PunjabTop News

ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਦੀ ਗੈਰ-ਕਾਨੂੰਨੀ ਹਿਰਾਸਤ ਬਾਰੇ ਪੰਜਾਬ ਸਰਕਾਰ ਨੇ ਹਾਈਕੋਰਟ ਚ ਕੀਤਾ ਜਵਾਬ ਦਾਖ਼ਲ

ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਦੀ ਗੈਰ-ਕਾਨੂੰਨੀ ਹਿਰਾਸਤ ਬਾਰੇ ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਜਾਣਕਾਰੀ ਦਿੱਤੀ ਹੈ। ਸਰਕਾਰ ਨੇ ਕਿਹਾ ਕਿ ਹਰਜੀਤ ਸਿੰਘ ਖਿਲਾਫ ਨਾ ਸਿਰਫ ਲੋਕਾਂ ਨੂੰ ਭੜਕਾਉਣ ਸਗੋਂ 23 ਫਰਵਰੀ ਨੂੰ ਅਜਨਾਲਾ ਥਾਣੇ ‘ਤੇ ਹੋਏ ਹਮਲੇ ਲਈ ਵੀ FIR. ਦਰਜ ਹੈ। ਅੰਮ੍ਰਿਤਸਰ ਦੇ ਐਸਐਸਪੀ ਦਿਹਾਤੀ ਸਤਿੰਦਰ ਸਿੰਘ ਨੇ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਦੀ ਗ੍ਰਿਫ਼ਤਾਰੀ ਖ਼ਿਲਾਫ਼ ਦਾਇਰ ਪਟੀਸ਼ਨ ‘ਤੇ ਪੰਜਾਬ ਸਰਕਾਰ ਦੀ ਤਰਫ਼ੋਂ ਹਾਈ ਕੋਰਟ ਵਿੱਚ ਜਵਾਬ ਦਾਖ਼ਲ ਕੀਤਾ ਹੈ।

ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਹਰਜੀਤ ਸਿੰਘ ਦੇ ਭਰਾ ਸੁਖਚੈਨ ਸਿੰਘ ਨੇ ਹਾਈ ਕੋਰਟ ਵਿੱਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਸੀ। ਹਰਜੀਤ ਸਿੰਘ ਨੂੰ 20 ਮਾਰਚ ਨੂੰ ਗ੍ਰਿਫ਼ਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ। ‘ਵਾਰਿਸ ਪੰਜਾਬ ਦੇ’ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਦੇ ਬਣੇ ਮਾਹੌਲ ਦੇ ਖਿਲਾਫ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੰਜਾਬ ਅਤੇ ਭਾਰਤ ਸਰਕਾਰਾਂ ਖ਼ਿਲਾਫ਼ ਡੀ.ਸੀ. ਦਫ਼ਤਰਾਂ ਅੱਗੇ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button