IndiaTop News

ਅੰਮ੍ਰਿਤਪਾਲ ਦੇ 4 ਸਾਥੀ ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ

ਚੰਡੀਗੜ੍ਹ : ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਰ ਸਾਥੀਆਂ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਛੱਡ ਦਿੱਤਾ ਹੈ। ਅੰਮ੍ਰਿਤਸਰ ਦੇ ਐਸ ਪੀ ਦਿਹਾਤੀ ਤੇਜਬੀਰ ਸਿੰਘ ਹੁੰਦਲ ਦੀ ਅਗਵਾਈ ਵਿਚ ਪੰਜਾਬ ਪੁਲਿਸ ਦੀ 27 ਮੈਂਬਰੀ ਟੀਮ ਇਹਨਾਂ ਚਾਰਾਂ ਨੂੰ ਭਾਰਤੀ ਹਵਾਈ ਫੌਜ ਦੇ ਵਿਸ਼ੇਸ਼ ਜਹਾਜ਼ ਵਿਚ ਅੰਮ੍ਰਿਤਸਰ ਤੋਂ ਆਸਾਮ ਲੈ ਕੇ ਗਈ ਜਿਥੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇ ਐਸ ਐਸ ਪੀ ਨੇ ਹਵਾਈ ਅੱਡੇ ’ਤੇ ਉਹਨਾਂ ਨੂੰ ਰਿਸੀਵ ਕੀਤਾ ਤੇ ਫਿਰ ਭਾਰੀ ਸੁਰੱਖਿਆ ਹੇਠ ਇਹਨਾਂ ਚਾਰਾਂ ਨੂੰ ਡਿਬਰੂਗੜ੍ਹ ਜੇਲ੍ਹ ਵਿਚ ਲਿਜਾ ਕੇ ਬੰਦ ਕਰ ਦਿੱਤਾ ਗਿਆ। ਇਹਨਾਂ ਚਾਰਾਂ ਵਿਚ ਵਾਰਸ ਪੰਜਾਬ ਦੇ ਜਥੇਬੰਦੀ ਦਾ ਫਾਈਨਾਂਸਰ ਤੇ ਫਿਲਮੀ ਐਕਟਰ ਦਲਜੀਤ ਸਿੰਘ ਕਲਸੀ, ਭਗਵੰਤ ਸਿੰਘ, ਗੁਰਮੀਤ ਸਿੰਘ ਤੇ ਪ੍ਰਧਾਨ ਮੰਤਰੀ ਬਾਜੇਕੇ ਸ਼ਾਮਲ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button