ਅੰਤਿਮ ਦਰਸ਼ਨਾਂ ਦੌਰਾਨ ‘ਸਿੱਧੂ ਮੂਸੇਵਾਲਾ’ ਦੇ ਪਰਿਵਾਰ ਤੇ ਸਮਰਥਕਾਂ ਦਾ ਰੋ-ਰੋ ਬੁਰਾ ਹਾਲ
ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਸਿਵਲ ਹਸਪਤਾਲ ਤੋਂ ਲੈ ਕੇ ਪਰਿਵਾਰ ਪਿੰਡ ਪੁੱਜ ਗਿਆ ਹੈ। ਇਸ ਗਮਗੀਨ ਮੌਕੇ ‘ਤੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਸਮਰਥਕਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਸਮਰਥਕਾਂ ਵੱਲੋਂ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਾਏ ਜਾ ਰਹੇ ਹਨ।
ਮੂਸੇਵਾਲਾ ਦੇ ਘਰੋਂ LIVE, ਘਰ ਪਹੁੰਚੀ ਮ੍ਰਿਤਕ ਦੇਹ, ਕਰੋ ਮੂਸੇਵਾਲਾ ਦੇ ਆਖਰੀ ਦਰਸ਼ਨ | D5 Channel Punjabi
ਮੂਸੇਵਾਲਾ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ। ਇਸ ਤੋਂ ਬਾਅਦ ਦੁਪਹਿਰ 12 ਵਜੇ ਦੇ ਕਰੀਬ ਸਿੱਧੂ ਮੂਸੇਵਾਲਾ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਇਸ ਮੌਕੇ ਸੁਰੱਖਿਆ ਮੁਲਾਜ਼ਮਾਂ ਅਤੇ ਪੰਜਾਬ ਪੁਲਿਸ ਦੀਆਂ ਗੱਡੀਆਂ ਵੀ ਮੌਜੂਦ ਹਨ। ਸਿੱਧੂ ਮੂਸੇਵਾਲਾ ਦੇ ਘਰ ਵੱਡੇ-ਵੱਡੇ ਕਲਾਕਾਰ ਅਤੇ ਹੋਰ ਮਹਾਨ ਸ਼ਖ਼ਸੀਅਤਾਂ ਦੁੱਖ ਪ੍ਰਗਟ ਕਰਨ ਲਈ ਪੁੱਜ ਚੁੱਕੀਆਂ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.