PunjabTop News

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਸੰਯੁਕਤ ਅਰਬ ਅਮੀਰਾਤ (UAE) ਤੋਂ ਭਾਰਤ ਲਿਆਉਣ ਦੀ ਪ੍ਰਕਿਰਿਆ ਤੇਜ਼

ਇੰਟਰਨੈੱਟ ਮੀਡੀਆ ‘ਤੇ ਵਿਵਾਦਤ ਅਤੇ ਅਸ਼ਲੀਲ ਵੀਡੀਓ ਅਪਲੋਡ ਕਰਨ ਵਾਲੀ ਲੁਧਿਆਣਾ ਦੇ ਲਕਸ਼ਮਣ ਨਗਰ ਦੀ ਨਿਵਾਸੀ ਕੰਚਨ ਕੁਮਾਰੀ ਦੀ ਹੱਤਿਆ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਸੰਯੁਕਤ ਅਰਬ ਅਮੀਰਾਤ (UAE) ਤੋਂ ਭਾਰਤ ਲਿਆਉਣ ਦੀ ਪ੍ਰਕਿਰਿਆ ਤੇਜ਼ ਹੋ ਗਈ ਹੈ। ਬਠਿੰਡਾ ਪੁਲਿਸ ਨੇ ਬੀਤੇ ਦਿਨ ਪੰਜਾਬ ਪੁਲਿਸ ਦੇ ਬਿਊਰੋ ਆਫ਼ ਇਨਵੈਸਟਿਗੇਸ਼ਨ (BOI) ਨੂੰ ਇਕ ਵਿਸਤ੍ਰਿਤ ਰਿਪੋਰਟ ਸੌਂਪ ਕੇ ਮਹਿਰੋਂ ਦੀ ਹਵਾਲਗੀ ਦੀ ਅਧਿਕਾਰਤ ਮੰਗ ਕੀਤੀ ਹੈ।ਅੰਮ੍ਰਿਤਪਾਲ ਸਿੰਘ ਮਹਿਰੋਂ ਇਸ ਸਨਸਨੀਖੇਜ਼ ਹੱਤਿਆਕਾਂਡ ਦਾ ਮਾਸਟਰਮਾਈਂਡ ਮੰਨਿਆ ਜਾ ਰਿਹਾ ਹੈ। ਪੁਲਿਸ ਨੇ 17 ਜੂਨ ਨੂੰ ਸਥਾਨਕ ਅਦਾਲਤ ਤੋਂ ਉਸ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਵੀ ਪ੍ਰਾਪਤ ਕਰ ਲਿਆ ਸੀ। ਦੋਸ਼ ਹੈ ਕਿ ਮਹਿਰੋਂ ਨੇ ਇੰਟਰਨੈੱਟ ਮੀਡੀਆ ‘ਤੇ ਹੱਤਿਆ ਦੀ ਜ਼ਿੰਮੇਵਾਰੀ ਲੈਂਦਿਆਂ ਵੀਡੀਓ ਤੇ ਆਡੀਓ ਕਲਿੱਪ ਪੋਸਟ ਕੀਤੀਆਂ, ਜਿਨ੍ਹਾਂ ਵਿਚ ਧਮਕੀਆਂ ਤੇ ਇਤਰਾਜ਼ਯੋਗ ਟਿੱਪਣੀਆਂ ਵੀ ਸ਼ਾਮਲ ਸਨ।

ਐਸਐਸਪੀ ਅਮਨੀਤ ਕੌਂਡਲ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਪੁਲਿਸ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ ਨੂੰ ਪੱਤਰ ਭੇਜਿਆ ਗਿਆ ਹੈ, ਜਿਸ ਵਿਚ ਹੱਤਿਆ ਤੇ ਮੁਲਮਜ਼ ਦੀ ਭੂਮਿਕਾ ਨਾਲ ਜੁੜੀ ਸਾਰੀ ਜਾਣਕਾਰੀ ਦਿੱਤੀ ਗਈ ਹੈ। ਇਹ ਪੱਤਰ ਇੰਟਰਪੋਲ ਦੀ ਮਦਦ ਨਾਲ ਉਸ ਦੀ ਵਿਦੇਸ਼ ‘ਚ ਗ੍ਰਿਫਤਾਰੀ ਲਈ ਮਹੱਤਵਪੂਰਨ ਸਾਬਿਤ ਹੋਵੇਗਾ। ਹਾਲਾਂਕਿ ਉਨ੍ਹਾਂ ਪੱਤਰ ਦੀ ਵਿਸਤ੍ਰਿਤ ਜਾਣਕਾਰੀ ਸਾਂਝੀ ਕਰਨ ਤੋਂ ਇਨਕਾਰ ਕਰ ਦਿੱਤਾ।

ਭਾਰਤ ‘ਚ ਮਹਿਰੋਂ ਨਾਲ ਜੁੜੇ ਘੱਟੋ-ਘੱਟ ਚਾਰ ਇੰਟਰਨੈੱਟ ਮੀਡੀਆ ਪਲੇਟਫਾਰਮ ਸਸਪੈਂਡ ਕਰ ਦਿੱਤੇ ਗਏ ਹਨ। ਇਨ੍ਹਾਂ ਅਕਾਊਂਟਾਂ ਤੋਂ ਨਫਰਤ ਭਰੇ ਸੰਦੇਸ਼ ਤੇ ਧਮਕੀਆਂ ਪ੍ਰਸਾਰਿਤ ਕੀਤੀਆਂ ਜਾ ਰਹੀਆਂ ਸਨ। ਇਸ ਦੇ ਬਾਵਜੂਦ ਪੰਜਾਬ ਅਤੇ ਹਰਿਆਣਾ ਦੇ ਕਈ ਧਾਰਮਿਕ ਆਗੂਆਂ ਤੇ ਇੰਟਰਨੈੱਟ ਮੀਡੀਆ ਇਨਫਲੂਐਂਸਰਾਂ ਨੇ ਮਹਿਰੋਂ ਦੇ ਪੱਖ ‘ਚ ਬਿਆਨ ਦਿੱਤੇ ਹਨ, ਪਰ ਉਨ੍ਹਾਂ ਖ਼ਿਲਾਫ਼ ਅਜੇ ਤਕ ਕੋਈ ਕਾਰਵਾਈ ਨਹੀਂ ਕੀਤੀ ਗਈ। ਇਹ ਮਾਮਲਾ ਪੰਜਾਬ ‘ਚ ਵਧ ਰਹੀ ਧਾਰਮਿਕ ਕੱਟੜਤਾ ਤੇ ਇੰਟਰਨੈੱਟ ਮੀਡੀਆ ‘ਤੇ ਨੈਤਿਕਤਾ ਥੋਪਣ ਦੀ ਬਿਰਤੀ ਨੂੰ ਉਜਾਗਰ ਕਰਦਾ ਹੈ, ਜਿਸਦੀ ਆੜ ‘ਚ ਹੱਤਿਆ ਵਰਗੀਆਂ ਗੰਭੀਰ ਘਟਨਾਵਾਂ ਹੋ ਰਹੀਆਂ ਹਨ। ਪੁਲਿਸ ਇਸ ਕੇਸ ਨੂੰ ਇਕ ਮਿਸਾਲ ਬਣਾਉਣ ਲਈ ਇਸਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪਹੁੰਚਾਉਣ ਵਿਚ ਲੱਗੀ ਹੋਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button