Press ReleasePunjabTop News

ਅੰਮ੍ਰਿਤਸਰ ਤੋਂ ਲੰਡਾ-ਰਿੰਦਾ ਅੱਤਵਾਦੀ ਮਾਡਿਊਲ ਦੇ ਤਿੰਨ ਆਪ੍ਰੇਟਿਵ ਕਾਬੂ; ਏਕੇ-47 ਅਤੇ ਤਿੰਨ ਪਿਸਤੌਲ ਬਰਾਮਦ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਅਤੇ ਏ.ਜੀ.ਟੀ.ਐਫ. ਨੇ ਦਿੱਲੀ ਪੁਲਿਸ ਦੇ ਨਾਲ ਸਾਂਝੇ ਆਪਰੇਸ਼ਨ ਵਿੱਚ ਤਿੰਨ ਦੋਸ਼ੀਆਂ ਨੂੰ ਹੋਟਲ ਤੋਂ ਕੀਤਾ ਗ੍ਰਿਫ਼ਤਾਰ :  ਡੀਜੀਪੀ ਗੌਰਵ ਯਾਦਵ 

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ, ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ  ਸੂਬਾ ਬਣਾਉਣ ਲਈ ਯਤਨਸ਼ੀਲ
ਚੰਡੀਗੜ੍ਹ/ਅੰਮ੍ਰਿਤਸਰ : ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ‘ਤੇ ਸ਼ਿਕੰਜਾ ਕੱਸਦਿਆਂ ਅੰਮਿ੍ਰਤਸਰ ਕਮਿਸ਼ਨਰੇਟ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਦਿੱਲੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਕਤ ਦੋਸ਼ੀਆਂ ਤੋਂ ਇੱਕ ਏਕੇ-47 ਅਸਾਲਟ ਰਾਈਫਲ ਅਤੇ ਤਿੰਨ ਪਿਸਤੌਲਾਂ ਸਮੇਤ ਗੋਲੀ ਸਿੱਕਾ ਬਰਾਮਦ  ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਡੀਜੀਪੀ ,ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਇਸ ਮਾਡਿਊਲ ਨੂੰ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਅਤੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਵੱਲੋਂ ਸਾਂਝੇ ਤੌਰ ‘ਤੇ ਹੈਂਡਲ ਕੀਤਾ ਜਾ ਰਿਹਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਰਾਜ ਸਿੰਘ ਵਾਸੀ ਭਿੱਖੀਵਿੰਡ ਜਿਲਾ ਤਰਨਤਾਰਨ, ਆਤਿਸ਼ ਕੁਮਾਰ ਅਤੇ ਅਵਿਨਾਸ਼ ਕੁਮਾਰ ਦੋਵੇਂ ਵਾਸੀ ਪਿੰਡ ਸਰਹਾਲੀ ਕਲਾਂ ਜ਼ਿਲਾ ਤਰਨਤਾਰਨ ਵਜੋਂ ਹੋਈ ਹੈ। ਤਿੰਨੋਂ ਮੁਲਜਮ ਗੁਜਰਾਤ ਦੀ ਇੱਕ ਟਾਈਲ ਫੈਕਟਰੀ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਦੇ ਸਨ।
