PunjabTop News

ਅੰਬਾਲਾ ਪੁਲਸ ਨੇ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਨੂੰ ਮੋਹਾਲੀ ਏਅਰਪੋਰਟ ਤੋਂ ਕੀਤਾ ਗ੍ਰਿਫਤਾਰ

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ 31 ਮਾਰਚ ਨੂੰ ਹਰਿਆਣਾ ਦੇ ਅੰਬਾਲਾ ‘ਚ ਨੌਜਵਾਨ ਕਿਸਾਨ ਸ਼ੁਭਕਰਨ ਦੀ ਸ਼ਰਧਾਂਜਲੀ ਮੀਟਿੰਗ ਹੋ ਰਹੀ ਹੈ। ਇਸ ਤੋਂ ਪਹਿਲਾਂ ਵੀ ਅੰਬਾਲਾ ਪੁਲਸ ਨੇ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਨੂੰ ਮੋਹਾਲੀ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ , ਜਿਸ ਤੋਂ ਬਾਅਦ ਅੰਬਾਲਾ ਦੀ ਸੀ.ਆਈ.ਏ. ਨਵਦੀਪ ਜਲਬੇੜਾ ਨੂੰ ਅੰਬਾਲਾ ਦੀ ਅਦਾਲਤ ‘ਚ ਲੈ ਗਈ ਸੀ। ਨਵਦੀਪ ਨੂੰ ਅੱਜ ਭਾਰੀ ਪੁਲੀਸ ਫੋਰਸ ਦੀ ਹਾਜ਼ਰੀ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵਿੱਚ ਪੇਸ਼ ਹੋਣ ਤੋਂ ਪਹਿਲਾਂ ਸਿਵਲ ਹਸਪਤਾਲ ਵਿੱਚ ਨਵਦੀਪ ਦਾ ਮੈਡੀਕਲ ਕਰਵਾਇਆ ਗਿਆ। ਅਦਾਲਤ ਨੇ ਸੀ.ਆਈ.ਏ.-1 ਨੂੰ 2 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button