PunjabTop News

ਅੰਮ੍ਰਿਤਪਾਲ ਮਾਮਲੇ ਨਾਲ ਜੁੜੀਆਂ ਪੰਜ ਪਟੀਸ਼ਨਾਂ ’ਤੇ ਸੁਣਵਾਈ ਹੋਈ ਮੁਲਤਵੀ, ਹਾਈਕੋਰਟ ਨੇ ਜਾਰੀ ਕੀਤੀ ਅਗਲੀ ਤਾਰੀਖ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨਾਲ ਜੁੜੀਆਂ ਪੰਜ ਪਟੀਸ਼ਨਾਂ ’ਤੇ ਸੁਣਵਾਈ 11 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਹੈ। ਇਹਨਾਂ ਪਟੀਸ਼ਨਾਂ ਰਾਹੀਂ ਮੰਗ ਕੀਤੀ ਗਈ ਸੀ ਕਿ ਪੰਜਾਬ ਸਰਕਾਰ ਗ੍ਰਿਫਤਾਰ ਕੀਤੇ ਗਏ ਆਗੂਆਂ ਨਾਲ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਮੁਲਾਕਾਤ ਕਰਨ ਦੀ ਆਗਿਆ ਦੇਵੇ ਅਤੇ ਦਰਜ ਕੀਤੇ ਗਏ ਕੇਸਾਂ ਦੀਆਂ ਕਾਪੀਆਂ ਪ੍ਰਦਾਨ ਕੀਤੀਆਂ ਜਾਣ। ਕੋਰਟ ਵਿਚ ਇਹ ਪਟੀਸ਼ਨਾਂ ਗੁਰਮੀਤ ਸਿੰਘ ਭੁੱਕਣਵਾਲਾ ਦੀ ਪਤਨੀ ਪਵਿੱਤਰ ਕੌਰ, ਪ੍ਰਧਾਨ ਮੰਤਰੀ ਬਾਜੇਕੇ ਦੇ ਪਿਤਾ ਹਰਜਿੰਦਰ ਸਿੰਘ, ਬਸੰਤ ਸਿੰਘ ਦੇ ਪਿਤਾ ਸੁਰਜੀਤ ਸਿੰਘ, ਕੁਲਵੰਤ ਸਿੰਘ ਦੀ ਪਤਨੀ ਵੀਰਪਾਲ ਕੌਰ ਤੇ ਵਰਿੰਦਰ ਸਿੰਘ ਉਰਫ ਫੌਜੀ ਦੀ ਪਤਨੀ ਸਿਮਰਨਜੀਤ ਕੌਰ ਨੇ ਦਾਇਰ ਕੀਤੀਆਂ  ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button