PunjabTop News

ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਸੰਭਾਲਣਗੇ :- ਪੰਜਾਬ ਅਤੇ ਹਰਿਆਣਾ ਹਾਈ ਕੋਰਟ

ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜਨਗੇ। ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਸੀ। ਜਿਸ ਵਿੱਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ 7 ਦਿਨਾਂ ਦਾ ਸਮਾਂ ਮੰਗਿਆ ਸੀ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫੈਸਲੇ ਵਿੱਚ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਸੰਭਾਲਣਗੇ।

ਅਦਾਲਤ ਨੇ ਕਿਹਾ ਹੈ ਕਿ ਇਹ ਸਾਰੀ ਪ੍ਰਕਿਰਿਆ ਸੋਮਵਾਰ ਤੱਕ ਪੂਰੀ ਕਰ ਲਈ ਜਾਵੇ। ਪਟੀਸ਼ਨ ਵਿੱਚ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਉਸ ਨੂੰ ਸੱਤ ਦਿਨਾਂ ਲਈ ਜੇਲ੍ਹ ਵਿਚੋਂ ਰਿਹਾਅ ਕੀਤਾ ਜਾਵੇ, ਤਾਂ ਜੋ ਉਹ ਆਪਣੀ ਚੋਣ ਲੜਨ ਦੀ ਪ੍ਰਕਿਰਿਆ ਪੂਰੀ ਕਰ ਸਕੇ। ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੇ ਸ੍ਰੀ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button