PunjabTop News

ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਉਨਾਂ ਦੇ ਸਾਥੀ ਲਵਪ੍ਰੀਤ ਸਿੰਘ ਨੂੰ ਮਿਲੀ ਜ਼ਮਾਨਤ

ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਉਨਾਂ ਦੇ ਸਾਥੀ ਲਵਪ੍ਰੀਤ ਸਿੰਘ ਨੂੰ ਜ਼ਮਾਨਤ ਮਿਲ ਚੁੱਕੀ ਹੈ। ਕੁਝ ਹੀ ਸਮਾਂ ਪਹਿਲਾਂ ਹਰਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਬੇਲ ਐਪਲੀਕੇਸ਼ਨ ਅਪਲਾਈ ਕੀਤੀ ਗਈ ਸੀ। ਜਿਸ ਤੋਂ ਬਾਅਦ ਉਨਾਂ ਨੇ ਕਿਸੇ ਕਾਰਨ ਕਰਕੇ ਹਰਪ੍ਰੀਤ ਸਿੰਘ ਦੀ ਬੇਲ ਐਪਲੀਕੇਸ਼ਨ ਵਾਪਸ ਵੀ ਲੈ ਲਈ ਸੀ। ਪਰ ਫਿਰ ਦੁਬਾਰਾ ਤੋਂ ਹਰਪ੍ਰੀਤ ਸਿੰਘ ਦੇ ਲਈ ਬੇਲ ਐਪਲੀਕੇਸ਼ਨ ਮਾਪਿਆਂ ਦੇ ਵੱਲੋਂ ਕੋਰਟ ਵਿੱਚ ਲਗਾਈ ਗਈ ਸੀ ਜਿਸ ਤੋਂ ਬਾਅਦ ਹੁਣ ਹਰਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਨੂੰ ਬੇਲ ਮਿਲ ਚੁੱਕੀ ਹੈ।ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਲਵਪ੍ਰੀਤ ਦੇ ਲੜਕੇ ਨੂੰ ਦਿਹਾਤੀ ਪੁਲੀਸ ਨੇ ਕੁਝ ਦਿਨ ਪਹਿਲਾਂ 4 ਗ੍ਰਾਮ ਬਰਫ਼ ਸਮੇਤ ਕਾਬੂ ਕੀਤਾ ਸੀ। ਉਧਰ, ਇਸ ਮਾਮਲੇ ਸਬੰਧੀ ਅੰਮ੍ਰਿਤਪਾਲ ਦੇ ਪਰਿਵਾਰ ਅਤੇ ਵਕੀਲ ਨੇ ਪੁਲੀਸ ’ਤੇ ਉਸ ਨੂੰ ਝੂਠੇ ਕੇਸ ਵਿੱਚ ਫਸਾਉਣ ਦੇ ਗੰਭੀਰ ਦੋਸ਼ ਲਾਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button