇ ਤਾਲਿਬਾਨ ਵਲੋਂ ਕਬਜ਼ੇ ਕਾਰਨ ਉਥੋਂ ਦੀ ਰਾਜਧਾਨੀ ਸਮੇਤ ਪੂਰੇ ਦੇਸ਼’ ਚ ਕੋਹਰਾਮ ਮਚ ਗਿਆ ਹੈ ਅਤੇ ਲੋਕ ਤਾਲਿਬਾਨ ਤੋਂ ਜਾਣ ਬਚਾ ਕੇ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ਦੇ ਛੇ ਗੁਰਦੁਆਰਿਆਂ ਵਿੱਚੋਂ ਸਿਰਫ ਇੱਕ ਗੁਰਦੁਆਰਾ ਸਾਹਿਬ ਹੀ ਖੁੱਲ੍ਹਾ ਹੈ ਅਤੇ ਉਥੇ ਫਸੇ ਲੋਕਾਂ ਵਿੱਚ ਲੁਧਿਆਣਾ ਵਿੱਚ ਰਹਿਣ ਵਾਲੇ ਅਫਗਾਨਾਂ ਦੇ ਰਿਸ਼ਤੇਦਾਰ ਵੀ ਹਨ ਅਤੇ ਉੱਥੇ ਰਹਿੰਦੇ ਹਿੰਦੂ-ਸਿੱਖ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।

ਲਓ ਕਿਸਾਨਾਂ ਨੇ ਘੇਰ ਲਿਆ ਸਪੀਕਰ, ਗੱਡੀ ਰੋਕ ਪੁੱਛੇ ਸਿੱਧੇ ਸਵਾਲ… D5 Channel Punjabi

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਹਾਲਾਂਕਿ ਭਾਰਤ ਸਰਕਾਰ ਅਤੇ ਭਾਰਤ ਦੇ ਵਿਦੇਸ਼ ਮੰਤਰਾਲੇ ਅਫਗਾਨਿਸਤਾਨ ਦੀ ਸਥਿਤੀ ‘ਤੇ ਲਗਾਤਾਰ ਨਜਰ ਰਖ ਰਹੇ ਹਨ, ਪਰ ਉੱਥੇ ਫਸੇ ਹਿੰਦੂ-ਸਿੱਖ ਪਰਿਵਾਰ ਇਸ ਸਮੇਂ ਵੱਡੀ ਮੁਸੀਬਤ ਵਿੱਚ ਹਨ, ਕਿਉਂਕਿ ਤਾਲਿਬਾਨ ਅਤੇ ਕੱਟੜਪੰਥੀਆਂ ਵਲੋਂ ਕੀਤੇ ਜਾ ਰਹੇ ਅੱਤਿਆਚਾਰਾਂ ਬਾਰੇ ਪੂਰੀ ਦੁਨੀਆ ਚੰਗੀ ਤਰ੍ਹਾਂ ਜਾਣਦੀ ਹੈI ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ਤੋਂ ਆ ਰਹੀਆਂ ਰਿਪੋਰਟਾਂ ਦੱਸਦੀਆਂ ਹਨ ਕਿ ਉੱਥੇ ਸਥਿਤੀ ਕਿੰਨੀ ਸੰਵੇਦਨਸ਼ੀਲ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪਹਿਲ ਦੇ ਆਧਾਰ ‘ਤੇ ਉੱਥੋਂ ਫਸੇ ਹਿੰਦੂ-ਸਿੱਖ ਪਰਿਵਾਰਾਂ ਦੀ ਸੁਰੱਖਿਅਤ ਨਿਕਾਸੀ ਦਾ ਪ੍ਰਬੰਧ ਕਰੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button