PunjabPunjabTop News

ਅੰਮ੍ਰਿਤਸਰ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਂਣ ਵਾਲਾ ਪੁਲਸ ਰਿਮਾਂਡ ਤੇ, ਬਾਕੀਆਂ ਦੀ ਭਾਲ ਜਾਰੀ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਦੋ ਦਿਨ ਪਹਿਲਾਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਇਹ ਧਮਕੀ ਏਅਰਪੋਰਟ ਪ੍ਰਬੰਧਨ ਨੂੰ ਈ-ਮੇਲ ਰਾਹੀਂ ਦਿੱਤੀ ਗਈ ਸੀ। ਧਮਕੀ ਤੋਂ ਬਾਅਦ ਏਅਰਪੋਰਟ ਅਥਾਰਟੀ ਤੋਂ ਲੈ ਕੇ ਪੁਲਿਸ ਪ੍ਰਸ਼ਾਸਨ ਤੱਕ ਹਰ ਕੋਈ ਦਹਿਸ਼ਤ ਚ ਸੀ ਪਰ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਧਮਕੀ ਦੇਣ ਵਾਲੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਦਾ ਨਾਂ ਗੁਰਦੇਵ ਸਿੰਘ ਹੈ। ਪੁਲੀਸ ਨੇ ਮੁਲਜ਼ਮ ਨੂੰ ਫ਼ਿਰੋਜ਼ਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਫਿਲਹਾਲ ਪੁਲਸ ਦੋਸ਼ੀ ਦੇ ਦੋ ਹੋਰ ਸਾਥੀਆਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਗੁਰਦੇਵ ਸਿੰਘ ਨੇ ਦੋ ਦਿਨ ਪਹਿਲਾਂ ਇੱਕ ਈਮੇਲ ਭੇਜ ਕੇ ਏਅਰਪੋਰਟ ਅਥਾਰਟੀ ਨੂੰ ਧਮਕੀ ਦਿੱਤੀ ਸੀ ਕਿ ਉਹ ਉਸ ਨੂੰ 1 ਕਰੋੜ ਰੁਪਏ ਦੇਵੇ ਨਹੀਂ ਤਾਂ ਉਹ ਏਅਰਪੋਰਟ ਨੂੰ ਉਡਾ ਦੇ ਦੇਵੇਗਾ। ਮੁਲਜ਼ਮ ਨੇ ਆਪਣੀ ਈਮੇਲ ਵਿੱਚ ਕੁੱਲ ਛੇ ਥਾਵਾਂ ’ਤੇ ਬੰਬ ਰੱਖਣ ਬਾਰੇ ਵੀ ਲਿਖਿਆ ਸੀ, ਜਿਸ ਤੋਂ ਬਾਅਦ ਏਅਰਪੋਰਟ ਅਥਾਰਟੀ ਤੁਰੰਤ ਹਰਕਤ ਵਿੱਚ ਆਈ ਅਤੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ। ਨਾਲ ਹੀ ਏਅਰਪੋਰਟ ‘ਤੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਸਨ, ਪੁਲਿਸ ਨੇ ਕਾਰਵਾਈ ਕਰਦੇ ਹੋਏ ਆਈਪੀ ਐਡਰੈੱਸ ਨੂੰ ਟਰੇਸ ਕੀਤਾ ਅਤੇ ਦੋਸ਼ੀ ਤੱਕ ਪਹੁੰਚ ਕੀਤੀ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣੇ ਦੋ ਹੋਰ ਸਾਥੀਆਂ ਦੇ ਨਾਵਾਂ ਦਾ ਖੁਲਾਸਾ ਕੀਤਾ। ਫਿਲਹਾਲ ਉਹ ਫਰਾਰ ਹੈ। ਕਾਬੂ ਕੀਤੇ ਮੁਲਜ਼ਮ ਗੁਰਦੇਵ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਰਿਮਾਂਡ ਲਿਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button