Breaking NewsD5 specialNewsPunjabTop News

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ‘ਚ ਦੋ ਧਿਰਾਂ ਵਿਚਾਲੇ ਝੜਪ

ਅੰਮ੍ਰਿਤਸਰ : ਅਕਸਰ ਵਿਵਾਦਾਂ ‘ਚ ਰਹਿਣ ਵਾਲੀ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ‘ਚ ਦੋ ਧਿਰਾਂ ਵਿਚਾਲੇ ਝੜਪ ਹੋ ਗਈ। ਇਸ ਝੜਪ ਤੋਂ ਬਾਅਦ ਇਕ ਕੈਦੀ ਦੀ ਮੌਤ ਹੋ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਕੇਂਦਰੀ ਜੇਲ੍ਹ ‘ਚ ਦੋ ਧਿਰਾਂ ਵਿਚਾਲੇ ਖੂਨੀ ਝੜਪ ਹੋਈ ਸੀ, ਜਿਸ ਤੋਂ ਬਾਅਦ ਡੀ.ਐੱਸ.ਪੀ. ਰਾਜਾ ਵਲੋਂ ਇਕ ਵਿਅਕਤੀ ਦੀ ਕੁੱਟ-ਮਾਰ ਕੀਤੀ ਗਈ, ਜਿਸ ਕਰਕੇ ਉਸਦੀ ਮੌਤ ਹੋ ਗਈ। ਮ੍ਰਿਤਕ ਦੇ ਵਾਰਸਾਂ ਵਲੋਂ ਡੀ. ਐੱਸ. ਪੀ. ਖ਼ਿਲਾਫ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਨਾਲ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨਸ਼ੇ ਦਾ ਆਦਿ ਸੀ।

Davinderpal Bhullar ਅੱਜ ਹੋਣਗੇ ਰਿਹਾਅ! ਸਿੱਖਾਂ ਨੂੰ ਚੜ੍ਹਿਆ ਚਾਅ, Sirsa ਨੇ ਦਿੱਤੀ ਜਾਣਕਾਰੀ!

ਮ੍ਰਿਤਕ ਦਵਿੰਦਰ ਸਿੰਘ ਦੇ ਭਰਾ ਸਤਨਾਮ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਕੈਦੀਆਂ ਵਿਚਾਲੇ ਮਾਮੂਲੀ ਝਗੜਾ ਹੋਇਆ ਸੀ। ਇਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵਲੋਂ ਦਵਿੰਦਰ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਿਸ ‘ਚ ਉਸ ਦੀ ਲੱਤ ਵੀ ਫ੍ਰੈਕਚਰ ਹੋ ਗਈ ਸੀ ਅਤੇ ਹੋਰ ਵੀ ਸੱਟਾਂ ਲੱਗੀਆਂ ਸਨ। ਜਿਸ ਦੇ ਕਾਰਨ ਉਸ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ, ਅੱਜ ਉਹ ਜ਼ਖਮਾਂ ਦੀ ਤਾਬ ਨਾ ਸਹਾਰਦਾ ਹੋਇਆ ਦਮ ਤੋੜ ਗਿਆ ਹੈ। ਪੀੜਿਤ ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ ਅਤੇ ਡੀ.ਐੱਸ.ਪੀ. ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button