PunjabTop News

ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਵਲੋਂ ਪੁਲਿਸ ਅੱਗੇ ਆਤਮ ਸਮਰਪਣ

ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਅਤੇ ਡਰਾਈਵਰ ਹਰਪ੍ਰੀਤ ਸਿੰਘ ਨੇ ਪੁਲੀਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਪੁਸ਼ਟੀ ਐੱਸ.ਐੱਸ.ਪੀ. ਜਲੰਧਰ ਦਿਹਾਤੀ ਸਵਰਨਦੀਪ ਸਿੰਘ ਨੇ ਕੀਤੀ।  ਸ਼ਨੀਵਾਰ ਅੱਧੀ ਰਾਤ ਨੂੰ ਅੰਮ੍ਰਿਤਪਾਲ ਦੇ ਚਾਚਾ ਅਤੇ ਉਸ ਦੇ ਡਰਾਈਵਰ ਨੇ ਖੁਦ ਨੂੰ ਪੁਲਿਸ ਦੇ ਸਾਹਮਣੇ ਪੇਸ਼ ਕੀਤਾ। ਦੋਵੇਂ ਅੰਮ੍ਰਿਤਪਾਲ ਦੀ ਮਰਸੀਡੀਜ਼ ਕਾਰ ਵਿੱਚ ਆਏ ਸਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।ਅੰਮ੍ਰਿਤਪਾਲ ਆਤਮ ਸਮਰਪਣ ਕਰ ਸਕਦਾ ਹੈ- ਮੀਡੀਆ ਰਿਪੋਰਟਾਂ ਮੁਤਾਬਕ ਅੰਮ੍ਰਿਤਪਾਲ, ਡਰਾਈਵਰ ਅਤੇ ਚਾਚਾ ਤਿੰਨੋਂ ਸ਼ਨੀਵਾਰ ਨੂੰ ਇੱਕੋ ਮਰਸਡੀਜ਼ ਕਾਰ ਵਿੱਚ ਸਨ । ਮੰਨਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਵੀ ਜਲਦ ਹੀ ਪੁਲਿਸ ਦੇ ਸਾਹਮਣੇ ਪੇਸ਼ ਹੋ ਸਕਦਾ ਹੈ। 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button