PunjabTop News

ਅੰਬਾਲਾ ਪੁਲੀਸ ਨੇ ਕਿਸਾਨਾਂ ਨੂੰ ਜਾਂਚ ‘ਚ ਸ਼ਾਮਲ ਹੋਣ ਦਾ ਦਿੱਤਾ ਨੋਟਿਸ

ਅੱਜ ਹਰਿਆਣਾ ਦੇ ਅੰਬਾਲਾ ਜ਼ਿਲੇ ਵਿਚ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਅਸਤੀ ਕਲਸ਼ ਯਾਤਰਾ ਕੱਢੀ ਜਾਵੇਗੀ।ਅਸਥੀ ਕਲਸ਼ ਯਾਤਰਾ ਅੱਜ ਨਰਾਇਣਗੜ੍ਹ ਦੇ ਕਈ ਪਿੰਡਾਂ ਵਿਚੋਂ ਹੁੰਦੀ ਹੋਈ ਨਿਕਲੇਗੀ। ਅੰਬਾਲਾ ਦਾ ਇਲਾਕਾ ਦੂਜੇ ਪਾਸੇ ਅੰਬਾਲਾ ਪੁਲੀਸ ਨੇ ਕਿਸਾਨਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਦਾ ਨੋਟਿਸ ਦਿੱਤਾ ਹੈ ਅਤੇ ਅੱਜ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ’ਤੇ ਦਬਾਅ ਪਾ ਰਹੀ ਹੈ ਪਰ ਅਸੀਂ ਨਾ ਤਾਂ ਝੁਕਾਂਗੇ ਅਤੇ ਨਾ ਹੀ ਦਬਾਵਾਂਗੇ।

ਹਰਿਆਣਾ ਪੁਲਿਸ (ਅੰਬਾਲਾ) ਨੇ ਕਿਸਾਨਾਂ ਨੂੰ ਮੁੜ ਨੋਟਿਸ ਜਾਰੀ ਕੀਤਾ ਹੈ। ਕਿਸਾਨ ਆਗੂ ਅਮਰਜੀਤ ਸਿੰਘ ਮੋਹੜੀ, ਤੇਜਬੀਰ ਸਿੰਘ ਤੇ ਮਨਜੀਤ ਸਿੰਘ ਸਣੇ ਹੋਰ ਕਿਸਾਨਾਂ ਨੂੰ ਨੋਟਿਸ ਜਾਰੀ ਕਰਦਿਆਂ ਪੁਲਿਸ ਨੇ ਉਨ੍ਹਾਂ ਨੂੰ ਕਿਸਾਨ ਅੰਦੋਲਨ ਦੇ ਦਰਜ ਕੀਤੇ ਕੇਸ ਵਿੱਚ ਪੁੱਛਗਿੱਛ ਲਈ ਸ਼ਾਮਲ ਹੋਣ ਦੀ ਹਦਾਇਤ ਦਿੱਤੀ ਹੈ। ਨੋਟਿਸ ‘ਚ ਲਿਖਿਆ ਗਿਆ ਹੈ ਕਿ ਪਹਿਲਾਂ ਵੀ ਤੁਹਾਨੂੰ ਪੁੱਛਗਿੱਛ ਲਈ ਨੋਟਿਸ ਦਿੱਤਾ ਗਿਆ ਸੀ ਪਰ ਤੁਸੀਂ ਦਿੱਤੇ ਸਮੇਂ ‘ਤੇ ਹਾਜ਼ਰ ਨਹੀਂ ਹੋਏ। ਸੀਆਈਏ-2 ਵੱਲੋਂ ਜਾਰੀ ਨੋਟਿਸ ਵਿੱਚ ਕਿਸਾਨਾਂ ਨੂੰ 29 ਮਾਰਚ ਨੂੰ ਸਵੇਰੇ 10 ਵਜੇ ਜਾਂਚ ਵਿੱਚ ਸ਼ਾਮਲ ਹੋਣ ਦੀ ਹਦਾਇਤ ਦਿੱਤੀ ਗਈ ਹੈ।

13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਨੂੰ 46 ਦਿਨ ਬੀਤ ਚੁੱਕੇ ਹਨ। ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨ ਡਟੇ ਹੋਏ ਹਨ। ਚਾਰ ਦੌਰ ਦੀ ਸ਼ੁਰੂਆਤੀ ਗੱਲਬਾਤ ਵਿੱਚ ਵੀ ਕੋਈ ਸਹਿਮਤੀ ਨਹੀਂ ਬਣ ਸਕੀ ਹੈ। ਹਰਿਆਣਾ-ਪੰਜਾਬ ਦੇ ਸ਼ੰਭੂ, ਖਨੌਰੀ ਬਾਰਡਰ ‘ਤੇ ਉਸੇ ਦਿਨ ਤੋਂ ਹੀ ਹਜ਼ਾਰਾਂ ਕਿਸਾਨ ਧਰਨੇ ‘ਤੇ ਡਟੇ ਹੋਏ ਹਨ। ਅੰਤਰਰਾਸ਼ਟਰੀ ਪਹਿਲਵਾਨ ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ, ਗਾਇਕ ਰੇਸ਼ਮ ਸਿੰਘ ਅਨਮੋਲ ਸਮੇਤ ਕਈ ਸੰਸਥਾਵਾਂ ਨੇ ਸਹਿਯੋਗ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button