ਇਹ ਕਾਰਵਾਈ ,  ਦਿੱਲੀ ਪੁਲਿਸ ਵੱਲੋਂ ਮੋਗਾ ਦੇ ਕੋਟ ਈਸੇ ਖਾਂ ਦੇ ਹਰਮਿੰਦਰ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ, ਜਿਸ ਨੇ ਖੁਲਾਸਾ ਕੀਤਾ ਸੀ ਕਿ ਉਸਨੇ ਲਖਬੀਰ ਲੰਡਾ ਦੇ ਨਿਰਦੇਸ਼ਾਂ ‘ਤੇ ਇੱਕ ਏਕੇ-47 ਅਤੇ ਤਿੰਨ ਪਿਸਤੌਲਾਂ ਦੀ ਖੇਪ ਲੈ ਕੇ ਬਲਰਾਜ, ਆਤਿਸ ਅਤੇ ਅਵਿਨਾਸ ਨੂੰ ਸੌਂਪੀ ਸੀ ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਦਿੱਲੀ ਪੁਲਿਸ ਦੀ ਪੁਖ਼ਤਾ ਜਾਣਕਾਰੀ ਤੋਂ ਬਾਅਦ ਅੰਮ੍ਰਿਤਸਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ  ਅਤੇ ਡੀਸੀਪੀ ਡਿਟੈਕਟਿਵ ਅੰਮ੍ਰਿਤਸਰ ਮੁਖਵਿੰਦਰ ਸਿੰਘ ਭੁੱਲਰ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਵੀਰਵਾਰ ਨੂੰ ਘੀ ਮੰਡੀ ਇਲਾਕੇ ਦੇ ਇੱਕ ਹੋਟਲ ਤੋਂ ਤਿੰਨੋਂ ਮੁਲਜਮਾਂ ਨੂੰ ਤਿੰਨ ਪਿਸਤੌਲਾਂ: ਇੱਕ 9 ਐਮ.ਐਮ. ਸਮੇਤ  22 ਜਿੰਦਾ ਕਾਰਤੂਸ ਅਤੇ ਦੋ .30 ਬੋਰ ਸਮੇਤ 9 ਜਿੰਦਾ ਕਾਰਤੂਸ  ਸਣੇ ਗ੍ਰਿਫ਼ਤਾਰ ਕੀਤਾ ।
ਉਨ੍ਹਾਂ ਦੱਸਿਆ ਕਿ ਮੁਲਜਮ ਬਲਰਾਜ ਦੇ ਖੁਲਾਸੇ ‘ਤੇ ਪੁਲਿਸ ਟੀਮਾਂ ਨੇ ਤਰਨਤਾਰਨ ਦੇ ਪਿੰਡ ਠੱਠੇ ਵਿਖੇ ਉਸ ਵੱਲੋਂ ਦੱਸੇ ਟਿਕਾਣੇ ਤੋਂ ਏਕੇ-47 ਅਸਾਲਟ ਰਾਈਫਲ ਸਮੇਤ 23 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਪੁਲਿਸ ਕਮਿਸ਼ਨਰ (ਸੀ.ਪੀ) ਅੰਮਿ੍ਰਤਸਰ ਅਰੁਣ ਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗ੍ਰਿਫ਼ਤਾਰ ਵਿਅਕਤੀਆਂ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ 7 ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ। ਉਨਾਂ ਕਿਹਾ ਕਿ ਮੁਲਜ਼ਮਾਂ ਦੇ ਹੋਰ ਸਾਥੀਆਂ ਦੀ ਪਛਾਣ ਕਰਨ ਲਈ  ਜਾਂਚ ਜਾਰੀ ਹੈ ਅਤੇ ਇਸ ਮਾਡਿਊਲ ਤੋਂ ਹਥਿਆਰ ਅਤੇ ਗੋਲੀ ਸਿੱਕੇ  ਦੀ ਹੋਰ ਬਰਾਮਦਗੀ ਦੀ ਆਸ ਹੈ।
ਦੱਸਣਯੋਗ ਹੈ ਕਿ ਇਸ ਸਬੰਧੀ ਐਫ.ਆਈ.ਆਰ ਨੰ. 135 ਮਿਤੀ 20.10.2022 ਨੂੰ ਅਸਲਾ ਐਕਟ ਦੀ ਧਾਰਾ 25(8)/54/59 ਅਧੀਨ ਥਾਣਾ ਈ- ਡਵੀਜਨ ਅੰਮ੍ਰਿਤਸਰ ਵਿਖੇ ਮਾਮਲਾ  ਦਰਜ ਕੀਤਾ ਗਿਆ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button