Breaking NewsD5 specialInternationalNewsPunjabTop News

ਅਫ਼ਗਾਨਿਸਤਾਨ ’ਚ ਗੁਰਦੁਆਰਾ ਕਰਤੇ ਪ੍ਰਵਾਨ ’ਚ ਹੋਏ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਖ਼ਤ ਸ਼ਬਦਾਂ ‘ਚ ਕੀਤੀ ਨਿੰਦਾ

ਅਫ਼ਗਾਨਿਸਤਾਨ ’ਚ ਵੱਸਦੇ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਉਠਾਏ ਭਾਰਤ ਸਰਕਾਰ- ਐਡਵੋਕੇਟ ਧਾਮੀ

ਅੰਮ੍ਰਿਤਸਰ : ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਸਵੇਰ ਸਮੇਂ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਈਮੇਲ ਕਰਕੇ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਵਿਚ ਰਹਿੰਦੇ ਘਟਗਿਣਤੀ ਸਿੱਖਾਂ ਦੀ ਸਰੁੱਖਿਆ ਲਈ ਤੁਰੰਤ ਠੋਸ ਕਦਮ ਚੁਕਣ ਅਤੇ ਉਨ੍ਹਾਂ ਨੂੰ ਭਾਰਤ ਲਿਆ ਕੇ ਵਸਾਉਣ ਲਈ ਯਤਨ ਤੇਜ ਕਰਨ। ਐਡਵੋਕੇਟ ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਇਸ ਤੋਂ ਪਹਿਲਾਂ ਵੀ ਸਿੱਖਾਂ ’ਤੇ ਕਈ ਵਾਰ ਹਮਲੇ ਹੋ ਚੁੱਕੇ ਹਨ ਅਤੇ ਉਥੇ ਵੱਸਦੇ ਸਿੱਖਾਂ ਦੀਆਂ ਮੁਸ਼ਕਲਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ, ਜਿਸ ਕਰਕੇ ਸਿੱਖਾਂ ਅੰਦਰ ਚਿੰਤਾ ਅਤੇ ਡਰ ਦਾ ਮਾਹੌਲ ਹੈ।

ਬਿਸ਼ਨੋਈ ਦੱਸ ਗਿਆ ਸੱਚ? ਫਸੇ ਵੱਡੇ ਅਫ਼ਸਰ! ਪੁਲਿਸ ਨੇ ਚੁੱਕਿਆ CM ਦਾ ਭਰਾ? D5 Channel Punjabi

ਉਨ੍ਹਾਂ ਕਿਹਾ ਕਿ ਸਿੱਖਾਂ ਨੇ ਜਿਸ ਵੀ ਦੇਸ਼ ਵਿਚ ਵਾਸਾ ਕੀਤਾ ਹੈ, ਉਥੋਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਿਰਤੋੜ ਯਤਨ ਕੀਤੇ ਹਨ। ਸਿੱਖਾਂ ਨੇ ਆਪਣੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਹਰ ਇਕ ਨਾਲ ਮਿਲਵਰਤਨ ਦੀ ਰਵਾਇਤ ਕਾਇਮ ਰੱਖੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਕਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਮੌਜੂਦ ਹਨ ਅਤੇ ਸਦੀਆਂ ਤੋਂ ਸਿੱਖ ਉਥੇ ਵੱਸ ਰਹੇ ਹਨ ਪਰੰਤੂ ਕੁਝ ਕੱਟੜ ਸੋਚ ਵਾਲੇ ਲੋਕ ਧਰਮ ਦੇ ਇਤਿਹਾਸ, ਰਵਾਇਤਾਂ, ਪ੍ਰੰਪਰਾਵਾਂ ਅਤੇ ਪ੍ਰੇਰਨਾਵਾਂ ਨੂੰ ਭੁੱਲ ਕੇ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਜੋ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ।

Bishnoi ਦਾ ਹੋ ਸਕਦਾ Encounter? ਹੁਣੇ ਆਇਆ ਬਿਆਨ | D5 Channel Punjabi

ਐਡਵੋਕੇਟ ਧਾਮੀ ਨੇ ਕਿਹਾ ਕਿ ਦੋ ਦਿਨ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਵਫਦ ਨੇ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ ਕਰਕੇ ਅਫ਼ਗਾਨਿਸਤਾਨ ਵਿਚ ਫਸੇ ਸਿੱਖਾਂ ਨੂੰ ਭਾਰਤ ਲਿਆਉਣ ਅਤੇ ਪਹਿਲਾਂ ਆਏ ਸਿੱਖਾਂ ਨੂੰ ਇਥੇ ਪੱਕੇ ਤੌਰ ’ਤੇ ਵਸਾਉਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਫ਼ਗਾਨਿਸਤਾਨ ’ਚ ਵਸੇ ਸਿੱਖਾਂ ਪ੍ਰਤੀ ਪੂਰੀ ਸਿੱਖ ਕੌਮ ਚਿੰਤਾ ਵਿਚ ਹੈ ਅਤੇ ਸਰਕਾਰਾਂ ਨੂੰ ਵੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਐਡਵੋਕੇਟ ਧਾਮੀ ਨੇ ਸੰਯੁਕਤ ਰਾਸ਼ਟਰ ਨੂੰ ਵੀ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਨਾਉਣ ਲਈ ਪਹਿਲ ਕਦਮੀ ਕਰੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button