PunjabTop News

ਅੰਦੋਲਨ ‘ਚ ਸ਼ੁਭਕਰਨ ਦੀ ਮੌਤ ਦਾ ਮਾਮਲਾ, ਹਾਈਕੋਰਟ ਕਮੇਟੀ ਅੱਜ ਕਿਸਾਨਾਂ ਦਾ ਸੁਣੇਗੀ ਪੱਖ, 30 ਕਿਸਾਨ ਆਪਣੇ ਬਿਆਨ ਕਰਵਾਉਣਗੇ ਦਰਜ

ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ‘ਚ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਬਣਾਈ ਗਈ ਕਮੇਟੀ ਅੱਜ ਕਿਸਾਨਾਂ ਦੇ ਬਿਆਨ ਦਰਜ ਕਰੇਗੀ। ਕਿਸਾਨ ਭਵਨ ਵਿੱਚ ਕਿਸਾਨਾਂ ਦੇ ਬਿਆਨ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ, ਸੀਨੀਅਰ ਐਡਵੋਕੇਟ ਏਪੀਐੱਸ ਦਿਓਲ ਨੇ 27 ਫਰਵਰੀ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਵਿੱਚ 21 ਫਰਵਰੀ ਨੂੰ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਦੀ ਮੌਤ ਦੀ ਜਾਂਚ ਲਈ ਸਾਬਕਾ ਜੱਜ ਦੀ ਅਗਵਾਈ ਹੇਠ ਜਾਂਚ ਕਮੇਟੀ ਬਣਾਉਣ ਦੀ ਮੰਗ ਕੀਤੀ ਗਈ ਸੀ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਉਕਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ 7 ਮਾਰਚ ਨੂੰ ਸਾਬਕਾ ਜੱਜ ਜੈਸ੍ਰੀ ਠਾਕੁਰ ਦੀ ਅਗਵਾਈ ਹੇਠ ਕਮੇਟੀ ਬਣਾ ਦਿੱਤੀ ਸੀ। ਇਸ ਕਮੇਟੀ ਨੇ 18 ਅਪਰੈਲ ਨੂੰ ਝੜਪ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਬਾਅਦ ਵਿੱਚ ਗਵਾਹਾਂ ਨੂੰ ਸਬੂਤ ਪੇਸ਼ ਕਰਨ ਅਤੇ ਬਿਆਨ ਦਰਜ ਕਰਵਾਉਣ ਲਈ ਕਿਹਾ ਸੀ। ਪਹਿਲਾਂ ਕਮੇਟੀ ਵੱਲੋਂ ਕਿਸਾਨਾਂ ਨੂੰ ਨਰਵਾਣਾ ਪੀਡਬਲਯੂਡੀ ਗੈਸਟ ਹਾਊਸ ਵਿੱਚ ਸੱਦਿਆ ਗਿਆ ਸੀ, ਪਰ ਹੁਣ ਕਮੇਟੀ ਵੱਲੋਂ 6 ਮਈ ਨੂੰ ਚੰਡੀਗੜ੍ਹ ਵਿੱਚ ਕਿਸਾਨ ਭਵਨ ’ਚ ਦੁਪਹਿਰੇ 2.30 ਵਜੇ ਕਿਸਾਨਾਂ ਦੇ ਬਿਆਨ ਦਰਜ ਕੀਤੇ ਜਾਣਗੇ। ਇਸ ਕਮੇਟੀ ਨੇ 30 ਜ਼ਖ਼ਮੀ ਕਿਸਾਨਾਂ ਨੂੰ ਆਪਣੇ ਬਿਆਨ ਦਰਜ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button