ਅੰਬਾਲਾ ਵਿਖੇ ਹੋਈ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਐਸ.ਐਸ.ਪੀ. ਨੂੰ ਮੰਗ ਪੱਤਰ
ਅੰਮ੍ਰਿਤਸਰ: ਅੰਬਾਲਾ ਦੇ ਬਬਿਆਲ ਪਿੰਡ ਦੇ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਬੀਤੇ ਕੱਲ੍ਹ ਵਾਪਰੀ ਘਟਨਾ ਦੇ ਦੋਸ਼ੀਆਂ ਖਿਲਾਫ ਕਾਰਵਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਦੀ ਅਗਵਾਈ ਵਿਚ ਇਕ ਵਫਦ ਨੇ ਅੰਬਾਲਾ ਦੇ ਐਸ.ਐਸ.ਪੀ. ਨੂੰ ਮੰਗ ਪੱਤਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਬੇਅਦਬੀ ਦੀ ਇਸ ਘਟਨਾ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਕਰੜੀ ਸਜ਼ਾ ਦਿੱਤੀ ਜਾਵੇ।
Bishnoi Call Recording Leak : Sidhu Moosewala ਨੂੰ ਮਾਰਨ ਤੋਂ ਬਾਅਦ Bishoi ਦੀ ਨਵੀਂ Call Recording
ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਿੱਖਾਂ ਅੰਦਰ ਵੱਡਾ ਸਤਿਕਾਰ ਹੈ ਅਤੇ ਬੇਅਦਬੀ ਦੀ ਇਸ ਘਟਨਾ ਨੇ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰੀ ਹੈ। ਇਸ ਦੇ ਦੋਸ਼ੀ ਕਿਸੇ ਵੀ ਹਾਲਤ ਵਿਚ ਬਖਸ਼ੇ ਨਹੀਂ ਜਾਣੇ ਚਾਹੀਦੇ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਦੀ ਭਾਲ ਕਰਕੇ ਉਨ੍ਹਾਂ ਵਿਰੁੱਧ ਕਾਨੂੰਨ ਦੀ ਧਾਰਾ 295-ਏ ਦੇ ਨਾਲ-ਨਾਲ ਯੂ.ਏ.ਪੀ.ਏ. ਤਹਿਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਅਜੇ ਤੱਕ ਦੋਸ਼ੀਆਂ ਦੀ ਪਛਾਣ ਨਹੀਂ ਕੀਤੀ ਜਾ ਸਕੀ ਜਿਸ ਨਾਲ ਸੰਗਤ ਵਿਚ ਰੋਸ ਦੀ ਭਾਵਨਾ ਹੈ।
Political Battle : Akali Dal ਲਈ ਵੱਡਾ ਖ਼ਤਰਾ! ਪੰਥਕ ਜਥੇਬੰਦੀਆਂ ਨੇ ਕਰਤੀ ਬਗਾਵਤ | D5 Channel Punjabi
ਅੰਬਾਲਾ ਦੇ ਐਸ.ਐਸ.ਪੀ. ਨੂੰ ਮਿਲਣ ਮੌਕੇ ਜਥੇਦਾਰ ਕਰਨੈਲ ਸਿੰਘ ਪੰਜੋਲੀ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਸ. ਹਰਪਾਲ ਸਿੰਘ ਪਾਲੀ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਜਸਮੇਰ ਸਿੰਘ ਲਾਛੜੂ, ਸ. ਸੁਖਦੇਵ ਸਿੰਘ ਗੋਬਿੰਦਗੜ੍ਹ, ਸ. ਗੁਰਦੀਪ ਸਿੰਘ ਭਾਨੂੰਖੇੜੀ, ਸ. ਭੁਪਾਲ ਸਿੰਘ, ਸ. ਚਰਨਜੀਤ ਸਿੰਘ, ਸੁਆਮੀ ਰਜੇਸ਼ ਕੁਮਾਰ, ਸ. ਹਾਕਮ ਸਿੰਘ ਖਾਸਪੁਰ, ਸ. ਸੁਰਿੰਦਰ ਸਿੰਘ, ਸ. ਰਣਵੀਰ ਸਿੰਘ, ਸ. ਰਵਿੰਦਰ ਸਿੰਘ ਆਦਿ ਮੌਜੂਦ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.