Press ReleasePunjabTop News

ਅੰਬੇਦਕਰ ਇੰਸਟੀਚਿਊਟ ਆਫ਼ ਕੈਰੀਅਰਜ਼ ਐਂਡ ਕੋਰਸਿਜ਼ ਦੀ ਇਮਾਰਤ ਦੀ ਮੁਰੰਮਤ ਅਤੇ ਰੱਖ-ਰਖਾਅ ਲਈ 1.47 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ : ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰੀਬ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸੂਬਾ ਸਰਕਾਰ ਵੱਲੋਂ ਇਸ ਸਬੰਧੀ ਵੱਖ – ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ 3ਬੀ-2 ਮੋਹਾਲੀ ਵਿਖੇ ਅੰਬੇਦਕਰ ਇੰਸਟੀਚਿਊਟ ਆਫ਼ ਕੈਰੀਅਰਜ਼ ਐਂਡ ਕੋਰਸਿਜ਼ ਦੀ ਇਮਾਰਤ ਦੀ ਮੁਰੰਮਤ ਅਤੇ ਰੱਖ-ਰਖਾਅ ਲਈ 1 ਕਰੋੜ 47 ਲੱਖ ਰੁਪਏ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ।
ਜਥੇਬੰਦੀ ਦੇ Police ਨਾਲ ਹੋਏ ਟਾਕਰੇ, ਝੰਡੇ ਲੈ ਕੇ ਵੜ ਗਏ ਅੰਦਰ | D5 Channel Punjabi | Patiala News
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ  ਡਾ.ਬਲਜੀਤ ਕੌਰ ਨੇ ਦੱਸਿਆ ਕਿ ਅੰਬੇਦਕਰ ਇੰਸਟੀਚਿਊਟ ਆਫ ਕੈਰੀਅਰਜ਼ ਐਂਡ ਕੋਰਸਿਜ਼, ਰਾਜ ਦੀਆਂ ਮਿਆਰੀ ਸੰਸਥਾਵਾਂ ਵਿਚੋਂ ਇੱਕ ਹੈ, ਜਿਥੇ ਵੱਖ-ਵੱਖ ਮਿਆਰੀ ਕਿੱਤਾ ਮੁਖੀ ਸਿਖਲਾਈ ਅਤੇ ਕੋਰਸ ਪ੍ਰਦਾਨ ਕੀਤੇ ਜਾਂਦੇ ਹਨ। ਇਸ ਸੰਸਥਾ ਵਿਚ ਵਿਦਿਆਰਥੀਆਂ ਲਈ ਸਰਵੋਤਮ ਸਿੱਖਣ ਅਤੇ ਵਿਕਾਸ ਲਈ ਅਨੁਕੂਲ ਮਾਹੌਲ ਸਿਰਜਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਥੇ ਵਿਦਿਆਰਥੀਆਂ ਨੂੰ ਉਹਨਾਂ ਦੇ ਚੁਣੇ ਹੋਏ ਖੇਤਰਾਂ ਵਿੱਚ ਉੱਤਮ ਸਹੂਲਤਾਂ ਪ੍ਰਦਾਨ ਕੀਤੀਆ ਜਾਂਦੀਆਂ ਹਨ।  ਜਿਸ ਨਾਲ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।
Sangrur ‘ਚ ਆਇਆ Flood! ਘਰਾਂ ਤੋਂ ਬਾਹਰ ਨਿਕਲੀਆਂ ਔਰਤਾਂ! ਸਰਕਾਰ ਤੋਂ ਰੱਖੀ ਵੱਡੀ ਮੰਗ! | D5 Channel Punjabi
ਉਨ੍ਹਾਂ ਕਿਹਾ ਕਿ ਇਮਾਰਤ ਵਿਚ ਕੁੱਝ ਮੁਰੰਮਤ ਦੀ ਲੋੜ ਸਾਹਮਣੇ ਆਈ ਸੀ ਜਿਸਨੂੰ ਤੁਰੰਤ ਵਿਚਾਰਦਿਆਂ ਇਹ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅੰਬੇਦਕਰ ਇੰਸਟੀਚਿਊਟ ਆਫ਼ ਕੈਰੀਅਰਜ਼ ਐਂਡ ਕੋਰਸਿਜ਼ ਦੀ ਇਮਾਰਤ ਦੀ ਮੁਰੰਮਤ/ਰੱਖ-ਰਖਾਅ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਫੰਡਾਂ ਦੀ ਕੁਸ਼ਲਤਾ ਤੇ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕਰਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button