PunjabTop News

ਅੰਮ੍ਰਿਤਪਾਲ ਸਿੰਘ ਅਤੇ ਉਸਦੇ 9 ਸਾਥੀਆਂ ਨੇ ਲਗਭਗ ਇੱਕ ਮਹੀਨੇ ਬਾਅਦ ਖਤਮ ਕੀਤੀ ਭੁੱਖ ਹੜਤਾਲ

ਖਾਲਿਸਤਾਨ ਸਮਰਥਕ ਅਤੇ ਵਾਰਿਸ ਪੰਜਾਬੀ ਆਗੂ ਅੰਮ੍ਰਿਤਪਾਲ ਸਿੰਘ ਅਤੇ ਉਸਦੇ 9 ਸਾਥੀਆਂ ਨੇ ਲਗਭਗ ਇੱਕ ਮਹੀਨੇ ਬਾਅਦ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। 17 ਫਰਵਰੀ ਤੋਂ ਪੰਜਾਬ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਸਾਰਿਆਂ ਨੇ ਭੁੱਖ ਹੜਤਾਲ ਕੀਤੀ ਸੀ। ਹੜਤਾਲ ਨੂੰ ਤੋੜਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੀ 7 ਮੈਂਬਰੀ ਟੀਮ ਆਸਾਮ ਦੀ ਜੇਲ ਪਹੁੰਚੀ ਸੀ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਆਦੇਸ਼ਾਂ ਉੱਤੇ ਡਿਬਰੂਗੜ੍ਹ ਜੇਲ੍ਹ ਵਿਚ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀ ਸਿੰਘਾਂ ਦੀ ਮੁਲਾਕਾਤ ਕਰਕੇ ਭੁੱਖ ਹੜਤਾਲ ਸਮਾਪਤ ਕਰਵਾਉਣ ਲਈ ਭੇਜੇ ਗਏ ਪੰਜ ਸਿੰਘਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਅਰਦਾਸੀਏ ਭਾਈ ਪ੍ਰੇਮ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਬਲਵਿੰਦਰ ਸਿੰਘ ਅਤੇ ਭਾਈ ਬਿਕਰਮਜੀਤ ਸਿੰਘ ਸ਼ਾਮਲ ਸਨ। ਪੰਜ ਸਿੰਘਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਵੀ ਸ਼ਾਮਲ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button