PunjabTop News

ਅੰਮ੍ਰਿਤਸਰ ਥਾਣਾ ਇਸਲਾਮਾਬਾਦ ਦੇ ਵਿੱਚ ਹੋਇਆ ਬਲਾਸਟ ਮੌਕੇ ’ਤੇ ਪਹੁੰਚੀ ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ 

ਅੰਮ੍ਰਿਤਸਰ, 17 ਦਸੰਬਰ, 2024: ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਦਾ ਹੈ ਜਿੱਥੇ ਅੱਜ ਸਵੇਰੇ 3 ਵਜੇ ਦੇ ਕਰੀਬ ਬਲਾਸਟ ਹੋਇਆ। ਇਸ ਸੰਬੰਧੀ ਜਾਣਕਾਰੀ ਮਿਲਦਿਆਂ ਹੀ ਮੌਕੇ ’ਤੇ ਪੁਲਿਸ ਦੀਆਂ ਟੀਮਾਂ ਵੀ ਥਾਣੇ ਦੇ ਬਾਹਰ ਪਹੁੰਚੀਆਂ ਅਤੇ ਉਹਨਾਂ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਦੂਜੇ ਪਾਸੇ ਮੌਕੇ ’ਤੇ ਪਹੁੰਚੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਵੱਖ-ਵੱਖ ਥਾਣਿਆਂ ਦੇ ਵਿੱਚ ਹੋਏ ਬਲਾਸਟ ਦੇ ਮਾਮਲੇ ’ਚ ਹੁਣ ਤੱਕ ਪੁਲਿਸ ਨੇ 12 ਵਿਅਕਤੀਆਂ ਨੂੰ ਕਾਬੂ ਕੀਤਾ ਹੋਇਆ ਹੈ । ਇਸ ਮਾਮਲੇ ਦੇ ਵਿੱਚ ਹਾਲੇ ਇੱਕ ਵਿਅਕਤੀ ਅਮਨ ਖੋਖਰ ਨੂੰ ਕਾਬੂ ਕਰਨਾ ਬਾਕੀ ਹੈ। ਇਸ ਤੋਂ ਇਲਾਵਾ ਵੀ ਤਿੰਨ ਹੋਰ ਵਿਅਕਤੀ ਉਹਨਾਂ ਦੇ ਰਡਾਰ ’ਤੇ ਹਨ। ਪੁਲਿਸ ਨੇ ਦੱਸਿਆ ਕਿ ਜਦੋਂ ਕਿਸੇ ਗਰੁੱਪ ਦੇ ਇੰਨੇ ਵਿਅਕਤੀਆਂ ਨੂੰ ਪੁਲਿਸ ਗ‌੍ਰਿਫਤਾਰ ਕਰ ਲੈਂਦੀ ਹੈ ਤਾਂ ਗਰੁੱਪ ਦਾ ਮੁਖੀ ਆਪਣੀ ਪਾਵਰ ਦਿਖਾਉਣ ਲਈ ਅਜਿਹੀਆਂ ਹਰਕਤਾਂ ਕਰਦਾ ਹੈ ਲੇਕਿਨ ਇਸ ਗਰੁੱਪ ਦੇ ਸਾਰਿਆਂ ਵਿਅਕਤੀਆਂ ਨੂੰ ਜਲਦ ਹੀ ਪੁਲਿਸ ਗ‌੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਿਲ ਕਰੇਗੀ। ਉਹਨਾਂ ਕਿਹਾ ਕਿ ਬਲਾਸਟ ਹੋਣ ਦੀ ਆਵਾਜ਼ ਜ਼ਰੂਰ ਆਈ ਹੈ, ਹਾਲੇ ਤੱਕ ਬਲਾਸਟ ਦੀ ਕੋਈ ਸਮਗਰੀ ਪੁਲਿਸ ਨੂੰ ਬਰਾਮਦ ਨਹੀਂ ਹੋਈ ਹੈ ਤੇ ਨਾ ਹੀ ਇਸ ਬਲਾਸਟ ਦੇ ਨਾਲ ਕੋਈ ਜਾਨੀ ਮਾਲੀ ਨੁਕਸਾਨ ਹੋਇਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button