
ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ‘ਚ ਲੋਕ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ। ਇਸ ਮੌਕੇ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤੇ ਅੰਤਿਮ ਯਾਤਰਾ ‘ਚ ਸ਼ਾਮਲ ਹੋਣ ਲਈ ਪਹੁੰਚੇ।
ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਭੀਮ ਸਿੰਘ ਨੇ ਕਿਹਾ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਜੀ ਖਾਲਸਾ ਦੀ ਦਾਦੀ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਤੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਪਹੁੰਚੇ ਹਨ।
ਰਿਹਾਈ ਦੇ ਮੁੱਦੇ ‘ਤੇ ਗੱਲ ਕਰਦਿਆਂ ਭੀਮ ਸਿੰਘ ਨੇ ਮੰਗ ਕੀਤੀ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਰੇ ਸਾਥੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਲੰਬੇ ਸਮੇਂ ਤੋਂ ਬੰਦ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਦੀ ਵੀ ਮੰਗ ਉਠਾਈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਪਹਿਲਾਂ ਵੀ ਵੱਡੇ ਪੱਧਰ ‘ਤੇ ਮੋਰਚੇ ਲਗਾਏ ਜਾ ਚੁੱਕੇ ਹਨ, ਪਰ ਸਰਕਾਰਾਂ ਵੱਲੋਂ ਇਸ ਮਾਮਲੇ ਵੱਲ ਗੰਭੀਰਤਾ ਨਾਲ ਧਿਆਨ ਨਹੀਂ ਦਿੱਤਾ ਗਿਆ।
ਭੀਮ ਸਿੰਘ ਨੇ ਮੌਜੂਦਾ ਸਰਕਾਰਾਂ ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਪਹਿਲਾਂ ਦੇਸ਼ ‘ਤੇ ਅੰਗਰੇਜ਼ਾਂ ਤੇ ਮੁਗਲਾਂ ਵਰਗੀਆਂ ਵਿਦੇਸ਼ੀ ਤਾਕਤਾਂ ਦਾ ਰਾਜ ਹੁੰਦਾ ਸੀ, ਪਰ ਅੱਜ ਦੇਸ਼ ਵਿੱਚ ਲੋਕਾਂ ਵੱਲੋਂ ਚੁਣੀਆਂ ਹੋਈਆਂ ਲੋਕਤੰਤਰੀ ਸਰਕਾਰਾਂ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰੀ ਸਰਕਾਰਾਂ ਨੂੰ ਕਾਨੂੰਨ ਨੂੰ ਛਿੱਕੇ ‘ਤੇ ਨਹੀਂ ਟੰਗਣਾ ਚਾਹੀਦਾ ਤੇ ਲੋਕਾਂ ਦੀਆਂ ਭਾਵਨਾਵਾਂ ਤੇ ਅਧਿਕਾਰਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।
ਅਖੀਰ ‘ਚ ਉਨ੍ਹਾਂ ਨੇ ਇੱਕ ਵਾਰ ਫਿਰ ਸਰਕਾਰ ਤੋਂ ਅਪੀਲ ਕੀਤੀ ਕਿ ਮਨੁੱਖੀ ਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਧਿਆਨ ‘ਚ ਰੱਖਦਿਆਂ ਅੰਮ੍ਰਿਤਪਾਲ ਸਿੰਘ, ਉਨ੍ਹਾਂ ਦੇ ਸਾਥੀਆਂ ਤੇ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਈ ਜਾਵੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




