Breaking NewsD5 specialNewsPress NotePunjabTop News

ਅੰਤਰਰਾਸਟਰੀ ਪੱਧਰ ‘ਤੇ ਭਾਰਤੀ ਵੁਸੂ ਖਿਡਾਰੀਆਂ ਵਲੋਂ ਨਾਮਣਾ ਖੱਟਣ ‘ਤੇ ਕੀਤੀ ਸ਼ਲਾਘਾ

ਖੇਡ ਮੰਤਰੀ ਪੰਜਾਬ ਨੇ ਚੰਡੀਗੜ੍ਹ ਯੂਨੀਵਰਸਿਟੀ ਵਿਖੇ 29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ (ਲੜਕੇ/ਲੜਕੀਆਂ) ਦਾ ਕੀਤਾ ਉਦਘਾਟਨ
ਸਕੂਲਾਂ ਵਿਚ ਮਾਰਸਲ ਆਰਟ ਸਿਖਲਾਈ ਦੀ ਕੀਤੀ ਵਕਾਲਤ
ਸੂਬੇ ਵਲੋਂ ਸਰੀਰਕ ਸਿਖਿਆ ਵਿਚ ਥੋੜੇ ਸਮੇਂ ਦੇ ਕੋਰਸਾਂ ਅਤੇ ਡਿਗਰੀ ਪ੍ਰੋਗਰਾਮਾਂ ਦੀ ਪੇਸਕਸ ਲਈ ਇੰਗਲੈਂਡ ਦੀ ਯੂਨੀਵਰਸਿਟੀ ਨਾਲ ਸਮਝੌਤਾ ਕੀਤਾ ਜਾਵੇਗਾ ਸਹੀਬੱਦ
ਚੰਡੀਗੜ੍ਹ : 29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ (ਲੜਕੇ/ਲੜਕੀਆਂ) ਦੀ ਸ਼ੁਰੂਆਤ ਅੱਜ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕੀਤੀ ਗਈ। ਵੁਸ਼ੂ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਕਰਵਾਈ ਜਾ ਰਹੀ 29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਦਾ ਉਦਘਾਟਨ ਪੰਜਾਬ ਦੇ ਖੇਡਾਂ, ਯੂਵਕ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਵੁਸ਼ੂ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰੈਜੀਡੈਂਟ ਭੁਪਿੰਦਰ ਸਿੰਘ ਬਾਜਪਾ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਵੀ ਮੌਜੂਦ ਸਨ।  ਜ਼ਿਕਰਯੋਗ ਹੈ ਕਿ ਪੰਜ ਦਿਨ ਚੱਲਣ ਵਾਲੇ ਇਨਾਂ ਮੁਕਾਬਲਿਆਂ ’ਚ 28 ਸੂਬਿਆਂ, ਕੇਂਦਰ ਸਾਸ਼ਿਤ ਪ੍ਰਦੇਸ਼ਾਂ, ਸੀ.ਆਰ.ਪੀ.ਐਫ.,ਆਈ.ਟੀ.ਬੀ.ਪੀ, ਬੀ.ਐਸ.