ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਅੰਮ੍ਰਿਤਪਾਲ ਨੂੰ ਭਗੌੜਾ ਐਲਾਨ ਦਿੱਤਾ ਹੈ। ਉਸ ਦੀਆਂ ਦੋ ਕਾਰਾਂ ਜ਼ਬਤ ਕਰਨ ਦੇ ਨਾਲ-ਨਾਲ ਉਸ ਦੇ ਗੰਨਰਾਂ ਨੂੰ ਵੀ ਫੜ ਲਿਆ ਗਿਆ ਹੈ। ਉਨ੍ਹਾਂ ਦੇ ਹਥਿਆਰਾਂ ਦੀ ਕਾਨੂੰਨੀ ਜਾਂਚ ਕੀਤੀ ਜਾ ਰਹੀ ਹੈ। ਜਲੰਧਰ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਹਿਲ ਅਨੁਸਾਰ ਪੰਜਾਬ ਪੁਲਿਸ ਦੇ ਜਵਾਨ ਅੰਮ੍ਰਿਤਪਾਲ ਸਿੰਘ ਨੂੰ ਜਲਦ ਗਿ੍ਫ਼ਤਾਰ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ | ਹੁਣ ਤੱਕ 78 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਤਿੱਖੀ ਚੈਕਿੰਗ ਮੁਹਿੰਮ ਜਾਰੀ ਹੈ।ਪੰਜਾਬ ਪੁਲਿਸ ਮੁਤਾਬਕ ਅੰਮ੍ਰਿਤਪਾਲ ਖਿਲਾਫ ਸੂਬੇ ਭਰ ‘ਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਜਦਕਿ ਕਈ ਹੋਰ ਖਾਲਿਸਤਾਨ ਸਮਰਥਕਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਅੰਮ੍ਰਿਤਪਾਲ ਸਿੰਘ ਸਮੇਤ ਕਈ ਹੋਰ ਫਰਾਰ ਹਨ ਅਤੇ ਉਨ੍ਹਾਂ ਨੂੰ ਫੜਨ ਲਈ ਵੱਡੀ ਛਾਪੇਮਾਰੀ ਕੀਤੀ ਜਾ ਰਹੀ ਹੈ। ਫੜੇ ਗਏ ਨੌਜਵਾਨਾਂ ਕੋਲੋਂ ਇਕ .315 ਬੋਰ ਰਾਈਫਲ, ਸੱਤ 12 ਬੋਰ ਰਾਈਫਲ, ਇਕ ਰਿਵਾਲਵਰ ਅਤੇ ਵੱਖ-ਵੱਖ ਕੈਲੀਬਰ ਦੇ 373 ਕਾਰਤੂਸ ਬਰਾਮਦ ਕੀਤੇ ਗਏ ਹਨ।ਇਸ ਦੌਰਾਨ ਪੂਰੇ ਪੰਜਾਬ ਵਿਚ ਹਾਈ ਅਲਰਟ ‘ਤੇ ਹੈ। ਮਾਹੌਲ ਖ਼ਰਾਬ ਹੋਣ ਦੇ ਮੱਦੇਨਜ਼ਰ ਐਤਵਾਰ ਦੁਪਹਿਰ ਤੱਕ ਪੰਜਾਬ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ, ਫਾਜ਼ਿਲਕਾ, ਮੋਗਾ, ਬਠਿੰਡਾ ਅਤੇ ਮੁਕਤਸਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰਕੇ ਭਾਰੀ ਸੁਰੱਖਿਆ ਤਾਇਨਾਤ ਕੀਤੀ ਗਈ ਹੈ। ਪੰਜਾਬ ਦੀ ਹਿਮਾਚਲ ਅਤੇ ਜੰਮੂ-ਕਸ਼ਮੀਰ ਨਾਲ ਲੱਗਦੀ ਸਰਹੱਦ ਨੂੰ ਸੀਲ ਕਰ ਦਿੱਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.