Breaking NewsD5 specialIndiaNewsTop News

‘ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੀ ਮੌਤ ਦਾ ਕੋਈ ਰਿਕਾਰਡ ਨਹੀਂ, ਅਜਿਹੇ ‘ਚ ਮੁਆਵਜ਼ੇ ਦਾ ਸਵਾਲ ਨਹੀਂ’ 

ਨਵੀਂ ਦਿੱਲੀ : ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਲੋਕ ਸਭਾ ‘ਚ ਲਿਖਤ ਜਵਾਬ ‘ਚ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੁੱਧ ਚੱਲ ਰਹੇ ਅੰਦੋਲਨ ‘ਚ ਕਿਸੇ ਵੀ ਕਿਸਾਨ ਦੀ ਮੌਤ ਨਹੀਂ ਹੋਈ ਹੈ। ਤੋਮਰ ਨੇ ਕਿਹਾ ਕਿ ਖੇਤੀ ਮੰਤਰਾਲੇ ਦੇ ਕੋਲ ਕਿਸਾਨ ਅੰਦੋਲਨ ਕਾਰਨ ਕਿਸੇ ਕਿਸਾਨ ਦੀ ਮੌਤ ਦਾ ਕੋਈ ਰਿਕਾਰਡ ਨਹੀਂ ਹੈ, ਅਜਿਹੇ ‘ਚ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦਾ ਕੋਈ ਸਵਾਲ ਪੈਦਾ ਨਹੀਂ ਹੁੰਦਾ ।

ਪਾਰਲੀਮੈਂਟ ‘ਚ ਗਰਜਿਆ ਭਗਵੰਤ ਮਾਨ, ਹੋ ਅੱਗ ਵਾਂਗ ਤੱਤਾ! ਕਰਾਤੀ ਬੱਲੇ-ਬੱਲੇ || D5 Channel Punjabi

ਦਰਅਸਲ ਸਰਕਾਰ ਨੇ ਲੋਕ ਸਭਾ ‘ਚ ਪੁੱਛਿਆ ਸੀ ਕੀ ਸਰਕਾਰ ਦੇ ਕੋਲ ਕੋਈ ਡਾਟਾ ਹੈ ਕਿ ਕਿੰਨੇ ਕਿਸਾਨਾਂ ਦੀ ਅੰਦੋਲਨ ਦੌਰਾਨ ਮੌਤ ਹੋਈ ਹੈ ਅਤੇ ਕੀ ਸਰਕਾਰ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਵੇਗੀ। ਇਸ ‘ਤੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਰਕਾਰ ਲਗਾਤਾਰ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰ ਰਹੀ ਹੈ ਤਾਂ ਜੋ ਅੰਦੋਲਨ ਨੂੰ ਖਤਮ ਕੀਤਾ ਜਾ ਸਕੇ, ਇਸ ਦੇ ਲਈ ਸਰਕਾਰ ਅਤੇ ਅੰਦੋਲਨਕਾਰੀ ਕਿਸਾਨ ਜਥੇਬੰਦੀਆਂ ਵਿਚਾਲੇ 11 ਪੱਧਰੀ ਗੱਲਬਾਤ ਵੀ ਹੋਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button