ਐਫ਼ ਅਤੇ ਸਰਵਿਸਿਜ਼ ਸਪੋਰਟਸ ਕੰਟਰੋਲ ਬੋਰਡ ਦੀਆਂ 43 ਟੀਮਾਂ ਤੋਂ ਵੱਧ ਟੀਮਾਂ ਦੇ 1000 ਤੋਂ ਵੱਧ ਖਿਡਾਰੀ ਸ਼ਮੂਲੀਅਤ ਕਰਨਗੇ। ਸੀਨੀਅਰ ਰਾਸਟਰੀ ਵੁਸੂ ਚੈਂਪੀਅਨਸਪਿ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ, “ਚੀਨ ਵਿਚ ਪੈਦਾ ਹੋਈ ਵੁਸੂ ਦੀ ਖੇਡ ਥੋੜੇ ਸਮੇਂ ਵਿੱਚ ਹੀ ਭਾਰਤ ਵਿੱਚ ਪ੍ਰਸਿੱਧ ਹੋ ਗਈ ਹੈ। ਸਾਨੂੰ ਮਾਣ ਹੈ ਕਿ ਸਾਡੇ ਖਿਡਾਰੀਆਂ ਨੇ ਅੰਤਰਰਾਸਟਰੀ ਪੱਧਰ ‘ਤੇ ਆਪਣੀ ਪਛਾਣ ਬਣਾਈ ਹੈ। ਉਨਾਂ ਕਿਹਾ ਕਿ ਵੁਸ਼ੂ ਨਾ ਸਿਰਫ਼ ਇੱਕ ਖੇਡ ਹੈ ਬਲਕਿ ਔਰਤਾਂ ਅਤੇ ਬੱਚਿਆਂ ਦੁਆਰਾ ਸਵੈ-ਰੱਖਿਆ ਦੇ ਸਾਧਨ ਵਜੋਂ ਵੀ ਲਾਹੇਮੰਦ ਸਿੱਧ ਹੋਵੇਗੀ।
ਉਨਾਂ ਕਿਹਾ, “ਇਹ ਮਹੱਤਵਪੂਰਨ ਹੁੰਦਾ ਜਾ ਰਿਹਾ ਹੈ ਕਿ ਮਹਿਲਾਵਾਂ ਅਤੇ ਖਾਸਕਰ ਬੱਚਿਆਂ ਨੂੰ ਸਕੂਲ ਪੱਧਰ ਤੋਂ ਸਵੈ-ਰੱਖਿਆ ਲਈ ਮਾਰਸਲ ਆਰਟ ਸਿੱਖਣਾ ਚਾਹੀਦਾ ਹੈ ਜੋ ਸਮਾਜ ਵਿੱਚ ਬੱਚਿਆਂ ਅਤੇ ਮਹਿਲਾਵਾਂ ਪ੍ਰਤੀ ਵੱਧ ਰਹੇ ਅਪਰਾਧਾਂ ਦੇ ਮਾਮਲਿਆਂ ਵਿੱਚ ਬਹੁਤ ਮਹੱਤਵਪੂਰਨ ਸਿੱਧ ਹੋਵੇਗੀ।
ਪਟਿਆਲਾ ਵਿਖੇ ਬਣਾਈ ਜਾਣ ਵਾਲੀ ਪੰਜਾਬ ਸਪੋਰਟਸ ਯੂਨੀਵਰਸਿਟੀ ਸਬੰਧੀ ਸਵਾਲ ਦੇ ਜਵਾਬ ਵਿਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ 500 ਕਰੋੜ ਰੁਪਏ ਦੇ ਕੁੱਲ ਬਜਟ ਵਿਚੋਂ ਸਾਲ 2020 ਵਿਚ ਅਕਾਦਮਿਕ, ਪ੍ਰਸਾਸਨ ਅਤੇ ਯੂਨੀਵਰਸਿਟੀ ਦੇ ਹੋਸਟਲ ਬਲਾਕ ਦੀ ਸਥਾਪਨਾ ਲਈ 25 ਕਰੋੜ ਰੁਪਏ ਦੀ ਸੁਰੂਆਤੀ ਰਾਸੀ ਜਾਰੀ ਕੀਤੀ ਗਈ। ਆਉਣ ਵਾਲੇ ਬਜਟ ਵਿੱਚ ਹੋਰ ਵੱਡੀ ਰਾਸੀ ਅਲਾਟ ਕੀਤੀ ਜਾਵੇਗੀ ਜਿਸ ਨਾਲ ਕਾਰਜਾਂ ਵਿਚ ਤੇਜ਼ੀ ਆਵੇਗੀ। ਖੇਡ ਸੱਭਿਆਚਾਰ ਨੂੰ ਉਤਸਾਹਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ, “ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਸੂਬੇ ਵਿੱਚ ਸਪੋਰਟਸ ਸਾਇੰਸ, ਸਪੋਰਟਸ ਟੈਕਨਾਲੋਜੀ, ਸਪੋਰਟਸ ਮੈਨੇਜਮੈਂਟ ਅਤੇ ਸਪੋਰਟਸ ਕੋਚਿੰਗ ਨੂੰ ਉਤਸਾਹਤ ਕਰਨ ਵਿੱਚ ਸਹਾਈ ਸਿੱਧ ਹੋਵੇਗੀ।” ਮੰਤਰੀ ਨੇ ਅੱਗੇ ਦੱਸਿਆ ਕਿ ਸੂਬੇ ’ਚ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚਾ ਤਿਆਰ ਕਰਨ ਉਦੇਸ਼ ਨਾਲ ਸਰਕਾਰ ਵੱਲੋਂ ਇੰਗਲੈਂਡ ਦੀ ਲੋਬਰੋ ਯੂਨੀਵਰਸਿਟੀ ਲੰਡਨ ਨਾਲ ਖੇਡਾਂ ਸਬੰਧੀ ਨਵੇਂ ਕੋਰਸਾਂ, ਨਵੀਨਤਮ ਸਹੂਲਤਾਂ ਅਤੇ ਤਕਨੀਕਾਂ ਦੀ ਪ੍ਰਾਪਤੀ ਲਈ ਸਮਝੌਤਾ ਸਹੀਬੱਧ ਕੀਤਾ ਜਾਵੇਗਾ।
ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਭਾਵੇਂ ਵੁਸ਼ੂ ਖੇਡ ਚੀਨ ਵਿਚ ਸ਼ੁਰੂ ਹੋਈ ਪਰ ਪੂਨਮ ਖੱਤਰੀ ਅਤੇ ਪਰਵੀਨ ਕੁਮਾਰ ਵਰਗੇ ਖਿਡਾਰੀਆਂ ਨੇ 2019 ਵਿਚ ਵੁਸ਼ੂ ਵਿਸ਼ਵ ਚੈਂਪੀਅਨਸ਼ਿਪ ਜਿੱਤ ਕੇ ਆਪਣੀਆਂ ਪ੍ਰਾਪਤੀਆਂ ਨਾਲ ਭਾਰਤ ਦਾ ਨਾਮ ਵਿਸ਼ਵ ਪੱਧਰ ’ਤੇ ਉਚਾ ਕਰ ਵਿਖਾਇਆ। ਨੈਸਨਲ ਵੂਸੂ ਚੈਂਪੀਅਨਸਪਿ ਦੇ ਉਦਘਾਟਨੀ ਸਮਾਰੋਹ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਵੁਸੂ ਦੇ ਅੰਤਰਰਾਸ਼ਟਰੀ ਅਤੇ ਰਾਸਟਰੀ ਅਰਜੁਨ ਐਵਾਰਡੀ, ਦ੍ਰੋਣਾਚਾਰੀਆ ਐਵਾਰਡੀ ਖਿਡਾਰੀ ਪੂਜਾ ਕਾਦੀਆਂ, ਸੰਧਿਆ ਰਾਣੀ, ਬਿਮੋਲਜੀਤ ਸਿੰਘ ਅਤੇ ਕੁਲਦੀਪ ਹਾਂਡੂ ਨੂੰ ਸਨਮਾਨਿਤ ਕੀਤਾ ਗਿਆ। ਰਾਸਟਰੀ ਵੁਸੂ ਚੈਂਪੀਅਨਸਪਿ (ਲੜਕੇ ਅਤੇ ਲੜਕੀਆਂ) ਦੇ 29ਵੇਂ ਐਡੀਸਨ ਖੇਡ ਦੇ ਦੋ ਰੂਪ ਸਨਸੌ ਅਤੇ ਟਾਅਲੂ ਹੋਣਗੇ। ਪੁਰਸ਼ਾਂ ਦੇ ਟੂਰਨਾਮੈਂਟ ਨੂੰ 44 ਕਿਲੋ, 48 ਕਿਲੋ, 52 ਕਿਲੋ, 56 ਕਿਲੋ, 60 ਕਿਲੋ, 65 ਕਿਲੋ, 70 ਕਿਲੋ, 75 ਕਿਲੋਗ੍ਰਾਮ ਅਤੇ 75 ਕਿਲੋਗ੍ਰਾਮ ਤੋਂ ਵੱਧ ਦੇ ਭਾਰ ਵਰਗਾਂ ਵਿਚ ਵੰਡਿਆ ਜਾਵੇਗਾ ਜਦਕਿ ਮਹਿਲਾ ਟੂਰਨਾਮੈਂਟ ਨੂੰ ਅੰਡਰ 40 ਕਿੱਲੋ, 45 ਕਿਲੋ, 48 ਕਿਲੋ, 52 ਕਿਲੋ, 56 ਕਿਲੋ, 60 ਕਿਲੋ,  65 ਕਿਲੋ, 65 ਕਿੱਲੋ ਤੋਂ ਵੱਧ ਭਾਰ ਵਰਗਾਂ ਵਿਚ ਵੰਡਿਆ ਜਾਵੇਗਾ।  ਸੀਨੀਅਰ ਨੈਸਨਲ ਵੁਸੂ ਚੈਂਪੀਅਨਸਪਿ ਦੇ ਸਾਂਡਾ ਈਵੈਂਟ ਦੀਆਂ ਸਾਰੀਆਂ ਸ੍ਰੇਣੀਆਂ ਵਿਚ ਪੁਰਸਾਂ ਅਤੇ ਮਹਿਲਾਵਾਂ ਦੇ ਕੁਆਲੀਫਾਈ ਮੈਚ ਮੁਕਾਬਲੇ ਦੇ ਪਹਿਲੇ ਦਿਨ ਖੇਡੇ ਗਏ।
ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਇਹ ਚੈਂਪੀਅਨਸ਼ਿਪ ਕੋਰੋਨਾ ਮਹਾਂਮਾਰੀ ਤੋਂ ਬਾਅਦ ਕਰਵਾਈ ਜਾ ਰਹੀ ਸਭ ਤੋਂ ਵੱਡੀ ਕੌਮੀ ਪੱਧਰੀ ਚੈਂਪੀਅਨਸ਼ਿਪ ਹੈ। ਉਨਾਂ ਦੱਸਿਆ ਕੋਵਿਡ -19 ਸਬੰਧੀ ਸਾਵਧਾਨੀਆਂ ਨੂੰ ਧਿਆਨ ਵਿਚ ਰੱਖਦਿਆਂ ਚੰਡੀਗੜ੍ਹ ਯੂਨੀਵਰਸਿਟੀ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਖਿਡਾਰੀ ਬਿਨਾਂ ਕਿਸੇ ਡਰ ਤੋਂ ਖੇਡਾਂ ਵਿਚ ਪ੍ਰਦਰਸ਼ਨ ਕਰ ਸਕਣ। ਫ਼ੋਟੋ ਕੈਪਸ਼ਨ: ਚੰਡੀਗੜ੍ਹ ਯੂਨੀਵਰਸਿਟੀ ਵਿਖੇ 29ਵੀਂ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਦਾ ਉਦਘਾਟਨ ਕਰਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਅਤੇ ਵੁਸ਼ੂ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰੈਜੀਡੈਂਟ ਭੁਪਿੰਦਰ ਸਿੰਘ ਬਾਜਵਾ। ਫ਼ੋਟੋ ਕੈਪਸ਼ਨ: ਚੰਡੀਗੜ੍ਹ ਯੂਨੀਵਰਸਿਟੀ ਵਿਖੇ 29ਵੀਂ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਉਦਘਾਟਨੀ ਸਮਾਗਮ ਦੌਰਾਨ ਭਾਰਤ ਦੇ 28 ਸੂਬਿਆਂ ਅਤੇ 8 ਕੇਂਦਰਸ਼ਾਸ਼ਿਤ ਪ੍ਰਦੇਸ਼ਾਂ ਦੇ ਖਿਡਾਰੀ ਮਾਰਚ ਪਾਸਟ ਦੌਰਾਨ। ਫ਼ੋਟੋ ਕੈਪਸ਼ਨ: ਅੰਤਰਰਾਸ਼ਟਰੀ ਵੁਸ਼ੂ ਖਿਡਾਰੀ ਅਤੇ ਅਰਜੁਨ ਐਵਾਰਡੀ ਸੰਧਿਆ ਰਾਣੀ ਦਾ ਸਨਮਾਨ ਕਰਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ। ਫ਼ੋਟੋ ਕੈਪਸ਼ਨ: ਫ਼ੋਟੋ ਕੈਪਸ਼ਨ: ਅੰਤਰਰਾਸ਼ਟਰੀ ਵੁਸ਼ੂ ਖਿਡਾਰੀ ਅਤੇ ਦ੍ਰੋਣਾਚਾਰੀਆ ਐਵਾਰਡੀ ਕੁਲਦੀਪ ਹਾਂਡੂ ਦਾ ਸਨਮਾਨ ਕਰਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button